Sunday, August 03, 2025  

ਪੰਜਾਬ

ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ ਕਮੇਟੀ ਦੀ ਹੋਈ ਮੀਟਿੰਗ

May 16, 2025

ਸ੍ਰੀ ਫਤਿਹਗੜ੍ਹ ਸਾਹਿਬ :-15 ਮਈ 
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਐਮ.ਡੀ.ਆਰ (ਮਟਰਨਲ ਡੈਥ ਰਿਵਿਊ) ਕਮੇਟੀ ਦੀ ਮੀਟਿੰਗ ਕੀਤੀ ਗਈ , ਜਿਸ ਵਿੱਚ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਜਿੰਨੀ ਜਲਦੀ ਹੋ ਸਕੇ ਰਜਿਸਟਰ ਕਰਨ, ਨਿਰਧਾਰਤ ਸਾਰੇ ਐਂਟੀਨੇਟਲ ਚੈੱਕ ਅਪ ਕਰਨ, ਮੁਕੰਮਲ ਟੀਕਾਕਰਨ, ਮੈਡੀਕਲ ਚੈੱਕ ਅਪ, ਲੁੜੀਂਦੇ ਲੈਬਾਰਟਰੀ ਟੈਸਟ, ਸੁਰੱਖਿਅਤ ਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਭਵਿੱਖ ਵਿੱਚ ਦਰ ਨੂੰ ਹੋਰ ਘਟਾਉਣ ਲਈ ਢੁਕਵੇਂ ਉਪਰਾਲੇ ਕੀਤੇ ਜਾਣ । ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਿੰਨੀ ਜਲਦੀ ਹੋ ਸਕੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਭਾਗ ਵੱਲੋਂ ਨਿਰਧਾਰਿਤ ਸਾਰੇ ਐਂਟੀਨੇਟਲ ਚੈੱਕ ਅਪ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ ਤੇ ਮੈਡੀਸਨ ਦੇ ਮਾਹਰ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰ ਤੋਂ ਵੀ ਚੈੱਕ ਅਪ ਕਰਵਾਇਆ ਜਾਵੇ। ਜਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਕਰਨ ਮੌਕੇ ਅਤੇ ਸਮੇਂ-ਸਮੇਂ ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈੱਕ ਲਿਸਟ ਅਨੁਸਾਰ ਉਹਨਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨਾਰਮਲ ਪ੍ਰੈਗਨੈਂਸੀ ਅਤੇ ਹਾਈਰਿਸ਼ਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ ਉਹਨਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਹਰ ਗਰਭਵਤੀ ਔਰਤ ਦੇ ਜਣੇਪੇ ਸਬੰਧੀ ਅਗੇਤਾ ਪਲਾਨ ਬਣਾਇਆ ਜਾਵੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ, ਡਾ ਸੁਰਿੰਦਰ ਸਿੰਘ ,ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ , ਬੀਟੀਓ ਡਾ. ਪਰਵੀਨ ਕੌਰ , ਡੀਪੀਐਮ ਡਾ. ਕਸੀਤਿਜ਼ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ , ਇਵੈਲੂਏਸ਼ਨ ਅਫਸਰ ਵਿੱਕੀ ਵਰਮਾ, ਸੀ.ਐਚ.ਓ, ਏ.ਐਨ.ਐੱਮ ਅਤੇ ਆਸ਼ਾ ਵਰਕਰਾਂ ਹਾਜਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ