Friday, August 15, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ 7 ਸਰਕਾਰੀ ਸਕੂਲਾਂ ਵਿੱਚ 36 ਕਰੋੜ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ 

May 17, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/17 ਮਈ :
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਹੈ। ਇਹ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਹਲਕੇ ਦੇ ਵੱਖ-ਵੱਖ 7 ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਉਦਘਾਟਨੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਵਿਧਾਇਕ ਲਖਬੀਰ ਸਿੰਘ ਰਾਏ ਨੇ 36.05 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਹੋਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਰੇਕ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ ਜਿਸ ਤੋਂ ਸਾਨੂੰ ਪੂਰੀ ਆਸ ਬੱਝਦੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਵੀ ਅਹਿਮ ਪ੍ਰਾਪਤੀਆਂ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਧਾਇਕ ਸਿੱਧੇ ਤੌਰ 'ਤੇ ਰਾਬਤਾ ਕਰਕੇ ਉਹਨਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨਾ ਯਕੀਨੀ ਬਣਾ ਰਹੇ ਹਨ।ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਅਗਵਾਈ ਦੇ ਹੇਠ ਹੁਣ ਤੱਕ ਸੂਬੇ ਦੇ 56 ਹਜ਼ਾਰ ਤੋਂ ਵਧੇਰੇ ਹੁਨਰਮੰਦ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਇੱਕ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਸਲਾਨਾ ਪ੍ਰੀਖਿਆਵਾਂ ਵਿੱਚ ਮੋਹਰੀ ਸਥਾਨ ਹਾਸਿਲ ਕਰਨ ਦੇ ਨਾਲ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੀ ਵਧੀਆ ਪੁਜੀਸ਼ਨਾਂ ਹਾਸਿਲ ਕਰਨਗੇ ਅਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣਗੇ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੀਬੀਪੁਰ ਵਿਖੇ 4.40 ਕਰੋੜ, ਸਰਕਾਰੀ ਪ੍ਰਾਇਮਰੀ ਸਕੂਲ ਬੁਚੜੇ ਖੁਰਦ ਵਿਖੇ 4.80 ਕਰੋੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ 3.50 ਕਰੋੜ, ਸਰਕਾਰੀ ਪ੍ਰਾਇਮਰੀ ਸਕੂਲ ਧੰਗੇੜੀਆ ਵਿਖੇ 3.14 ਕਰੋੜ, ਸਰਕਾਰੀ ਮਿਡਲ ਸਕੂਲ ਜਮੀਤਗੜ੍ਹ ਵਿਖੇ 1.35 ਕਰੋੜ, ਸਰਕਾਰੀ ਪ੍ਰਾਇਮਰੀ ਸਕੂਲ ਜਮੀਤਗੜ੍ਹ ਵਿਖੇ 5.40 ਕਰੋੜ, ਸਰਕਾਰੀ ਪ੍ਰਾਇਮਰੀ ਸਕੂਲ ਹਿੰਦੂਪੁਰ ਵਿਖੇ 5 ਕਰੋੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਿੱਚ 8.46 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਅਸ਼ੀਸ਼ ਅੱਤਰੀ, ਮੋਹਿਤ ਸੂਦ, ਅਸ਼ੀਸ਼ ਸੂਦ, ਨੋਰੰਗ ਸਿੰਘ, ਅਮਰਜੀਤ ਦੁਭਾਲੀ, ਸਤੀਸ਼ ਲਟੌਰ, ਜਸਵੀਰ ਕੌਰ ਸਰਪੰਚ, ਨੰਬਰਦਾਰ ਜਰਨੈਲ ਸਿੰਘ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ