ਸ੍ਰੀ ਫ਼ਤਹਿਗੜ੍ਹ ਸਾਹਿਬ/23 ਮਈ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖ਼ੇ ਪ੍ਰੋ. ਐਸ.ਪੀ. ਸਿੰਘ ਓਬਰਾਏ, ਚੇਅਰਮੈਨ, ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਨਾਲ ਰੂਬਰੂ ਅਤੇ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਡਾ. ਐਸ ਪੀ ਸਿੰਘ ਓਬਰਾਏ, ਚੇਅਰਮੈਨ, ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਨੇ ਆਖਿਆ ਕਿ ਜਿੰਦਗੀ ਇਕ ਕਰੜਾ ਮੁਕਾਬਲਾ ਹੈ ਜਿਸ ਨੂੰ ਸਰ ਕਰਨ ਲਈ ਮਿਹਨਤ ਅਤੇ ਸਿਦਕ ਦੀ ਲੋੜ ਪੈਂਦੀ ਹੈ। ਉਨ੍ਹਾਂ ਨੇ ਗਤਕੇ ਦੇ ਕੋਚ ਤਲਵਿੰਦਰ ਸਿੰਘ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਗਤਕਾ ਮੁਕਾਬਲੇ ਇਨਾਮ ਜਿੱਤਣ ਲਈ ਵਧਾਈ ਦਿੱਤੀ। ਇਸ ਮੌਕੇ ਵਾਇਸ–ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈਆਂ ਜਾਂਦੀਆਂ ਖਾਲਸਾਈ ਖੇਡਾਂ ਵਿਚ ਪਿਛਲੇ ਤਿੰਨ ਸਾਲਾਂ ਦੌਰਾਨ ਪਹਿਲਾਂ ਸਥਾਨ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਪੀਅਨਸ਼ਿਪ 2024- 25 ਵਿੱਚੋ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਅਨੇਕਾਂ ਹੀ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਵੀ ਯੂਨੀਵਰਸਿਟੀ ਦੀ ਗਤਕਾ ਟੀਮ ਆਪਣੇ ਜੌਹਰ ਦਿਖਾ ਚੁਕੀ ਹੈ। ਓਹਨਾ ਦੱਸਿਆ ਕਿ ਅੱਜ ਸਰਬੱਤ ਦਾ ਭਲਾ ਚੇਰੀਟੇਬਲ ਟਰੱਸਟ ਵੱਲੋ 15 ਵਿਦਿਆਰਥੀਆ ਦੀ 4,50,000/- ਰੁਪਏ ਫੀਸ ਦਾ ਚੈਕ ਸਨੀ ਓਬਰਾਏ ਸਕੋਲਰਸ਼ਿਪ ਸਕੀਮ ਤਹਿਤ ਯੂਨੀਵਰਸਿਟੀ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੀਆਂ ਲੋਕ ਭਲਾਈ ਸੇਵਾਵਾਂ ਦੀ ਸਲਾਘਾਂ ਕਰਦਿਆਂ ਪ੍ਰੋ. (ਡਾ) ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਡਾ. ਉਬਰਾਏ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਉਪਰੰਤ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਕੋਚ ਤਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਗਤਕੇ ਦੇ ਪ੍ਰਦਰਸ਼ਨੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਘੁੰਮਣ, ਮੁਖੀ, ਸਰੀਰਕ ਸਿੱਖਿਆ ਵਿਭਾਗ, ਡਾ. ਹਰਦੇਵ ਸਿੰਘ, ਮੁਖੀ ਧਰਮ ਅਧਿਆਨ ਵਿਭਾਗ, ਡਾ. ਹਰਨੀਤ ਕੌਰ ਬਿਲਿੰਗ, ਮੁਖੀ ਸਿੱਖਿਆ ਵਿਭਾਗ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।