ਸ੍ਰੀ ਫਤਿਹਗੜ੍ਹ ਸਾਹਿਬ/23 ਮਈ :
(ਰਵਿੰਦਰ ਸਿੰਘ ਢੀਂਡਸਾ)
ਦੀ ਸੌਂਢਾ ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ ਪਿੰਡ ਸੋਂਢਾ ਦੇ ਮੈਂਬਰਾਂ ਦੀ ਚੋਣ ਸਰਬ ਸੰਮਤੀ ਦੇ ਨਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦਵਿੰਦਰ ਸਿੰਘ ਲਾਡੀ ਖਰੇ ਨੇ ਦੱਸਿਆ ਕਿ ਦੀ ਸੌਂਢਾ ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ, ਭਮਾਰਸੀ ਜੇਰ, ਭਮਾਰਸੀ ਬੁਲੰਦ, ਬੀੜ ਭਮਾਰਸੀ ਅਤੇ ਸੋਂਢਾ ਪਿੰਡ ਦੀ ਸਾਂਝੀ ਸੇਵਾ ਸੋਸਾਇਟੀ ਹੈ। ਉਕਤ ਸੁਸਾਇਟੀ ਦੇ ਲਈ 11 ਮੈਂਬਰਾਂ ਦੀ ਚੋਣ ਸਰਬ ਸੰਮਤੀ ਦੇ ਨਾਲ ਕੀਤੀ ਗਈ ਹੈ ਤੇ ਚੁਣੇ ਗਏ ਮੈਂਬਰਾਂ ਨੂੰ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਨਮਾਨਿਤ ਕੀਤਾ ਗਿਆ। ਉਣਾ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਏਜੰਡਾ ਕੱਢਿਆ ਜਾਵੇਗਾ ਅਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਮੈਂਬਰਾਂ ਦੇ ਵਿੱਚ ਸੁਖਦੀਪ ਕੌਰ, ਹਰਦੇਵ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ, ਮੰਗਜੀਤ ਸਿੰਘ, ਹਰਭਜਨ ਕੌਰ, ਗੁਰਵਿੰਦਰ ਸਿੰਘ, ਗੁਰਨਾਮ ਸਿੰਘ, ਬੇਅੰਤ ਸਿੰਘ, ਹਰਵਿੰਦਰ ਸਿੰਘ, ਨਿਰਮਲ ਸਿੰਘ ਆਦਿ ਨੂੰ ਸਰਬ ਸੰਮਤੀ ਦੇ ਨਾਲ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਕਤ ਸੁਸਾਇਟੀਆਂ ਦਾ ਕੰਮ ਪਿੰਡਾਂ ਦਾ ਸਰਬਪੱਖੀ ਵਿਕਾਸ ਹੈ। ਅਸੀਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨਾ ਚਾਹੁੰਦੇ ਹਾ। ਜਿਨਾਂ ਪਿੰਡਾਂ ਦੇ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਹੁੰਦੀ ਹੈ, ਉਹ ਪਿੰਡ ਦੂਸਰੇ ਪਿੰਡਾਂ ਨਾਲੋਂ ਜਿਆਦਾ ਤਰੱਕੀ ਕਰਦੇ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਬਲਾ ਮਾਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹੈ।