Thursday, August 07, 2025  

ਪੰਜਾਬ

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

May 27, 2025

ਚੰਡੀਗੜ੍ਹ, 27 ਮਈ

ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ। ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬਿਆਂ ਦਾ 40 ਫੀਸਦੀ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ 40 ਫੀਸਦੀ ਹਿੱਸੇ ਵਾਲੇ ਸੂਬੇ ਪੰਜਾਬ ਦੇ ਖਿਲਾਫ਼ ਕਦੇ ਵੀ ਕੋਈ ਫੈਸਲਾ ਲੈ ਸਕਦੇ ਹਨ ਜਦਕਿ ਪੰਜਾਬ ਦਾ 60 ਫੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲਾ ਕੋਈ ਵੀ ਫੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਸਿਆਸਤਦਾਨ ਆਪਣੇ ਸੌੜੇ ਹਿੱਤਾਂ ਲਈ ਹਰਿਆਣਾ ਤੇ ਦੂਜੇ ਸੂਬਿਆਂ ਨੂੰ ਆਪਣੇ ਹਿੱਸੇ ਦਾ ਪਾਣੀ ਦਿੰਦੇ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਵਾਂ ਫੈਸਲਾ ਪੂਰੀ ਤਰ੍ਹਾਂ ਬਰਦਾਸ਼ਤ ਤੋਂ ਬਾਹਰ ਹੈ ਕਿਉਂਕਿ ਪੰਜਾਬ ਨੂੰ ਆਪਣੀਆਂ ਸਿੰਜਾਈ ਲੋੜਾਂ ਲਈ ਪਾਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਨੇ ਖਾਲਿਆਂ ਅਤੇ ਕੱਸੀਆਂ ਨੂੰ ਮਜ਼ਬੂਤ ਕੀਤਾ ਹੈ ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਨੂੰ ਹੋਰ ਨਹਿਰੀ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਹੋਰ ਸੂਬੇ ਨਾਲ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਵਿਖੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਪਾਏ ਗਏ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਵਿੱਚ ਕਰੜੀ ਘਾਲਣਾ ਕਰਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਹਿੰਦ ਵਿਖੇ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਹਿੰਦ ਵਿਖੇ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

ਦੇਸ਼ ਭਗਤ ਯੂਨੀਵਰਸਿਟੀ ਨੇ ਹੀਰੋਸ਼ੀਮਾ ਦਿਵਸ  ਮਨਾਉਂਦਿਆਂ ਵਿਸ਼ਵ ਸ਼ਾਂਤੀ ਦਾ ਦਿੱਤਾ ਸੱਦਾ

ਦੇਸ਼ ਭਗਤ ਯੂਨੀਵਰਸਿਟੀ ਨੇ ਹੀਰੋਸ਼ੀਮਾ ਦਿਵਸ  ਮਨਾਉਂਦਿਆਂ ਵਿਸ਼ਵ ਸ਼ਾਂਤੀ ਦਾ ਦਿੱਤਾ ਸੱਦਾ

ਆਮ ਆਦਮੀ ਕਲੀਨਿਕਾਂ ਤੋਂ ਹੁਣ ਤਕ 889361 ਮਰੀਜ਼ਾਂ ਨੇ ਕਰਾਇਆ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਆਮ ਆਦਮੀ ਕਲੀਨਿਕਾਂ ਤੋਂ ਹੁਣ ਤਕ 889361 ਮਰੀਜ਼ਾਂ ਨੇ ਕਰਾਇਆ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਡੇਰਾ ਮੁਖੀ ਨੂੰ ਬਾਰ-ਬਾਰ ਫਰਲੋ ਦੇਣੀ ਸਰਾਸਰ ਗਲਤ : ਬਾਬਾ ਬਲਬੀਰ ਸਿੰਘ 96 ਕਰੋੜੀ

ਡੇਰਾ ਮੁਖੀ ਨੂੰ ਬਾਰ-ਬਾਰ ਫਰਲੋ ਦੇਣੀ ਸਰਾਸਰ ਗਲਤ : ਬਾਬਾ ਬਲਬੀਰ ਸਿੰਘ 96 ਕਰੋੜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਏਆਈ ਅਤੇ ਸਾਈਬਰ ਸੁਰੱਖਿਆ 'ਤੇ ਛੇ ਹਫ਼ਤਿਆਂ ਦੀ ਇਨ-ਹਾਊਸ ਇੰਡਸਟਰੀਅਲ ਟ੍ਰੇਨਿੰਗ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਏਆਈ ਅਤੇ ਸਾਈਬਰ ਸੁਰੱਖਿਆ 'ਤੇ ਛੇ ਹਫ਼ਤਿਆਂ ਦੀ ਇਨ-ਹਾਊਸ ਇੰਡਸਟਰੀਅਲ ਟ੍ਰੇਨਿੰਗ 

ਪੰਜਾਬ ਦੇ ਮੋਹਾਲੀ ਵਿੱਚ ਆਕਸੀਜਨ ਸਿਲੰਡਰ ਪਲਾਂਟ ਵਿੱਚ ਵੱਡਾ ਧਮਾਕਾ, ਦੋ ਦੀ ਮੌਤ

ਪੰਜਾਬ ਦੇ ਮੋਹਾਲੀ ਵਿੱਚ ਆਕਸੀਜਨ ਸਿਲੰਡਰ ਪਲਾਂਟ ਵਿੱਚ ਵੱਡਾ ਧਮਾਕਾ, ਦੋ ਦੀ ਮੌਤ

ਸੰਗਤਪੁਰ ਸੋਢੀਆਂ ਵਿਖੇ ਵਿਸ਼ਵ ਦੁਧ ਪਾਨ ਹਫ਼ਤਾ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਵਿਖੇ ਵਿਸ਼ਵ ਦੁਧ ਪਾਨ ਹਫ਼ਤਾ ਮਨਾਇਆ ਗਿਆ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਲੋਚਨਾਤਮਕ ਖੋਜ ਪੈਰਾਡਾਈਮਜ਼ ਅਤੇ ਉੱਭਰ ਰਹੇ ਰੁਝਾਨਾਂ ’ਤੇ ਫੈਕਲਟੀ ਵਿਕਾਸ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਲੋਚਨਾਤਮਕ ਖੋਜ ਪੈਰਾਡਾਈਮਜ਼ ਅਤੇ ਉੱਭਰ ਰਹੇ ਰੁਝਾਨਾਂ ’ਤੇ ਫੈਕਲਟੀ ਵਿਕਾਸ ਪ੍ਰੋਗਰਾਮ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 7 ਅਗਸਤ ਨੂੰ : ਡਾ ਦਵਿੰਦਰਜੀਤ ਕੌਰ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 7 ਅਗਸਤ ਨੂੰ : ਡਾ ਦਵਿੰਦਰਜੀਤ ਕੌਰ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ