ਸ੍ਰੀ ਫਤਿਹਗੜ੍ਹ ਸਾਹਿਬ/26 ਮਈ:
(ਰਵਿੰਦਰ ਸਿੰਘ ਢੀਂਡਸਾ)
ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਅਤੇ ਮਰੀਜਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਟਿਵਾਣਾ ਗਲੋਬਲ ਨਿਯੂਟ੍ਰੀਸ਼ਨ ਵੱਲੋਂ ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਨੂੰ ਇੱਕ ਡਾਇਲਸਿਸ ਮਸ਼ੀਨ ਭੇਂਟ ਕੀਤੀ ਗਈ। ਜਿਸ ਦਾ ਉਦਘਾਟਨ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ.ਦਵਿੰਦਰਜੀਤ ਕੌਰ ਵੱਲੋਂ ਕੀਤਾ ਗਿਆ। ਮਸ਼ੀਨ ਦਾ ਉਦਘਾਟਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਫਸਰ ਡਾ.ਕੰਵਲਦੀਪ ਸਿੰਘ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਖੇ ਇੱਕ ਹੋਰ ਡਾਇਲਸਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ ਜਿਸ ਦੀ ਕੀਮਤ ਨੌ ਲੱਖ ਰੁਪਏ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨ ਦੇ ਆਉਣ ਨਾਲ ਹੁਣ ਸਿਵਲ ਹਸਪਤਾਲ ਕੋਲ ਹੁਣ ਕੁੱਲ 4 ਡਾਇਲਸਿਸ ਮਸ਼ੀਨਾਂ ਹੋ ਗਈਆਂ ਹਨ। ਜਿਸ ਨਾਲ ਹੋਰ ਜ਼ਿਆਦਾ ਮਰੀਜਾਂ ਦਾ ਇੱਕੋ ਸਮੇਂ ਮੁਫਤ ਡਾਇਲਸਿਸ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਟਿਵਾਣਾ ਗਲੋਬਲ ਨਿਯੂਟ੍ਰੀਸ਼ਨ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਸਦਕਾ ਲੋੜਵੰਦ ਮਰੀਜਾਂ ਨੂੰ ਰਾਹਤ ਮਿਲੇਗੀ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਰੀਤਾ, ਸੀਨੀਅਰ ਮੈਡੀਕਲ ਅਫਸਰ ਡਾ.ਕੰਵਲਦੀਪ ਸਿੰਘ, ਡਾ. ਸੰਪਨ ,ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ , ਮੈਡਮ ਉਸ਼ਾ, ਰੁਪਿੰਦਰ ਕੌਰ, ਸੁਖਵਿੰਦਰ ਕੌਰ, ਨਰਿੰਦਰ ਸਿੰਘ,ਅਤੇ ਹੋਰ ਸਟਾਫ ਮੈਂਬਰ ਹਾਜਰ ਸਨ।