Sunday, August 03, 2025  

ਪੰਜਾਬ

ਖੁਦ 'ਤੇ ਵਿਸ਼ਵਾਸ ਰੱਖ ਕੇ ਦ੍ਰਿੜ ਇਰਾਦੇ ਨਾਲ ਕੀਤੀ ਸਖਤ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦੈ: ਡਾ. ਸੋਨਾ ਥਿੰਦ

May 16, 2025
ਸ੍ਰੀ ਫ਼ਤਹਿਗੜ੍ਹ ਸਾਹਿਬ/16 ਮਈ:
(ਰਵਿੰਦਰ ਸਿੰਘ ਢੀਂਡਸਾ)
 
ਆਪਣੇ ਆਪ ਤੇ ਵਿਸ਼ਵਾਸ ਰੱਖ ਕੇ ਦ੍ਰਿੜਤਾ ਨਾਲ ਕੀਤੀ ਗਈ ਸਖਤ ਮਿਹਨਤ ਨਾਲ ਦੁਨੀਆਂ ਦਾ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਤਮ ਵਿਸ਼ਵਾਸ ਨਾਲ ਕੀਤੀ ਗਈ ਸਖਤ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਵਾਲੀਆਂ ਤਿੰਨ ਵਿਦਿਆਰਥਣਾਂ ਦਾ ਸਨਮਾਨ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਕੂਲ ਆਫ ਐਮੀਨੈਂਸ ਖਮਾਣੋਂ ਕਲਾਂ ਦੀ ਵਿਦਿਆਰਥਣ ਪਰਨੀਤ ਕੌਰ, ਜਿਸ ਨੇ 12ਵੀਂ ਜਮਾਤ ਵਿੱਚ 99 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਤੇ ਰਾਜ ਵਿੱਚੋਂ ਪੰਜਵਾਂ ਸਥਾਨ, ਸਕੂਲ ਆਫ ਐਮੀਨਸ ਅਮਲੋਹ ਦੀ ਵਿਦਿਆਰਥਣ ਸ਼ਹਿਨਾਜ ਖਾਨ ਜਿਸ ਨੇ 98.40 ਫੀਸਦੀ ਅੰਕ ਹਾਸਲ ਕਰਕੇ ਜਿਲੇ ਵਿੱਚੋਂ ਦੂਸਰਾ ਤੇ ਰਾਜ ਵਿੱਚ 8ਵਾਂ ਸਥਾਨ ਅਤੇ ਐਮਜੀ ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਏਡਿਡ ਸਕੂਲ ਸਰਹਿੰਦ ਦੀ ਵਿਦਿਆਰਥਣ ਮੀਨਲ ਜਿਸ ਨੇ 97.20 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਤੇ ਰਾਜ ਵਿੱਚ 14ਵਾਂ ਸਥਾਨ ਹਾਸਲ ਕੀਤਾ ਹੈ, ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਉਨ੍ਹਾਂ 96.8 ਫੀਸਦੀ ਅੰਕ ਹਾਸਲ ਕਰਨ ਵਾਲੇ ਐਮ.ਜੀ. ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਦੇ ਵਿਦਿਆਰਥੀ ਲਵਿਸ਼ ਕੁਮਾਰ ਦਾ ਵੀ ਸਨਮਾਨ ਕੀਤਾ।ਇਸ ਮੌਕੇ ਡਾ: ਸੋਨਾ ਥਿੰਦ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਜਿਥੇ ਆਪਣੇ ਸਕੂਲ, ਆਪਣੇ ਅਧਿਆਪਕਾਂ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਇਨ੍ਹਾਂ ਨੇ ਜ਼ਿਲ੍ਹੇ ਨੂੰ ਵੀ ਮਾਣ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਹੋਰਨਾ ਲਈ ਵੀ ਪ੍ਰੇਰਨਾ ਸਰੋਤ ਬਨਣਗੇ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਜਿੰਦਗੀ ਦੇ ਹਰੇਕ ਖੇਤਰ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਇਸੇ ਤਰ੍ਹਾਂ ਆਤਮ ਵਿਸ਼ਵਾਸ ਨਾਲ ਮੁਕਾਬਲਾ ਕਰਕੇ ਅੱਗੇ ਵੱਧਦੇ ਜਾਓ ਤਾਂ ਜੋ ਭਵਿੱਖ ਲਈ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪਰਨੀਤ ਕੌਰ ਅਤੇ ਸ਼ਹਿਨਾਜ਼ ਖਾਨ ਨੇ ਕਿਹਾ ਕਿ ਉਹ ਆਪਣੀ ਅਗਲੇਰੀ ਪੜ੍ਹਾਈ ਪ੍ਰਾਪਤ ਕਰਕੇ ਯੂਪੀਐਸਸੀ ਦੇ ਇਮਤਿਹਾਨ ਪਾਸ ਕਰਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ ਜਦੋਂ ਕਿ ਵਿਦਿਆਰਥਣ ਮੀਨਲ ਨੇ ਬੀਐਸਸੀ ਕਰਕੇ ਏ-ਆਈ ਵਿੱਚ ਡਾਟਾ ਸਾਇੰਸਟਿਸਟ ਬਣਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ਤੇ ਪ੍ਰਮਾਤਮਾ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ।ਜ਼ਿਲਾ ਸਿੱਖਿਆ ਅਫਸਰ ਸੁਸ਼ੀਲ ਨਾਥ ਨੇ ਵਿਦਿਆਰਥੀਆਂ ਦੀ ਵਿਦਿਆ ਪ੍ਰਤੀ ਸਮਰਪਣ ਭਾਵਨਾ ਨੂੰ ਮੁੱਖ ਰੱਖਦਿਆਂ ਹੋਇਆਂ ਵਿਦਿਆਰਥੀਆਂ ਵਿੱਚ ਪਾਏ ਗਏ ਆਤਮ ਵਿਸ਼ਵਾਸ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਹੋਰ ਉੱਚੀਆਂ ਮੱਲ੍ਹਾਂ ਮਾਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਇਹਨਾਂ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਵਿਸ਼ੇਸ਼ ਸੈਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥਣਾਂ ਦੇ ਮਾਪੇ, ਅਧਿਆਪਕ ਤੇ ਪਤਵੰਤੇ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ