ਸ੍ਰੀ ਫ਼ਤਹਿਗੜ੍ਹ ਸਾਹਿਬ/22 ਮਈ:
(ਰਵਿੰਦਰ ਸਿੰਘ ਢੀਂਡਸਾ)
ਥਾਣਾ ਸਰਹਿੰਦ ਅਤੇ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਤ ਨੂੰ ਚੈਕਿੰਗ ਕਰ ਰਹੀ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਪਾਰਟੀ ਨੂੰ ਦੇਖ ਕੇ ਸਰਹਿੰਦ ਸ਼ਹਿਰ ਵੱਲੋਂ ਪੈਦਲ ਆ ਰਹੇ ਲਵਪ੍ਰੀਤ ਸਿੰਘ ਉਰਫ ਲਵੀ ਵਾਸੀ ਸਰਹਿੰਦ ਨੇ ਜੇਬ 'ਚੋਂ ਕੋਈ ਵਸਤੂ ਕੱਢ ਕੇ ਪਾਸੇ ਸੁੱਟ ਦਿੱਤੀ।ਜਿਸ ਨੂੰ ਚੈੱੱਕ ਕਰਨ 'ਤੇ 10 ਗ੍ਰਾਮ ਚਿੱਟਾ ਬਰਾਮਦ ਹੋਇਆ।ਜਿਸ 'ਤੇ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਲਵਪ੍ਰੀਤ ਸਿੰਘ ਉਰਫ ਲਵੀ ਨੂੰ ਅ/ਧ 21(ਬੀ) ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਗਿ੍ਰਫਤਾਰ ਕਰ ਲਿਆ ਗਿਆ।ਇੱਕ ਵੱਖਰੇ ਮਾਮਲੇ 'ਚ ਥਾਣਾ ਸਰਹਿੰਦ ਦੀ ਇੱਕ ਪੁਲਿਸ ਪਾਰਟੀ ਵੱਲੋਂ ਖਾਨਪੁਰ ਵਾਲੇ ਪੁਲ ਨਜ਼ਦੀਕ ਸ਼ੱਕ ਦੇ ਅਧਾਰ 'ਤੇ ਕਾਬੂ ਕੀਤੇ ਗਏ ਜਸਵਿੰਦਰ ਸਿੰਘ ਉਰਫ ਬੱਗਾ ਵਾਸੀ ਪਿੰਡ ਸੈਦਪੁਰਾ ਦੀ ਚੈਕਿੰਗ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ 'ਚੋਂ 60 ਗੋਲੀਆਂ ਐਲਪ੍ਰਾਸੇਫ ਬਰਾਮਦ ਹੋਈਆਂ।ਇਸ ਸਬੰਧੀ ਥਾਣਾ ਸਰਹਿੰਦ ਵਿਖੇ ਅ/ਧ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਜਸਵਿੰਦਰ ਸਿੰਘ ਉਰਫ ਬੱਗਾ ਨੂੰ ਗਿ੍ਰਫਤਾਰ ਕਰਕੇ ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਮਨਿੰਦਰ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।