ਸ੍ਰੀ ਫਤਿਹਗੜ੍ਹ ਸਾਹਿਬ/23 ਮਈ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲੇ ਅੰਦਰ ਪੈਂਦੇ ਥਾਣੇ, ਪੁਲਿਸ ਚੌਂਕੀਆਂ ਅਤੇ ਪੁਲਿਸ ਲਾਈਨ ਵਿਖੇ ਜਾ ਕੇ ਡੇਂਗੂ ਸਬੰਧੀ ਸਰਵੇ ਕੀਤਾ ਗਿਆ, ਮੱਛਰ ਦਾ ਲਰਵਾ ਮਿਲਣ ਤੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ , ਮੱਛਰ ਮਾਰਨ ਵਾਲੀ ਸਪਰੇ ਕੀਤੀ ਗਈ ਅਤੇ ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜਮਾਂ ਨੂੰ ਡੈਂਗੂ ਸੰਬੰਧੀ ਜਾਗਰੂਕ ਕੀਤਾ ਗਿਆ । ਸਰਹਿੰਦ ਪੁਲਿਸ ਸਟੇਸ਼ਨ ਵਿਖੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕਰਨ ਪਹੁੰਚੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਵਿਰੁੱਧ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ ਤੇ ਵਾਰ' ਤਹਿਤ ਇਸ ਸ਼ੁਕਰਵਾਰ ਲਈ ਪੁਲਿਸ ਥਾਣੇ, ਚੌਕੀਆਂ, ਪੁਲਿਸ ਲਾਈਨਾਂ ਵਿਚ ਡੇਂਗੂ ਸਰਵੇ ਕਰਨ ਅਤੇ ਡੇਂਗੂ ਪ੍ਰਤੀ ਪੁਲਿਸ ਮੁਲਾਜ਼ਮਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਜ਼ਿਲ੍ਹੇ ਅੰਦਰ ਇਹਨਾਂ ਸਟੇਸ਼ਨਾਂ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਡੇਂਗੂ ਦੇ ਲੱਛਣਾ, ਇਲਾਜ਼ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਜਿਥੇ ਵੀ ਲਾਰਵਾ ਮਿਲਿਆਂ, ਮੌਕੇ ਤੇ ਨਸ਼ਟ ਕੀਤਾ ਗਿਆ ਤੇ ਸਪਰੇ ਕੀਤੀ ਗਈ। ਉਨ੍ਹਾਂ ਇਸ ਮੌਕੇ ਹਾਜ਼ਰ ਥਾਣਾ ਮੁਖੀ ਪਵਨ ਕੁਮਾਰ ਅਤੇ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਉਣ ਅਤੇ ਮੱਛਰ ਦੀ ਪੈਦਾਵਾਰ ਨੂੰ ਘਟਾਉਣ ਵਿਚ ਆਪਣਾ ਹਿਸਾ ਪਾਉਣ। ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਡੇਂਗੂ ਬੁਖਾਰ ਦੇ ਲੱਛਣ, ਚਿੰਨ, ਨਿਸ਼ਾਨੀਆਂ ਅਤੇ ਬਚਾਓ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ , ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ , ਇਨਸੈਕਟ ਕਲੈਕਟਰ ਮਨਦੀਪ ਕੌਰ, ਬਲਵਿੰਦਰ ਸਿੰਘ, ਨਗਰ ਕੌਂਸਲ ਤੋਂ ਇੰਸਪੈਕਟਰ ਮਨੋਜ ਕੁਮਾਰ ਅਤੇ ਮਨੀਸ਼ ਕੁਮਾਰ, ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।