ਸ੍ਰੀ ਫ਼ਤਹਿਗੜ੍ਹ ਸਾਹਿਬ/16 ਮਈ:
(ਰਵਿੰਦਰ ਸਿੰਘ ਢੀਂਡਸਾ)
ਅੱਜ ਨਗਰ ਕੌਂਸਲ,ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਿਹਤ ਵਿਭਾਗ ਦੀ ਸਾਝੀ ਟੀਮ ਨਾਲ ਮਿਲ ਕੇ “ਹਰ ਸੁੱਕਰਵਾਰ ਡੇਂਗੂ ਤੇ ਵਾਰ” ਦੀ ਮੁਹਿੰਮ ਚਲਾਈ ਗਈ। ਇਸ ਸਾਂਝੀ ਟੀਮ ਵੱਲੋਂ ਸਰਹਿੰਦ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹਿਲਾਂ ਡੇਂਗੂ ਸਰਵੇ ਕੀਤਾ ਗਿਆ ਹੈ।ਜਿਸ ਤੋਂ ਬਾਅਦ ਸਰਹਿੰਦ ਦੇ ਬ੍ਰਾਹਮਣ ਮਾਜਰਾ ਇਲਾਕੇ ਵਿੱਚ ਡੇਂਗੂ ਸਬੰਧੀ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ਤੇ ਪੁੱਜੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਨਗਰ ਕੌਂਸਲ.ਸਰਹਿੰਦ ਦੇ ਸੈਨਟਰੀ ਇੰਸਪੈਕਟਰ ਮਨੋਜ ਕੁਮਾਰ ਅਤੇ ਸਾਂਝੀ ਟੀਮ ਦੇ ਦੂਸਰੇ ਮੈਂਬਰਾਂ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਆਪਣੇ ਆਲੇ-ਦੁਆਲੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ, ਪਾਣੀ ਨਾ ਖੜਾ ਨਾ ਹੋਣ ਦੇਣ ਅਤੇ ਘਰਾਂ ਤੇ ਦੁਕਾਨਾਂ ਦੇ ਕੂੜੇ ਨੂੰ ਨਗਰ ਕੌਂਸਲ,ਵੱਲੋਂ ਚਲਾਈਆਂ ਗਈਆ ਡੋਰ ਟੂ ਡੋਰ ਗੱਡੀਆਂ ਨੂੰ ਦੇਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਡਾ. ਪ੍ਰਭਜੋਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਏ.ਐਮ.ਓ ਕੁਲਵੀਰ ਸਿੰਘ, ਸੁਖਵਿੰਦਰ ਸਿੰਘ ਐਸ.ਆਈ,ਜਗਰੂਪ ਸਿੰਘ ,ਬਲਵਿੰਦਰ ਸਿੰਘ,ਮਨੀਸ਼ ਕੁਮਾਰ,ਹਰਸ਼ਪ੍ਰੀਤ ਸਿੰਘ ਅਤੇ ਨਰਸਿੰਗ ਸਟਾਫ ਵੀ ਹਾਜ਼ਰ ਸੀ।