ਸ੍ਰੀ ਫ਼ਤਹਿਗੜ੍ਹ ਸਾਹਿਬ/19 ਮਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ-ਕਦਮੀ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 30.3 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ।ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਨਿਰੰਤਰ ਇਤਿਹਾਸਕ ਫੈਸਲੇ ਕਰ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਉਪਲਬਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਫੈਸਲਿਆਂ ਨੂੰ ਵੇਖਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਉਣ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਸਿਹਤ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਉਸ ਦੇ ਤਹਿਤ ਪਿੰਡ ਪਿੰਡ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਵਿੱਚ ਮਤੇ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗ ਸਿੰਕਦਰ ਵਿਖੇ 3.30 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਹਰਪਾਲਪੁਰ ਵਿਖੇ 6.40 ਲੱਖ, ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 13.19 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਰਖਾਣ ਮਾਜਰਾ ਵਿਖੇ 7.51 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਰਾਜਾ, ਮੁੱਖ ਅਧਿਆਪਕ ਸੰਦੀਪ ਜੈਨ, ਸਰਬਜੀਤ ਸਿੰਘ, ਜਤਿੰਦਰ ਸਿੰਘ, ਤੇਜਿੰਦਰ ਸਿੰਘ, ਸ਼ਰਨਦੀਪ ਕੌਰ ਸਰਪੰਚ, ਯੂਥ ਆਗੂ ਕਰਨ ਸਿੰਘ ਚੀਮਾ, ਊਧਮ ਸਿੰਘ ਚੀਮਾ, ਪੀ ਏ ਸਤੀਸ਼ ਕੁਮਾਰ, ਆਸ਼ਾ ਰਾਣੀ, ਗੁਰਵੀਰ ਸਿੰਘ ਜੱਲਾ, ਰਾਜੇਸ਼ ਉੱਪਲ, ਨੌਰੰਗ ਸਿੰਘ, ਕੁਲਵਿੰਦਰ ਡੇਰਾ, ਪਵੇਲ ਹਾਂਡਾ, ਬਿਕਰਮਜੀਤ ਸਿੰਘ ਤਰਖਾਣ ਮਾਜਰਾ, ਦਿਲਪ੍ਰੀਤ ਭੱਟੀ, ਸਤਿੰਦਰ ਟਿਵਾਣਾ, ਸਰਪੰਚ ਮਨਜਿੰਦਰ ਸਿੰਘ ਹਾਜਰ ਸਨ।