ਭਵਾਨੀਗੜ੍ਹ,13 ਮਈ (ਰਾਜ ਖੁਰਮੀ)-
ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਪੁਲਸ ਨੇ ਮੁਲਜ਼ਮਾਂ ਖ਼?ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਭਵਾਨੀਗੜ੍ਹ ਥਾਣੇ ਦੇ ਐਸ.ਐਚ.ਓ ਗੁਰਨਾਮ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਾਜਵਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਨਾਲ ਜਦੋੰ ਇੱਥੇ ਫੱਗੂਵਾਲਾ ਕੈਂਚੀਆਂ ਸੁਨਾਮ ਰੋਡ ਵਿਖੇ ਗਸ਼ਤ ਕਰ ਰਹੇ ਸਨ ਤਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਗਗਨਦੀਪ ਸਿੰਘ ਤੇ ਧਰਮਿੰਦਰ ਦਾਸ ਉਰਫ਼ ਬਿੱਕਾ ਨਾਮ ਦੇ ਦੋ ਵਿਅਕਤੀ ਕਥਿਤ ਰੂਪ ਵਿਚ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਧੰਦਾ ਕਰਦੇ ਹਨ। ਨਾਲ ਹੀ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲਾਂ ’ਤੇ ਪਿੰਡ ਘਰਾਚੋ ਵਾਲੇ ਪਾਸੇ ਤੋਂ ਭਵਾਨੀਗੜ੍ਹ ਸ਼ਹਿਰ ਵੱਲ ਆ ਰਹੇ ਹਨ। ਐਸ.ਐਚ.ਓ ਗੁਰਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਗਗਨਦੀਪ ਸਿੰਘ ਵਾਸੀ ਫੱਗੂਵਾਲਾ ਤੇ ਧਰਮਿੰਦਰ ਦਾਸ ਉਰਫ਼ ਬਿੱਕਾ ਵਾਸੀ ਝਨੇੜੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ।