Tuesday, August 05, 2025  

ਪੰਜਾਬ

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

May 26, 2025

ਨਾਭਾ (ਪਟਿਆਲਾ), 25 ਮਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।
ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਪ' ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ ਮਹਾਰਾਜਾ ਅਗਰਸੇਨ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ 'ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ 'ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ 'ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 'ਆਪ' ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ 'ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ 'ਤੇ ਖਿਸਕ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਗਤਪੁਰ ਸੋਢੀਆਂ ਵਿਖੇ ਵਿਸ਼ਵ ਦੁਧ ਪਾਨ ਹਫ਼ਤਾ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਵਿਖੇ ਵਿਸ਼ਵ ਦੁਧ ਪਾਨ ਹਫ਼ਤਾ ਮਨਾਇਆ ਗਿਆ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਲੋਚਨਾਤਮਕ ਖੋਜ ਪੈਰਾਡਾਈਮਜ਼ ਅਤੇ ਉੱਭਰ ਰਹੇ ਰੁਝਾਨਾਂ ’ਤੇ ਫੈਕਲਟੀ ਵਿਕਾਸ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਲੋਚਨਾਤਮਕ ਖੋਜ ਪੈਰਾਡਾਈਮਜ਼ ਅਤੇ ਉੱਭਰ ਰਹੇ ਰੁਝਾਨਾਂ ’ਤੇ ਫੈਕਲਟੀ ਵਿਕਾਸ ਪ੍ਰੋਗਰਾਮ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 7 ਅਗਸਤ ਨੂੰ : ਡਾ ਦਵਿੰਦਰਜੀਤ ਕੌਰ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 7 ਅਗਸਤ ਨੂੰ : ਡਾ ਦਵਿੰਦਰਜੀਤ ਕੌਰ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਫੋਕਲੋਰ ਫੈਸਟੀਵਲ ਵਿੱਚ ਦਿਖਾਏ ਗਤਕਾ ਦੇ ਜੰਗਜੂ ਕਰਤੱਵ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਫੋਕਲੋਰ ਫੈਸਟੀਵਲ ਵਿੱਚ ਦਿਖਾਏ ਗਤਕਾ ਦੇ ਜੰਗਜੂ ਕਰਤੱਵ

ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੂਜੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ 

ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੂਜੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ 

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਰਾਜਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ’ਯੁਵਾ ਕਨੈਕਟ’ ਵੀਸੀ ਮੀਟਿੰਗ 'ਚ ਦੇਸ਼ ਭਗਤ ਯੂਨੀਵਰਸਿਟੀ ਨੇ ਕੀਤੀ ਸ਼ਮੂਲੀਅਤ      

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਨੇ 8 ਲੱਖ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਨਸ਼ਾ ਵਿਰੋਧੀ ਸਕੂਲ ਪਾਠਕ੍ਰਮ ਦਾ ਉਦਘਾਟਨ ਕੀਤਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ; 4 ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਚੋਣ