Thursday, October 30, 2025  

ਪੰਜਾਬ

ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਲਾਜਮੀ : ਡਾ. ਦਵਿੰਦਰਜੀਤ ਕੌਰ

May 21, 2025
 
ਸ੍ਰੀ ਫਤਿਹਗੜ੍ਹ ਸਾਹਿਬ/21 ਮਈ:
(ਰਵਿੰਦਰ ਸਿੰਘ ਢੀਂਡਸਾ) 
 
ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ ਮਮਤਾ ਦਿਵਸ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਚੈਕਿੰਗ ਕੀਤੀ। ਉਹਨਾਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਲਗਾਏ ਜਾ ਰਹੇ ਟੀਕਿਆਂ ਦਾ ਰਿਕਾਰਡ ਚੈੱਕ ਕਰਕੇ ਸੰਬੰਧਿਤ ਸਟਾਫ ਨੂੰ ਕਿਹਾ ਕਿ ਉਹ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਜੋ ਉਹਨਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਸਦਾ ਸਾਰਾ ਡਾਟਾ ਰਜਿਸਟਰਾਂ ਤੇ ਕੰਪਲੀਟ ਕਰਨ ਅਤੇ ਇਸ ਡਾਟੇ ਨੂੰ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਮਮਤਾ ਦਿਵਸ ਤੇ ਟੀਕਾਕਰਨ ਕਰਾਉਣ ਲਈ ਆਉਣ ਵਾਲੇ ਸਾਰੇ ਬੱਚਿਆਂ ਤੇ ਗਰਭਵਤੀਆਂ ਨੂੰ ਖੁਰਾਕ ਸਬੰਧੀ ਅਤੇ ਉਹਨਾਂ ਦੇ ਅਗਲੇ ਟੀਕੇ ਬਾਰੇ ਜਰੂਰ ਜਾਣੂ ਕਰਾਇਆ ਜਾਵੇ । ਉਹਨਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਾਰਡ, ਕੋਲਡ ਚੇਨ, ਵੈਕਸੀਨ ਦੀ ਐਕਸਪਾਇਰੀ ਡੇਟ, ਬਾਇਓ ਮੈਡੀਕਲ ਵੇਸਟ, ਅਤੇ ਵੈਕਸੀਨ ਦੇ ਰੱਖ ਰਖਾਵ ਸਬੰਧੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਉਹਨਾਂ ਸਬੰਧਤ ਸਟਾਫ ਨੂੰ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਹਰ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਯਕੀਨੀ ਬਣਾਈ ਜਾਵੇ । ਇਸ ਮੌਕੇ ਤੇ ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ,ਏਐਨਐਮ ਮਨਪ੍ਰੀਤ ਕੌਰ , ਸਿਹਤ ਕਰਮਚਾਰੀ ਜਗਰੂਪ ਸਿੰਘ, ਆਸ਼ਾ ਵਰਕਰਾਂ, ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ