Saturday, August 02, 2025  

ਪੰਜਾਬ

ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

May 24, 2025
ਸ੍ਰੀ ਫਤਹਿਗੜ੍ਹ ਸਾਹਿਬ/ 24 ਮਈ:
(ਰਵਿੰਦਰ ਸਿੰਘ ਢੀਂਡਸਾ)
 
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਰੁਣ ਗੁਪਤਾ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿੱਚ ਅੱਜ ਮਿਤੀ 24.05.2025 ਨੂੰ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨੈਸ਼ਨਲ ਲੋਕ ਅਦਾਲਤ ਦੇ 11 ਬੈਂਚਾਂ ਵੱਲ੍ਹੋਂ 10918 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ 9896 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿੱਚ 14 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਮੌਜੂਦ ਰਹੇ ਅਤੇ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ, ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜਿਸ ਨਾਲ ਆਮ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਵੀ ਮਿਲਦਾ ਹੈ। ਇਸ ਮੌਕੇ 1 ਵਿਵਾਹਿਤ ਜੋੜਾ ਜਿਨ੍ਹਾਂ ਦਾ ਤਲਾਕ ਦਾ ਕੇਸ ਚੱਲ ਰਿਹਾ ਸੀ, ਨੂੰ ਆਪਸੀ ਸਮਝੌਤੇ ਨਾਲ ਦੁਬਾਰਾ ਇਕੱਠਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਨੂੰ ਪੌਦਾ ਦਿੱਤਾ ਗਿਆ ਤਾਂ ਕਿ ਉਨ੍ਹਾਂ ਦਾ ਅਗਲੇਰਾ ਜੀਵਨ ਪੌਦਿਆਂ ਦੀ ਤਰ੍ਹਾਂ ਹਰਿਆ ਭਰਿਆ ਰਹੇ।ਇਹ ਨੈਸ਼ਨਲ ਲੋਕ ਅਦਾਲਤ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਹੈ ਜਿਸ ਵਿੱਚ ਲੋਕਾਂ ਨੇ ਵਧੇਰੇ ਉਤਸ਼ਾਹ ਦਿਖਾਉਂਦਿਆਂ ਵੱਧ ਚੜ੍ਹ ਕੇ ਹਿੱਸਾ ਲਿਆ। ਅਰੁਣ ਗੁਪਤਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਿੱਥੇ ਇਨ੍ਹਾਂ ਲੋਕ ਅਦਾਲਤਾਂ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਹੜੇ ਪਹਿਲਾਂ ਕਿਸੇ ਵੀ ਅਦਾਲਤ ਵਿੱਚ ਨਹੀਂ ਲਗਾਏ ਗਏ ਸਨ ਅਤੇ ਇਸ ਤੋਂ ਇਲਾਵਾ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦਾ ਵੀ ਵੱਡੀ ਗਿਣਤੀ ਵਿੱਚ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਰਾਜ਼ੀਨਾਮੇਯੋਗ ਫੌਜਦਾਰੀ ਕੇਸ, ਚੈੱਕ ਬਾਊਂਸ ਦੇ ਕੇਸ, ਸੜਕ ਹਾਦਸੇ ਸਬੰਧੀ ਕੇਸ, ਵਿਆਹ ਅਤੇ ਪਰਿਵਾਰਿਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਮਕਾਨ ਕਿਰਾਏ ਸਬੰਧੀ ਦੀਵਾਨੀ ਕੇਸ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸਬੰਧਤ ਕੇਸ, ਬਿਜਲੀ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਕੇਸ ਅਤੇ ਹੋਰ ਆਪਸੀ ਸਹਿਮਤੀ ਨਾਲ ਨਿਪਟਾਏ ਜਾਣ ਵਾਲੇ ਕੇਸ ਰੱਖੇ ਗਏ ਸਨ। ਚੇਅਰਮੈਨ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਲੋਕਾਂ ਵਿੱਚ ਭਰਵਾਂ ਉਤਸ਼ਾਹ ਦੇਖਿਆ ਗਿਆ ਅਤੇ ਇਸ ਲੋਕ ਅਦਾਲਤ ਦੀ ਸਫਲਤਾ ਵਿੱਚ ਨਿਆਂ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਡਮੁੱਲਾ ਯੋਗਦਾਨ ਦਿੱਤਾ। 
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਤਿਮਾਹੀ ਨੈਸ਼ਨਲ ਲੋਕ ਅਦਾਲਤਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਚੱਲ ਰਹੀ ਸਥਾਈ ਲੋਕ ਅਦਾਲਤ ਜਿੱਥੇ ਕਿ ਹਫਤੇ ਦੇ ਪੰਜ ਦਿਨ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰੋਜ਼ਾਨਾ ਆਮ ਲੋਕਾਂ ਦੇ ਕੇਸ ਸੁਣੇ ਜਾਂਦੇ ਹਨ ਅਤੇ 18 ਤਰ੍ਹਾਂ ਦੀਆਂ ਜਨ-ਉਪਯੋਗੀ ਸੇਵਾਵਾਂ ਆਵਾਜਾਈ, ਬਿਜਲੀ ਸੇਵਾਵਾਂ, ਬੈਂਕਾਂ ਨਾਲ ਸਬੰਧਤ ਸੇਵਾਵਾਂ, ਬੀਮਾ ਸੇਵਾਵਾਂ,ਵੀਜ਼ੇ(ਇਮੀਗ੍ਰੇਸ਼ਨ) ਨਾਲ ਸਬੰਧਤ ਸੇਵਾਵਾਂ, ਵਿੱਤੀ ਸੇਵਾਵਾਂ, ਐਲ.ਪੀ.ਜੀ ਗੈਸ ਸੇਵਾਵਾਂ, ਸਿੱਖਿਆ ਸਬੰਧੀ ਸੇਵਾਵਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀਆਂ ਸਿਹਤ ਸੇਵਾਵਾਂ, ਹਾਊਸਿੰਗ ਅਤੇ ਰੀਅਲ ਅਸਟੇਟ ਦੀਆਂ ਸੇਵਾਵਾਂ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਵਾਉਣ ਸਬੰਧੀ ਸੇਵਾਵਾਂ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਸਬੰਧੀ ਸੇਵਾਵਾਂ, ਸ਼ਗਨ ਸਕੀਮ ਅਤੇ ਬੇਰੁਜ਼ਗਾਰੀ ਭੱਤੇ ਸਬੰਧੀ ਸੇਵਾਵਾਂ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਸਬੰਧੀ ਸੇਵਾਵਾਂ, ਡਾਕਤਾਰ, ਟੈਲੀਗ੍ਰਾਫ ਜਾਂ ਟੈਲੀਫੋਨ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਸੇਵਾਵਾਂ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆ ਸਬੰਧੀ ਸੇਵਾਵਾਂ ਨਾਲ ਸਬੰਧਤ ਝਗੜੇ ਜਾਂ ਸ਼ਿਕਾਇਤਾਂ ਜੋ ਕਿ ਦੂਜੀਆਂ ਅਦਾਲਤਾਂ ਵਿੱਚ ਲੰਬਿਤ ਨਾ ਹੋਣ, ਉਨ੍ਹਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਕੋਈ ਵੀ ਲੋੜਵੰਦ ਵਿਅਕਤੀ ਸਾਦਾ ਕਾਗਜ਼ ਤੇ ਆਪਣੀ ਅਰਜ਼ੀ ਲੈ ਕੇ ਇਨ੍ਹਾਂ ਅਦਾਲਤਾਂ ਵਿੱਚ ਆ ਸਕਦਾ ਹੈ। 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਡਾ. ਹਿਤਿੰਦਰ ਸੂਰੀ ਨੇ

ਡਾ. ਹਿਤਿੰਦਰ ਸੂਰੀ ਨੇ "ਸਿਹਤ ਦੇ ਖੇਤਰ ਵਿੱਚ ਸਭ ਤੋਂ ਵੱਧ ਰਿਕਾਰਡ ਦਰਜ ਕਰਵਾਉਣ ਵਾਲੇ ਡਾਕਟਰ" ਵਜੋਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਕੀਤਾ ਨਾਮ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ – ਕਟਾਰੂਚੱਕ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਮਨਵਾਲ ਪਿੰਡ ਅਤੇ ਉੱਤਮ ਗਾਰਡਨ ਕਲੋਨੀ 'ਚ ਦੋ ਦਿਨਾਂ ਤੋਂ ਪਾਣੀ ਦੀ ਭਾਰੀ ਕਿਲਤ, ਲੋਕ ਪ੍ਰੇਸ਼ਾਨ

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਬਲਜਿੰਦਰ ਪਾਲ ਸ਼ਰਮਾ ਚੌਥੀ ਬਾਰ ਬਣੇ ਲੈਬੋਰਟਰੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ 

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਲਗਾਏ ਗਏ ਰੁੱਖ

ਗੁਰਬਿੰਦਰ ਸਿੰਘ ਜੌਲੀ ਮਾਝੇ ਜੋਨ ਦੇ ਇੰਨਚਾਰਜ ਅਤੇ ਮੁਖਤਿਆਰ ਸਿੰਘ ਡਡਵਿੰਡੀ ਜਿ਼ਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਯੁਕਤ ਕੀਤੇ ਜਾਂਦੇ ਹਨ : ਟਿਵਾਣਾ

ਗੁਰਬਿੰਦਰ ਸਿੰਘ ਜੌਲੀ ਮਾਝੇ ਜੋਨ ਦੇ ਇੰਨਚਾਰਜ ਅਤੇ ਮੁਖਤਿਆਰ ਸਿੰਘ ਡਡਵਿੰਡੀ ਜਿ਼ਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਯੁਕਤ ਕੀਤੇ ਜਾਂਦੇ ਹਨ : ਟਿਵਾਣਾ