Tuesday, October 28, 2025  

ਪੰਜਾਬ

ਪੰਜਾਬ ਪੁਲਿਸ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਦਿਓ

May 28, 2025
ਸ੍ਰੀ ਫ਼ਤਹਿਗੜ੍ਹ ਸਾਹਿਬ/28 ਮਈ:
(ਰਵਿੰਦਰ ਸਿੰਘ ਢੀਂਡਸਾ)
 
ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਸਮਾਜ ਸੇਵੀ ਸੰਸਥਾ 'ਨਈ ਸ਼ੁਰੂਆਤ' ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਐਮਰਜੈਸੀ ਵਾਰਡ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਉਦਘਾਟਨ ਕੀਤਾ।ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੀ.ਐਮ. ਅਸ਼ੋਕ ਕੁਮਾਰ ਚੌਹਾਨ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸ.ਪੀ. (ਐਚ) ਹਰਵੰਤ ਕੌਰ ਵੀ ਹਾਜਰ ਸਨ।ਇਸ ਮੌਕੇ ਆਯੋਜਿਤ ਸਾਦੇ ਤੇ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀ ਜੀ ਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ, ਔਰਤਾਂ ਨੂੰ ਸਮਾਜ ਅੰਦਰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਸਮਾਜ ਵਿੱਚੋਂ ਔਰਤਾਂ ਨਾਲ ਹੁੰਦੇ ਅਪਰਾਧਾਂ ਨੂੰ ਖਤਮ ਕਰਨਾ ਪੁਲਿਸ ਦੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਅਕਸਰ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਪੁਲਿਸ ਸਹਾਇਤਾ ਲੈਣ ਪ੍ਰਤੀ ਵਧੇਰੇ ਜਾਗਰੂਕ ਨਹੀਂ ਹੁੰਦੀਆਂ ਜਿਸ ਦੇ ਬਾਅਦ ਵਿੱਚ ਗੰਭੀਰ ਨਤੀਜੇ ਵੀ ਨਿਕਲੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਲੈਣ ਵਿੱਚ ਸਹਾਇਤਾ ਕਰਨ ਦੇ ਮੰਤਵ ਨਾਲ ਪੰਜਾਬ ਪੁਲਿਸ ਨੇ ਇੰਦੋਰ ਦੀ ਸਮਾਜ ਸੇਵੀ ਸੰਸਥਾ "ਨਈ ਸ਼ੁਰੂਆਤ " ਦੇ ਸਹਿਯੋਗ ਨਾਲ ਸੂਬੇ ਵਿੱਚ ਸਾਂਝ ਰਾਹਤ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਂਝ ਰਾਹਤ ਕੇਂਦਰਾਂ ਵਿੱਚ ਪੁਲਿਸ ਮਹਿਲਾ ਮਿੱਤਰ ਅਧਿਕਾਰੀ ਅਤੇ ਮਾਹਿਰ ਕਾਊਂਸਲਰ ਤਾਇਨਾਤ ਕੀਤਾ ਜਾਵੇਗਾ ਜੋ ਕਿ ਘਰੇਲੂ ਹਿੰਸਾ ਦੀ ਪੀੜ੍ਹਤ ਔਰਤ ਦੀ ਕਾਊਂਸਲਿੰਗ ਕਰਕੇ ਉਸ ਦੀ ਲੋੜ ਅਨੁਸਾਰ ਸਹਾਇਤਾ ਉਪਲਬਧ ਕਰਵਾਉਣ ਵਿੱਚ ਮਦਦ ਕਰਨਗੇ।ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਪੁਲਿਸ ਨੇ ਸਮਾਜ ਸੇਵੀ ਸੰਸਥਾ ਨਈ ਸ਼ੁਰੂਆਤ ਦੇ ਸਹਿਯੋਗ ਨਾਲ 25 ਅਪ੍ਰੈਲ 2024 ਨੂੰ ਸਾਂਝ ਰਾਹਤ ਕੇਂਦਰ ਦਾ ਪਾਇਲਟ ਪ੍ਰੋਜੈਕਟ ਸਿਵਲ ਹਸਪਤਾਲ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵਿਜ਼ਨ, ਘਰੇਲੂ ਹਿੰਸਾ ਦੇ ਪੀੜਤਾ ਦੀ ਪਛਾਣ ਕਰਨਾ ਅਤੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਭਵਿੱਖ ਦੇ ਜੀਵਨ ਬਾਰੇ ਫੈਸਲਾ ਲੈਣ ਦੇ ਸਮਰੱਥ ਬਣਾਉਣ ਲਈ ਜ਼ਰੂਰੀ ਮਨੋ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪੀੜਤਾਂ ਨੂੰ ਹਿੰਸਾ-ਮੁਕਤ ਜੀਵਨ ਜਿਊਣ ਲਈ ਜ਼ਰੂਰੀ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੁਹਾਲੀ ਦੇ ਸਲਾਹਕਾਰਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਘਰੇਲੂ ਹਿੰਸਾ ਦੇ ਲਗਭਗ 157 ਮਾਮਲਿਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਇਲਟ ਪੜਾਅ ਦੀ ਸਫਲਤਾ ਦੇ ਆਧਾਰ 'ਤੇ, ਦੂਜਾ ਸਾਂਝ ਰਾਹਤ ਪ੍ਰੋਜੈਕਟ 20 ਮਾਰਚ 2025 ਨੂੰ ਭਗਵਾਨ ਮਹਾਂਵੀਰ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਸਿਵਲ ਹਸਪਤਾਲ, ਲੁਧਿਆਣਾ ਦੇ ਸਲਾਹਕਾਰਾਂ ਨੇ ਸ਼ੁਰੂਆਤ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਲਗਭਗ 52 ਘਰੇਲੂ ਹਿੰਸਾ ਦੇ ਮਾਮਲਿਆਂ ਦੀ ਪਛਾਣ ਕੀਤੀ।ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਰਾਹਤ ਸੈਂਟਰ ਵਿਖੇ ਸਹਾਇਤਾ ਦੀ ਮੰਗ ਕਰਨ ਵਾਲੀਆਂ ਘਰੇਲੂ ਹਿੰਸਾ ਪੀੜਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਦੋ ਸਲਾਹਕਾਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਅੱਗੇ ਵਧਦੇ ਹੋਏ, ਪੁਲਿਸ ਅਧਿਕਾਰੀਆਂ ਨੂੰ ਘਰੇਲੂ ਹਿੰਸਾ ਪੀੜਤਾਂ ਨਾਲ ਹਮਦਰਦੀ ਨਾਲ ਨਜਿੱਠਣ ਅਤੇ ਘਰੇਲੂ ਹਿੰਸਾ ਐਕਟ ਅਤੇ ਬੀ.ਐਨ.ਐਸ. ਦੇ ਪ੍ਰਬੰਧ ਦੇ ਵੱਖ-ਵੱਖ ਪਹਿਲੂਆਂ ਬਾਰੇ ਉਨ੍ਹਾਂ ਦੀ ਸਮਝ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।  
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ