Friday, August 15, 2025  

ਪੰਜਾਬ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾ

May 17, 2025

ਸ੍ਰੀ ਫ਼ਤਹਿਗੜ੍ਹ ਸਾਹਿਬ/17 ਮਈ:
(ਰਵਿੰਦਰ ਸਿੰਘ ਢੀਂਡਸਾ)
 
ਅੱਜ ਭਾਜਪਾ ਦੇ ਜ਼ਿਲਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਆਪ੍ਰੇਸ਼ਨ ਸੰਧੂਰ ਦੀ ਸਫਲਤਾ ਨੂੰ ਮਨਾਉਣ ਲਈ ਸ਼ਹਿਰ ਵਿੱਚ ਤਿਰੰਗਾ ਯਾਤਰਾ ਕੱਢੀ ਗਈ ਜੋ ਕਿ ਭੱਟੀ ਫਾਰਮ ਸਰਹਿੰਦ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਵਾਪਿਸ ਭੱਟੀ ਫਾਰਮ ਵਿਖੇ ਆ ਕੇ ਸਮਾਪਤ ਹੋਈ।ਇਸ ਯਾਤਰਾ ਵਿਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਨੌਜ਼ਵਾਨਾਂ, ਬਜ਼ੁਰਗਾਂ ਅਤੇ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਇੱਕ ਸਮਾਗਮ ਰੱਖ ਕੇ ਰਿਟਾਇਰਡ ਕਰਨਲ ਅਮਨਦੀਪ ਸਿੰਘ ਸ਼ੇਰੇ ਗਰੇਵਾਲ ਗਲੈਂਟਰੀ ਅਵਾਰਡ ਵਿਨਰ,ਰਿਟਾਇਰਡ ਕਰਨਲ ਅਮਰੀਕ ਸਿੰਘ,ਸੂਬੇਦਾਰ ਸਵਰਨ ਸਿੰਘ ਬਰਾਸ, ਲਾਂਸ ਨਾਇਕ ਜਗਤਾਰ ਸਿੰਘ ਸੇਨਾ ਮੈਡਲ,ਹਵਲਦਾਰ ਜਗਤਾਰ ਸਿੰਘ ਸੈਨਾ ਮੈਡਲ, ਹਵਲਦਾਰ ਹਰਮੇਲ ਸਿੰਘ ਸ਼ੌਰਿਆ ਚੱਕਰ,ਸੂਬੇਦਾਰ ਦਲਜੀਤ ਸਿੰਘ, ਸੂਬੇਦਾਰ ਸਤਪਾਲ ਸਿੰਘ,ਹੌਲਦਾਰ ਦੀਦਾਰ ਸਿੰਘ ਸਮੇਤ 70 ਦੇ ਕਰੀਬ ਸਾਬਕਾ ਫੌਜ਼ੀਆ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਡੇਰਾ ਬਾਬਾ ਬੀਰਮ ਦਾਸ ਬਧੌਛੀ ਤੋਂ ਸੰਤ ਬਾਬਾ ਬੇਅੰਤ ਦਾਸ ਜੀ, ਡੇਰਾ ਆਦਮਪੁਰ ਤੋਂ ਸੰਤ ਬਾਬਾ ਬ੍ਰਹਮਾਨੰਦ ਗਿਰੀ ਜੀ, ਡੇਰਾ ਮੂਲੇਪੁਰ ਤੋਂ ਨੰਦ ਗਿਰੀ ਜੀ ਮਹਾਰਾਜ, ਡੇਰਾ ਬਾਬਾ ਮੰਗਲਨਾਥ ਤੋਂ ਮਹੰਤ ਕਾਲੀਨਾਥ ਜੀ, ਸਨਾਤਨ ਧਰਮ ਮੰਦਿਰ ਸਰਹੰਦ ਤੋਂ ਪੰਡਿਤ ਯੋਗਰਾਜ ਜੀ ਤੋਂ ਇਲਾਵਾ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੇਜਾ ਰਾਮ ਵਾਲਮੀਕ, ਕੰਵਰਵੀਰ ਸਿੰਘ ਟੌਹੜਾ, ਸਾਬਕਾ ਜਿਲਾ ਪ੍ਰਧਾਨ ਸਤਿੰਦਰ ਨਾਥ ਸ਼ਰਮਾ, ਡਾ. ਰਘਵੀਰ ਸੂਰੀ, ਜਗਦੀਸ਼ ਵਰਮਾ, ਰਸ਼ਪਿੰਦਰ ਸਿੰਘ ਢਿੱਲੋ, ਦੇਵੀ ਦਿਆਲ ਪਰਾਸ਼ਰ, ਅਜਾਇਬ ਸਿੰਘ ਜਖਵਾਲੀ, ਹਰੀਸ਼ ਅਗਰਵਾਲ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਕੁਲਦੀਪ ਸਿੰਘ ਸਿੱਧੂਪੁਰ, ਦਵਿੰਦਰ ਭੱਟ, ਸੁਭਾਸ਼ ਪੰਡਿਤ, ਜਸਵਿੰਦਰ ਸਿੰਘ ਬਰਾਸ,ਦਵਿੰਦਰ ਸਿੰਘ ਬੈਦਵਾਨ,ਸੰਦੀਪ ਸਿੰਘ ਬੱਲ, ਸੰਦੀਪ ਗਾਭਾ, ਪਰਵਿੰਦਰ ਸਿੰਘ ਦਿਓਲ, ਗੁਰਮੁਖ ਸਿੰਘ, ਕਮਲਜੀਤ ਸਿੰਘ ਸਾਨੀਪੁਰ, ਗੁਰਬਖਸ਼ ਸਿੰਘ ਬਖਸ਼ੀ, ਵਿਜੇ ਪਾਠਕ, ਸ਼ਿੰਗਾਰਾ ਸਿੰਘ ਬਰਾਸ, ਰਣਜੀਤ ਸਿੰਘ ਚੋਲਟੀ ਖੇੜੀ, ਅਮਨਦੀਪ ਸਿੰਘ ਭੱਲ ਮਾਜਰਾ, ਅੱਛਰ ਸਿੰਘ ਭਮਾਰਸੀ, ਵਿਨੇ ਗੁਪਤਾ,ਦਿਲਬਾਗ ਸਿੰਘ ਬਾਗੜੀਆ , ਸੁਖਦੇਵ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੋਢੀ, ਸਲਾਮ ਦੀਨ, ਜਸਵਿੰਦਰ ਸਿੰਘ ਝਿੰਜਰ, ਰਾਮਜੀਤ ਜੋਸ਼ੀ, ਰਣਜੀਤ ਸਿੰਘ ਲਾਲੀ, ਮੇਵਾ ਸਿੰਘ ਨੰਬਰਦਾਰ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ