Wednesday, September 17, 2025  

ਰਾਜਨੀਤੀ

ਆਪ ਨੇ ਭਾਜਪਾ ਦੀ ਮੁਹਿੰਮ ਨੂੰ ਦੱਸਿਆ ਡਰਾਮਾ, ਕਿਹਾ- ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਹੋ ਰਹੀ ਬੇਮਿਸਾਲ ਕਾਰਵਾਈ*

May 27, 2025

ਚੰਡੀਗੜ੍ਹ, 28 ਮਈ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਬਾਰੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੇਬੁਨਿਆਦ ਮੁਹਿੰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨੀਲ ਗਰਗ ਨੇ ਭਾਜਪਾ ਦੇ ਦਾਅਵਿਆਂ ਨੂੰ ਗੁੰਮਰਾਹਕੁੰਨ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਹੈ।

ਨੀਲ ਗਰਗ ਨੇ ਕਿਹਾ, "ਮਾਨ ਸਰਕਾਰ ਨੇ ਪੰਜਾਬ ਵਿੱਚ ਡਰੱਗ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਤੋੜਨ ਵਿੱਚ ਬੇਮਿਸਾਲ ਸਫਲਤਾ ਪ੍ਰਾਪਤ ਕੀਤੀ ਹੈ।" "ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਵੱਡੀਆਂ ਤਸਕਰੀ ਚੇਨਾਂ ਤੋੜ ਦਿੱਤੀਆਂ ਗਈਆਂ ਹਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰਰ ਕਾਰਵਾਈ ਅਧੀਨ ਢਾਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਨਸ਼ੇੜੀਆਂ ਨੂੰ ਓਓਏਟੀ ਕੇਂਦਰਾਂ ਵਿੱਚ ਸਭ ਤੋਂ ਵਧੀਆ ਦੇਖਭਾਲ ਅਤੇ ਪੁਨਰਵਾਸ ਪ੍ਰਦਾਨ ਕੀਤਾ ਜਾ ਰਿਹਾ ਹੈ।"

ਨਸ਼ਿਆ ਵਿਰੁੱਧ ਆਪ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ

ਨਸ਼ਿਆ ਦੇ ਤਸਕਰਾਂ 'ਤੇ ਵੱਡੀ ਕਾਰਵਾਈ: 'ਯੁੱਧ ਨਸ਼ਿਆ ਵਿਰੁੱਧ' ਦੀ ਸ਼ੁਰੂਆਤ ਤੋਂ ਬਾਅਦ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਖ਼ਤਰਨਾਕ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਡਰੱਗ ਮਾਫ਼ੀਆ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨਾ: ਡਰੱਗ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਕਾਰਵਾਈ ਕੀਤੀ ਗਈ, ਜੋ ਕਿ ਸਰਕਾਰ ਦੀ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਦਾ ਸਖ਼ਤ ਸੰਦੇਸ਼ ਹੈ।

ਨਸ਼ੇੜੀਆਂ ਦਾ ਪੁਨਰਵਾਸ: ਨਸ਼ਾ ਛੁਡਾਊ ਕੇਂਦਰ ਨਸ਼ੇੜੀਆਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਵਿੱਚ ਮਦਦ ਕਰਨ ਲਈ ਸਭ ਤੋਂ ਵਧੀਆ ਇਲਾਜ ਪ੍ਰਦਾਨ ਕਰਦੇ ਹਨ।

ਭਾਈਚਾਰਕ ਸਸ਼ਕਤੀਕਰਨ: 'ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ ਹਲਕਿਆਂ ਵਿੱਚ 'ਨਸ਼ਾ ਮੁਕਤੀ ਯਾਤਰਾ' ਕੀਤੀ, ਲੋਕ ਨਸ਼ਾ ਨਾ ਕਰਨ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਿਰੁੱਧ ਸਹੁੰ ਚੁੱਕ ਰਹੇ ਹਨ। ਕਈ ਪਿੰਡਾਂ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ।

ਨੀਲ ਗਰਗ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਪਾਰਟੀ 'ਤੇ ਪਖੰਡ ਅਤੇ ਦੋਹਰੇ ਮਾਪਦੰਡਾਂ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "ਭਾਜਪਾ ਨੇ ਆਪਣੇ ਤਤਕਾਲੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੂੰ ਵੱਧਣ ਦਿੱਤਾ। ਉਨ੍ਹਾਂ ਨੇ ਡਰੱਗ ਮਾਫ਼ੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਅੱਗੇ ਵਧਾਇਆ ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ। ਹੁਣ ਜਦੋਂ 'ਆਪ' ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਭਾਜਪਾ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਨਮਾਨੇ ਅਤੇ ਬੇਬੁਨਿਆਦ ਬਿਆਨਾਂ ਦਾ ਸਹਾਰਾ ਲੈ ਰਹੇ ਹਨ।

ਨੀਲ ਗਰਗ ਨੇ ਕਿਹਾ, "ਭਾਜਪਾ ਦੀ ਕਾਊਨਡਾਊਨ ਮੁਹਿੰਮ ਜਵਾਬਦੇਹੀ ਬਾਰੇ ਨਹੀਂ ਹੈ, ਇਹ ਇਸ ਤੱਥ ਤੋਂ ਧਿਆਨ ਹਟਾਉਣ ਲਈ ਬੇਲੋੜਾ ਰਾਜਨੀਤਿਕ ਰੌਲਾ ਪਾਉਣ ਬਾਰੇ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਖ਼ਰਕਾਰ ਕਿਸ ਤਰ੍ਹਾਂ ਸੁਧਾਰ ਅਤੇ ਵਿਕਾਸ ਦੇ ਰਾਹ 'ਤੇ ਹੈ।" "ਸੱਚਾਈ ਇਹ ਹੈ ਕਿ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ, ਕਿਉਂ ਕਿ ਉਹ ਨਹੀਂ ਚਾਹੁੰਦੇ ਸੂਬਾ ਤਰੱਕੀ ਕਰੇ।"

ਨੀਲ ਗਰਗ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਅਤੇ ਕਿਹਾ ਕਿ ਉਹ ਨਾਟਕ ਕਰਨ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਨੂੰ ਰੋਕਣ ਲਈ ਇੱਕ ਵੀ ਭਰੋਸੇਯੋਗ ਪ੍ਰਾਪਤੀ ਨੂੰ ਪੇਸ਼ ਕਰੇ। ਉਨ੍ਹਾਂ ਕਿਹਾ, "ਪੰਜਾਬ ਦੇ ਨੌਜਵਾਨ ਤੱਥਾਂ ਅਤੇ ਕਾਰਵਾਈ ਦੇ ਹੱਕਦਾਰ ਹਨ, ਪ੍ਰਚਾਰ ਦੇ ਨਹੀਂ।"

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਨਿਤੀਸ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ, ਵਿਸ਼ਵਕਰਮਾ ਪੂਜਾ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨੂੰ 5,000 ਰੁਪਏ ਟ੍ਰਾਂਸਫਰ ਕੀਤੇ

ਮੁੱਖ ਮੰਤਰੀ ਨਿਤੀਸ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ, ਵਿਸ਼ਵਕਰਮਾ ਪੂਜਾ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨੂੰ 5,000 ਰੁਪਏ ਟ੍ਰਾਂਸਫਰ ਕੀਤੇ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ