Monday, September 15, 2025  

ਚੰਡੀਗੜ੍ਹ

ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ ਭਾਜਪਾ: ਕੰਗ 

May 28, 2025

ਚੰਡੀਗੜ੍ਹ, 28 ਮਈ

ਪਟਿਆਲਾ ਤੋਂ ਭਾਜਪਾ ਕੌਂਸਲਰ ਅਨੁਜ ਖੋਸਲਾ ਵੱਲੋਂ ਇੱਕ ਡਰੱਗ ਤਸਕਰ ਲਈ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਭਾਜਪਾ ਬੁਰੀ ਤਰ੍ਹਾਂ ਘਿਰ ਗਈ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਅਤੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਅਸਲ ਸਰਪ੍ਰਸਤ ਹੈ। ਇਸ ਦੇ ਆਗੂ ਲਗਾਤਾਰ ਤਸਕਰਾਂ ਦਾ ਬਚਾਅ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ।

ਕੰਗ ਨੇ ਮੀਡੀਆ ਨੂੰ ਅਨੁਜ ਖੋਸਲਾ ਦੀ ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨਾਲ ਇੱਕ ਤਸਵੀਰ ਦਿਖਾਈ ਜਿਸ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਖੋਸਲਾ ਕੈਪਟਨ ਅਤੇ ਚੁੱਘ ਦੇ ਕਰੀਬੀ ਹਨ।

ਕੰਗ ਨੇ ਕਿਹਾ ਕਿ ਅਨੁਜ ਖੋਸਲਾ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਉਹ ਆਪਣੇ ਸਾਰੇ ਪ੍ਰੋਗਰਾਮ ਪਟਿਆਲਾ ਵਿੱਚ ਆਯੋਜਿਤ ਕਰ ਰਹੇ ਹਨ। ਉਨ੍ਹਾਂ ਦੇ ਭਾਜਪਾ ਦੇ ਸਾਰੇ ਵੱਡੇ ਆਗੂਆਂ ਨਾਲ ਚੰਗੇ ਸਬੰਧ ਹਨ। ਉਹ ਅਕਸਰ ਭਾਜਪਾ ਦੀਆਂ ਮੀਟਿੰਗਾਂ ਵਿੱਚ ਦਿਖਾਈ ਦਿੰਦੇ ਹਨ।

ਦਰਅਸਲ ਭਾਜਪਾ ਕੌਂਸਲਰ ਨੇ 29 ਮਾਰਚ, 2025 ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਐਨਡੀਪੀਐਸ ਅਧੀਨ
 ਖੁਸ਼ਜੋਤ ਸਿੰਘ ਵਿਰੁੱਧ ਦਰਜ ਐਫਆਈਆਰ ਮਾਮਲੇ ਵਿੱਚ ਜ਼ਮਾਨਤ ਕਰਵਾਉਣ ਲਈ ਭਾਜਪਾ ਕੌਂਸਲਰ ਅਨੁਜ ਖੋਸਲਾ ਨੇ ਜ਼ਮਾਨਤ ਲਈ ਹਲਫ਼ਨਾਮਾ ਦਿੱਤਾ ਸੀ।

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ 'ਯੁੱਧ ਨਸ਼ਿਆਂ ਵਿਰੁੱਧ' ਨਾਮਕ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਕਾਰਨ ਅੱਜ ਪੂਰਾ ਪੰਜਾਬ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਖੜ੍ਹਾ ਹੈ। ਦੂਜੇ ਪਾਸੇ ਭਾਜਪਾ ਆਗੂ ਨਸ਼ਾ ਤਸਕਰਾਂ ਨੂੰ ਜ਼ਮਾਨਤ ਦਿਵਾਉਣ ਵਿੱਚ ਰੁੱਝੇ ਹੋਏ ਹਨ। ਦਰਅਸਲ, ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ ਕਿਉਂਕਿ ਇਸਦੇ ਕਈ ਨੇਤਾਵਾਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਹਨ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਨਸ਼ੇ ਦੀ ਸਮੱਸਿਆ ਹੈ, ਉਸ ਦੇ ਬੀਜ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਬੀਜੇ ਸਨ। ਨਸ਼ਾ ਤਸਕਰਾਂ ਨੂੰ ਸੁਰੱਖਿਆ ਪ੍ਰਦਾਨ ਕਰਕੇ, ਇਨ੍ਹਾਂ ਲੋਕਾਂ ਨੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ ਅਤੇ ਹਜ਼ਾਰਾਂ ਘਰ ਤਬਾਹ ਕਰ ਦਿੱਤੇ ਹਨ। ਆਪਣੇ ਆਰਥਿਕ ਫ਼ਾਇਦੇ ਲਈ, ਇਨ੍ਹਾਂ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਅਤੇ ਮਿਲ ਕੇ ਉਨ੍ਹਾਂ ਨੂੰ ਅੱਗੇ ਵਧਾਇਆ। ਅੱਜ ਪੰਜਾਬ ਉਸ ਦੇ ਨਤੀਜੇ ਭੁਗਤ ਰਿਹਾ ਹੈ। 

ਕੰਗ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਹਰ ਰੋਜ਼ ਸੈਂਕੜੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਦੋ ਮਹੀਨਿਆਂ ਵਿੱਚ, 10 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਹਜ਼ਾਰਾਂ ਕਿੱਲੋਗਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਨਸ਼ੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਹੁਕਮ ਬਹੁਤ ਸਪੱਸ਼ਟ ਹੈ। ਭਾਵੇਂ ਐਸਐਸਪੀ ਅਤੇ ਐਸਐਚਓ ਵਰਗੇ ਸੀਨੀਅਰ ਪੁਲਿਸ ਅਧਿਕਾਰੀ ਹੋਣ ਜਾਂ ਸਿਆਸਤਦਾਨਾਂ ਨਾਲ ਜੁੜੇ ਨਸ਼ਾ ਤਸਕਰ, ਸਾਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ ਪ੍ਰਤੀ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਅਜਿਹੇ ਮਾਮਲਿਆਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਅਤੇ ਵੱਧ ਤੋਂ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਅਤੇ ਵੱਧ ਤੋਂ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੋਂ ਲਗਭਗ ਇੱਕ ਹਫ਼ਤਾ ਬਾਅਦ ਛੁੱਟੀ ਮਿਲ ਗਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੋਂ ਲਗਭਗ ਇੱਕ ਹਫ਼ਤਾ ਬਾਅਦ ਛੁੱਟੀ ਮਿਲ ਗਈ

ਹੜ੍ਹ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕੇਂਦਰ ਕੋਈ ਕਸਰ ਨਹੀਂ ਛੱਡੇਗਾ, ਪੰਜਾਬ ਦੇ ਰਾਜਪਾਲ ਨੇ ਕਿਹਾ

ਹੜ੍ਹ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕੇਂਦਰ ਕੋਈ ਕਸਰ ਨਹੀਂ ਛੱਡੇਗਾ, ਪੰਜਾਬ ਦੇ ਰਾਜਪਾਲ ਨੇ ਕਿਹਾ

ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਕੈਬਨਿਟ ਮੀਟਿੰਗ ਰੱਦ

ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਕੈਬਨਿਟ ਮੀਟਿੰਗ ਰੱਦ

ਪੰਜਾਬ ਦੇ ਰਾਜਪਾਲ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਹੜ੍ਹ ਰਿਪੋਰਟ ਸੌਂਪੀ

ਪੰਜਾਬ ਦੇ ਰਾਜਪਾਲ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਹੜ੍ਹ ਰਿਪੋਰਟ ਸੌਂਪੀ

ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਜਾਰੀ ਹੈ; ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਜਾਰੀ ਹੈ; ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਪੰਜਾਬ ਹੜ੍ਹ: ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨੂੰ ਫੋਨ ਕੀਤਾ, ਮਦਦ ਦਾ ਭਰੋਸਾ ਦਿੱਤਾ

ਪੰਜਾਬ ਹੜ੍ਹ: ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨੂੰ ਫੋਨ ਕੀਤਾ, ਮਦਦ ਦਾ ਭਰੋਸਾ ਦਿੱਤਾ

ਪੰਜਾਬ ਭਾਜਪਾ ਮੁਖੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਸੂਬੇ ਲਈ ਸਹਾਇਤਾ ਦੀ ਮੰਗ ਕੀਤੀ

ਪੰਜਾਬ ਭਾਜਪਾ ਮੁਖੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਸੂਬੇ ਲਈ ਸਹਾਇਤਾ ਦੀ ਮੰਗ ਕੀਤੀ