ਸ੍ਰੀ ਫ਼ਤਹਿਗੜ੍ਹ ਸਾਹਿਬ/20 ਮਈ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਅਨੁਸਾਰ ਸ.ਸ.ਸ.ਸ ਖੇੜਾ (ਫ.ਗ.ਸ) ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਕਾਰ ਦੁਆਰਾ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਖੇੜਾ ਸਕੂਲ ਦੇ 8ਵੀ,10ਵੀ ਅਤੇ 12ਵੀ ਬੋਰਡ ਦੇ ਇਮਤਿਹਾਨਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਧਾਇਕ ਰਾਏ ਨੇ ਖੇੜਾ ਸਕੂਲ ਦੇ ਬੋਰਡ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਸਮੁਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਸਕੂਲ ਦੀ ਪ੍ਰਿਸੀਪਲ ਮਨਿੰਦਰਜੀਤ ਕੋਰ ਨੇ ਸਿੱਖਿਆ ਕ੍ਰਾਂਤੀ ਅਧੀਨ ਆਈਆਂ ਗ੍ਰਾਂਟਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਆਪਣੀ ਮਿਹਨਤ ਸਦਕਾ ਅੱਗੋਂ ਵੀ ਨਵੇਂ ਕੀਰਤੀਮਾਨ ਸਥਾਪਿਤ ਕਰਦਾ ਰਹੇਗਾ।ਡੀ.ਪੀ ਕਮਲਜੀਤ ਸਿੰਘ ਗਿੱਲ ਨੇ ਵੀ ਸਰਕਾਰ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਦੀ ਸ਼ਲਾਘਾ ਕੀਤੀ।ਇਸ ਸਮਾਗਮ ਵਿੱਚ ਖੇੜਾ ਸਕੂਲ ਦਾ ਸਮੂਹ ਸਟਾਫ਼,ਵਿਦਿਆਰਥੀ, ਸਰਪੰਚ,ਪੰਚ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।