ਜਗਦੇਵ ਸਿੰਘ
ਅਮਲੋਹ/ 27 ਮਈ :
ਯੁੱਧ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦਿ?ੜ ਸੰਕਲਪ ਦਾ ਪ੍ਰਤੀਕ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪੱਸ਼ਟ ਹੈ।ਕਿ ਹੁਣ ਪੰਜਾਬ ਦੀ ਧਰਤੀ ਤੇ ਨਸ਼ਾ ਬਹੁਤੀ ਦੇਰ ਤੱਕ ਨਹੀਂ ਰਹੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਿੰਦਰ ਸਿੰਘ ਗੈਰੀ ਬਿੜਿੰਗ ਹਲਕਾ ਵਿਧਾਇਕ ਨੇ ਪਿੰਡ ਬੱਡਗੁਜਰਾ ਤੇ ਕਾਹਨਪੁਰ ਵਿਖੇ ਨਸ਼ਾ ਮੁਕਤੀ ਅਧੀਨ ਪਿੰਡਾਂ ਦੀਆਂ ਡਿਫੈਂਸ ਕਮੇਟੀਆ ਅਤੇ ਨੌਜਵਾਨਾ ਨਾਲ ਕੀਤੀਆਂ ਮੀਟਿੰਗਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆ ਸਰਕਾਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਕੋਈ ਸੰਜੀਦਗੀ ਕਦਮ ਨਹੀਂ ਉਠਾਇਆ ਸੀ। ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਦਿ?ੜ ਸੰਕਲਪ ਨਾਲ ਫੈਸਲਾ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਦਿੱਤਾ ਜਾ ਰਿਹਾ ਸਹਿਯੋਗ ਇਸ ਗੱਲ ਦੀ ਗਵਾਹੀ ਭਰਦਾ ਹੈ।ਕਿ ਹੁਣ ਪੰਜਾਬ ਵਿੱਚ ਨਸਾਂ ਖਤਮ ਹੋਣਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਖਤਮ ਕਰਨ ਹੈ। ਉਨ੍ਹਾਂ ਲੋਕਾਂ ਅਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ। ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਲਿਆਓ ਤਾਂ ਕਿ ਉਹ ਨਸ਼ਾ ਮੁਕਤ ਹੋ ਜਾਣ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਖਤਮ ਕਰਨ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਸਹਿਯੋਗ ਦੇਣ। ਉਨ੍ਹਾਂ ਇਸ ਮੌਕੇ ਨਸ਼ਿਆਂ ਵਿਰੁੱਧ ਇੱਕ ਜੁੱਟ ਹੋਣ ਦੀ ਸਿਹੁੰ ਚੁਕਾਈ।