ਸ੍ਰੀ ਫਤਿਹਗੜ੍ਹ ਸਾਹਿਬ /19 ਮਈ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਨੇ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਦਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਐਨ.ਸੀ.ਡੀ (ਨਾਨ ਕਮੂਨੀਕੇਬਲ ਡਿਜੀਜ) ਪ੍ਰੋਗਰਾਮ ਅਧੀਨ 17 ਜੂਨ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ,ਇਸ ਲਈ ਫੀਲਡ ਵਿੱਚ ਕੰਮ ਕਰਦੇ ਸਮੇਂ ਹਾਈਪਰਟੈਂਸ਼ਨ ਦੇ ਮਰੀਜ਼ਾਂ ਦੀ ਪਹਿਚਾਣ ਕਰਕੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲਿਜਾ ਕੇ ਓਹਨਾਂ ਦਾ ਇਲਾਜ ਕਰਵਾਇਆ ਜਾਵੇ ਅਤੇ ਆਮ ਲੋਕਾਂ ਨੂੰ ਹਾਈਪਰਟੈਂਸ਼ਨ ਦੇ ਚਿੰਨ ਅਤੇ ਨਿਸ਼ਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਫਾਸਟ ਫੂਡ , ਜਿਆਦਾ ਨਮਕ, ਤਲਿਆ ਹੋਇਆ ਭੋਜਨ, ਜਿਆਦਾ ਮਸਾਲੇਦਾਰ ਭੋਜਨ ਖਾਣ ਤੋਂ ਗੁਰੇਜ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਆਪੋ ਆਪਣੇ ਖੇਤਰ ਅਧੀਨ ਆਉਂਦੇ ਸਾਰੇ ਵਿਅਕਤੀਆਂ ਦੀ ਆਭਾ ਆਈਡੀ ਬਣਾਈ ਜਾਵੇ ਅਤੇ 30 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੇ ਸੀ ਬੈਕ ਫਾਰਮ ਭਰੇ ਜਾਣ ਤਾਂ ਕਿ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਹਨਾਂ ਜਿਲੇ ਅੰਦਰ ਮਾਵਾਂ ਦੀ ਮੌਤ ਦਰ ਅਤੇ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਵਿਭਾਗ ਵੱਲੋਂ ਸੁਝਾਈਆਂ ਗਤੀਵਿਧੀਆਂ ਕਰਨ ਤੇ ਜ਼ੋਰ ਦਿੱਤਾ ਅਤੇ ਉਹਨਾਂ ਲੋੜਵੰਦ ਯੋਗ ਜੋੜਿਆ ਤੱਕ ਪਰਿਵਾਰ ਭਲਾਈ ਦੀਆਂ ਸੇਵਾਵਾਂ ਪਹੁੰਚਾਉਣ ਦੀ ਵੀ ਹਦਾਇਤ ਕੀਤੀ । ਇਸ ਮੌਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਇਵੈਲੂਏਸ਼ਨ ਅਫਸਰ ਵਿੱਕੀ ਵਰਮਾ,ਜਿਲਾ ਕਮੂਨਿਟੀ ਮੋਬਿਲਾਈਜਰ ਹਰਦੀਪ ਸਿੰਘ, ਬੀਸੀਸੀ ਅਮਰਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰ ਹਾਜ਼ਰ ਸਨ।