Sunday, August 03, 2025  

ਪੰਜਾਬ

ਨਸ਼ਿਆਂ ਦੇ ਖਾਤਮੇ ਲਈ ਘਰ ਘਰ ਸੁਨੇਹਾ ਪਹੁੰਚਾਉਣ ਵਿੱਚ ਸਾਰਥਕ ਸਾਬਤ ਹੋਵੇਗੀ ਜ਼ਿਲ੍ਹਾ ਪੱਧਰੀ ਮੈਰਾਥਨ - ਡਾ. ਸੋਨਾ ਥਿੰਦ

May 15, 2025

ਸ੍ਰੀ ਫ਼ਤਹਿਗੜ੍ਹ ਸਾਹਿਬ/15 ਮਈ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 18 ਮਈ ਨੂੰ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਗੰਭੀਰਤਾ ਨਾਲ ਚੁੱਕੇ ਜਾ ਰਹੇ ਕਦਮਾਂ ਨੂੰ ਸਫਲ ਬਣਾਉਣ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਦਾ ਸਹਿਯੋਗ ਜਰੂਰੀ ਹੈ।ਡਾ: ਸੋਨਾ ਥਿੰਦ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ 18 ਮਈ ਨੂੰ ਰੋਟਰੀ ਕਲੱਬ ਅਤੇ ਹੋਰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ੇਸ ਮੈਰਾਥਨ ਕਰਵਾਈ ਜਾ ਰਹੀ ਹੈ ਜੋ ਕਿ 18 ਮਈ ਨੂੰ ਸਵੇਰੇ 7 ਵਜੇ ਰੋਟਰੀ ਕਲੱਬ, ਸਰਹਿੰਦ, ਨੇੜੇ ਆਮ ਖਾਸ ਬਾਗ ਤੋਂ ਸ਼ੁਰੂ ਹੋ ਕੇ ਸਰਹਿੰਦ ਸ਼ਹਿਰ ਦੇ 5 ਕਿਲੋਮੀਟਰ ਏਰੀਏ ਤੱਕ ਦਾ ਸਫ਼ਰ ਤੈਅ ਕਰੇਗੀ।ਡੀਸੀ ਨੇ ਦੱਸਿਆ ਕਿ ਇਸ ਰੈਲੀ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਦੇ ਵਿਦਿਆਰਥੀ, ਖਿਡਾਰੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਭਾਗ ਲੈਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨਸ਼ਿਆਂ ਦਾ ਸੂਬੇ 'ਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨਾ ਹੈ, ਤਾਂ ਜੋ ਇਸ ਲਾਹਣਤ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਉਪ ਮੰਡਲ ਮੈਜਿਸਟਰੇਟ ਖਮਾਣੋਂ ਮਨਰੀਤ ਰਾਣਾ, ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ, ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾ ਹਰਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ