ਸ੍ਰੀ ਫ਼ਤਹਿਗੜ੍ਹ ਸਾਹਿਬ/16 ਮਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕੀਤਾ।ਪਿੰਡ ਹੁਸੈਨਪੁਰਾ ਵਿੱਚ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ। ਵਿਧਾਇਕ ਐਡਵੋਕੇ ਲਖਬੀਰ ਸਿੰਘ ਰਾਏ ਨੇ ਪਿੰਡ ਹੁਸੈਨਪੁਰਾ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਿਹਾ ਕਿ ਮੁਹਿੰਮ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।ਵਿਧਾਇਕ ਨੇ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ।
ਇਸ ਮੌਕੇ ਵਿਧਾਇਕ ਨੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ। ਉਹਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਇਆ ਜਾਵੇ। ਇਸ ਮੌਕੇ ਐਸਡੀਐਮ ਅਰਵਿੰਦ ਕੁਮਾਰ ਗੁਪਤਾ, ਐਸਐਮਓ ਸੁਰਿੰਦਰ ਸਿੰਘ, ਐਸਐਚਓ ਸਰਹਿੰਦ ਪਵਨ ਕੁਮਾਰ, ਪ੍ਰਦੀਪ ਕੁਮਾਰ ਪੰਚਾਇਤ ਅਫਸਰ, ਸਰਪੰਚ ਰਾਜਵਿੰਦਰ ਕੌਰ, ਗੁਰਬਾਜ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ, ਤਲਵਾਰਾ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਪੰਚਾਇਤ ਸਕੱਤਰ ਰਜਿੰਦਰ ਸਿੰਘ, ਮੋਹਨ ਸਿੰਘ, ਚਤਰ ਸਿੰਘ, ਜਗਤਾਰ ਸਿੰਘ, ਮਾਸਟਰ ਕਰਮਜੀਤ ਸਿੰਘ, ਦੀਪਕ ਬਾਤਿਸ਼, ਅਸੀਸ ਕੁਮਾਰ ਅੱਤਰੀ, ਪਵੇਲ ਕੁਮਾਰ ਹਾਂਡਾ, ਪੀਏ ਸਤੀਸ਼ ਕੁਮਾਰ, ਰਣਦੀਪ ਸਿੰਘ, ਸੁਰਿੰਦਰ ਸਿੰਘ ਬੀਈਈ ਵੀ ਹਾਜ਼ਰ ਸਨ।