Monday, August 18, 2025  

ਪੰਜਾਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

May 13, 2025

ਸ੍ਰੀ ਫ਼ਤਹਿਗੜ੍ਹ ਸਾਹਿਬ/13 ਮਈ:
(ਰਵਿੰਦਰ ਸਿੰਘ ਢੀਂਡਸਾ)
 
ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਨੇ ਅੱਜ “ ਰਨ ਫਾਰ ਲਾਈਫ” ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਲਈ ਅਧਿਕਾਰਿਕ ਟੀ-ਸ਼ਰਟ ਦਾ ਉਦਘਾਟਨ ਕੀਤਾ। ਇਹ ਮੈਰਾਥਨ ਰੋਟਰੀ ਕਲੱਬ ਸਰਹਿੰਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਤਿਹਗੜ੍ਹ ਸਾਹਿਬ ਵੱਲੋਂ ਮਿਲ ਕੇ ਕਰਵਾਈ ਜਾ ਰਹੀ ਹੈ।ਇਹ ਟੀ-ਸ਼ਰਟ ਨਸ਼ਿਆਂ ਖਿਲਾਫ ਲੜਾਈ ਦਾ ਪ੍ਰਤੀਕ ਹੈ ਅਤੇ ਇੱਕ ਸਿਹਤਮੰਦ, ਨਸ਼ਾ-ਮੁਕਤ ਸਮਾਜ ਵੱਲ ਸੱਦਾ ਹੈ। ਡਾ. ਸੋਨਾ ਥਿੰਦ ਨੇ ਇਸ ਪਹਿਲ ਦੀ ਪ੍ਰਸ਼ੰਸਾ ਕਰਦੇ ਹੋਏ ਆਖਿਆ ਕਿ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਜਿਹੀਆਂ ਸਕਾਰਾਤਮਕ ਸਰਗਰਮੀਆਂ ਰਾਹੀਂ ਜੁੜਨ ਲਈ ਉਤਸ਼ਾਹਤ ਕਰਨਾ ਅਤਿ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਦਿੱਤਾ ਜਾ ਸਕੇ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਹੋਰ ਪ੍ਰੋਤਸਾਹਨ ਮਿਲ ਸਕੇ। ਮੈਰਾਥਨ ਸੰਬੰਧੀ ਦਿੱਤੀ ਗਈ ਜਾਣਕਾਰੀ ਮੁਤਾਬਕ, “ ਰਨ ਫੋਰ ਲਾਈਫ” ਨਸ਼ਾ ਵਿਰੋਧੀ ਮੈਰਾਥਨ 18 ਮਈ 2025 ਨੂੰ ਸਵੇਰੇ 6:00 ਵਜੇ ਆਯੋਜਿਤ ਕੀਤੀ ਜਾਵੇਗੀ। ਇਹ ਦੌੜ ਰੋਟਰੀ ਕਲੱਬ, ਆਮ ਖਾਸ ਬਾਗ, ਸਰਹਿੰਦ ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਜ਼ਿਲ੍ਹੇ ਭਰ ਤੋਂ ਨਾਗਰਿਕਾਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਦੀ ਭਾਗੀਦਾਰੀ ਰਹੇਗੀ।ਇਸ ਮੈਰਾਥਨ ਨੂੰ ਸਹਿਯੋਗ ਦੇਣ ਵਾਲਿਆਂ ਵਿੱਚ ਬਾਬੂ ਜਗਦੀਸ਼ ਜਵੇਲਰਜ਼,
ਮਾਧਵ ਕੇਆਰਜੀ ਗਰੁੱਪ,ਬੀ ਟਾਊਨ ਬਿਲਡਰਜ਼,ਮਾਈਂਡ ਕੇਅਰ ਹਸਪਤਾਲ ਦੇ ਨਾਮ ਸ਼ਾਮਿਲ ਹਨ।ਡਾ. ਹਿਤੇਂਦਰ ਸੂਰੀ, ਪ੍ਰਧਾਨ, ਰੋਟਰੀ ਕਲੱਬ ਸਰਹਿੰਦ; ਰੋਟੇਰੀਅਨ ਵੀਨਿਤ ਸ਼ਰਮਾ, ਸਕੱਤਰ; ਰੋਟੇਰੀਅਨ ਸੁਨੀਲ ਬੈਕਟਰ, ਖ਼ਜ਼ਾਨਚੀ ਅਤੇ ਰੋਟੇਰੀਅਨ ਸਤਪਾਲ ਗਰਗ, ਪ੍ਰਾਜੈਕਟ ਇੰਚਾਰਜ ਨੇ ਡਾ. ਥਿੰਦ ਅਤੇ ਸਾਰੇ ਸਪਾਂਸਰਾਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਮੈਰਾਥੋਨ ਵਿੱਚ ਸ਼ਾਮਲ ਹੋਣ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ