Saturday, August 16, 2025  

ਪੰਜਾਬ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

May 13, 2025

ਸ੍ਰੀ ਫਤਿਹਗੜ੍ਹ ਸਾਹਿਬ/ 13 ਮਈ :

(ਰਵਿੰਦਰ ਸਿੰਘ ਢੀਂਡਸਾ)
 
 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਪਿੰਡ ਖਰੋੜੀ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਲਈ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਇਸੇ ਲੜੀ ਦੇ ਤਹਿਤ ਪਿੰਡ ਖਰੌੜੀ ਵਿਖੇ ਨਵੇਂ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਹ ਖੇਡ ਮੈਦਾਨ ਬਣਨ ਦੇ ਨਾਲ ਨੌਜਵਾਨਾਂ ਦੇ ਅੰਦਰ ਖੇਡਾਂ ਦੇ ਪ੍ਰਤੀ ਉਤਸਾਹ ਵਧੇਗਾ ਤੇ ਉਹ ਮੋਬਾਈਲ ਦੀਆਂ ਗੇਮਾਂ ਛੱਡ ਕੇ ਖੇਡ ਮੈਦਾਨਾਂ ਵੱਲ ਆਉਣਗੇ। ਉਹਨਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਆਉਣ ਲਈ ਸਾਨੂੰ ਚੰਗੇ ਖੇਡ ਮੈਦਾਨ ਮੁਹੱਈਆ ਕਰਵਾਉਣ ਦੀ ਲੋੜ ਹੈ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਖੇਡ ਮੈਦਾਨਾਂ ਵੱਲ ਲੈ ਕੇ ਆਉਣ। ਜਿੱਥੇ ਉਹਨਾਂ ਦਾ ਸਰੀਰਕ ਵਿਕਾਸ ਸਹੀ ਹੋਵੇਗਾ, ਉੱਥੇ ਹੀ ਮਾਨਸਿਕ ਤਣਾਅ ਵੀ ਘਟੇਗਾ। ਉਹਨਾਂ ਕਿਹਾ ਕਿ ਇਸ ਖੇਡ ਮੈਦਾਨ ਨੂੰ ਸੁੰਦਰ ਬਣਾਇਆ ਜਾਵੇਗਾ। ਜਿੱਥੇ ਪਿੰਡ ਦੇ ਬੱਚੇ ਅਤੇ ਨੌਜਵਾਨ ਖੇਡ ਸਕਣਗੇ, ਉੱਥੇ ਹੀ ਬਜ਼ੁਰਗ ਵੀ ਸੈਰ ਸਪਾਟਾ ਕਰਕੇ ਤਾਜ਼ੀ ਹਵਾ ਦਾ ਆਨੰਦ ਮਾਣ ਸਕਣਗੇ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀਪਸ਼ਿਖਾ ਗਰਗ, ਸਰਪੰਚ ਰਜਿੰਦਰ ਸਿੰਘ ਖਰੌੜੀ, ਸਾਬਕਾ ਸਰਪੰਚ ਮਹਿੰਦਰਜੀਤ ਸਿੰਘ, ਭੁਪਿੰਦਰ ਸਿੰਘ ਸਾਬਕਾ ਪੰਚ, ਵੀਰ ਪ੍ਰਤਾਪ ਸਿੰਘ, ਰਹਿਮਲ ਸਿੰਘ, ਕਰਨੈਲ ਸਿੰਘ ਖਰੋੜੀ, ਜਗਤਾਰ ਸਿੰਘ, ਸ਼ਰਨਜੀਤ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ