Saturday, May 31, 2025  

ਪੰਜਾਬ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

May 29, 2025
ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਈ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ ਹੈ ਜਿਸ ਤਹਿਤ ਖੇਤੀ ਮਾਹਰਾਂ ਦੀਆਂ 2000 ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਦੇ 23 ਜਿਲ੍ਹਿਆਂ ਦੇ 12581 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਅਭਿਆਨ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਰਮ੍ਹੇ ਦੇ ਬੀਜ ਉਤੇ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਯੋਜਨਾ ਅਧੀਨ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲੀ ਰਹਿੰਦ ਖੂਹੰਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅਧੀਨ ਸਰਕਾਰ ਵੱਲੋਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ 15000 ਕਿਲੋਮੀਟਰ ਤੱਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਦੇ ਇਸ ਦੌਰ ਵਿੱਚ ਖੇਤੀਬਾੜੀ ਦੇ ਖੇਤਰ ਵਿੱਚ ਆਈਆਂ ਨਵੀਂਆਂ ਤਕਨੀਕਾਂ ਨੇ ਰਵਾਇਤੀ ਖੇਤੀ ਨੂੰ ਬਦਲ ਕੇ ਰੱਖ ਦਿੱਤਾ ਹੈ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਸੂਬੇ ਦੇ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ।ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀਏਯੂ ਨੇ ਪੰਜਾਬ ਦੇ ਅਰਥਚਾਰੇ ਨੂੰ ਹਰੀ ਕ੍ਰਾਂਤੀ ਰਾਹੀਂ ਨਵੇਂ ਮੁਕਾਮ ਤੇ ਪਹੁੰਚਾਇਆ ਹੈ।
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਸੀਮਾ ਸੁਰੱਖਿਆ ਬਲ ਨੇ ਫੜਿਆ ਪਾਕਿਸਤਾਨੀ ਘੁਸਪੈਠੀਆ

ਸੀਮਾ ਸੁਰੱਖਿਆ ਬਲ ਨੇ ਫੜਿਆ ਪਾਕਿਸਤਾਨੀ ਘੁਸਪੈਠੀਆ

ਸਨੀਵਾਰ ਸਾਮ ਨੂੰ ਯੁੱਧ ਅਭਿਆਸ ਦੋਰਾਨ ਕੀਤੇ ਜਾਣ ਵਾਲੇ ਬਚਾਓ ਦੇ ਸਬੰਧ ਵਿੱਚ ਕੀਤੀ ਜਾਵੇਗੀ ਮਾੱਕ ਡਰਿੱਲ –ਡਿਪਟੀ ਕਮਿਸਨਰ

ਸਨੀਵਾਰ ਸਾਮ ਨੂੰ ਯੁੱਧ ਅਭਿਆਸ ਦੋਰਾਨ ਕੀਤੇ ਜਾਣ ਵਾਲੇ ਬਚਾਓ ਦੇ ਸਬੰਧ ਵਿੱਚ ਕੀਤੀ ਜਾਵੇਗੀ ਮਾੱਕ ਡਰਿੱਲ –ਡਿਪਟੀ ਕਮਿਸਨਰ

ਮਾਮਲੇ ਨਾਲ ਸਬੰਧਤ 8 ਲੋਕ ਗ੍ਰਿਫ਼ਤਾਰ, ਉਮਰ ਕੈਦ ਦੀ ਸਜ਼ਾ ਦੀ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ: ਹਰਪਾਲ ਚੀਮਾ

ਮਾਮਲੇ ਨਾਲ ਸਬੰਧਤ 8 ਲੋਕ ਗ੍ਰਿਫ਼ਤਾਰ, ਉਮਰ ਕੈਦ ਦੀ ਸਜ਼ਾ ਦੀ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ: ਹਰਪਾਲ ਚੀਮਾ

ਡੀਸੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ 31 ਮਈ ਨੂੰ ਸ਼ਾਮ 6 ਵਜੇ ਹੋਵੇਗੀ ਸਿਵਲ ਡਿਫੈਂਸ ਮੌਕ ਡਰਿੱਲ: ਡਾ. ਸੋਨਾ ਥਿੰਦ 

ਡੀਸੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ 31 ਮਈ ਨੂੰ ਸ਼ਾਮ 6 ਵਜੇ ਹੋਵੇਗੀ ਸਿਵਲ ਡਿਫੈਂਸ ਮੌਕ ਡਰਿੱਲ: ਡਾ. ਸੋਨਾ ਥਿੰਦ 

ਘਾਤਕ ਸਾਬਿਤ ਹੋ ਸਕਦਾ ਹੈ ਵਧਦੇ ਬਲੱਡ ਪ੍ਰੈਸ਼ਰ ਨੂੰ ਅਨਦੇਖਿਆ ਕਰਨਾ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਘਾਤਕ ਸਾਬਿਤ ਹੋ ਸਕਦਾ ਹੈ ਵਧਦੇ ਬਲੱਡ ਪ੍ਰੈਸ਼ਰ ਨੂੰ ਅਨਦੇਖਿਆ ਕਰਨਾ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਮਾਤਾ ਗੁਜਰੀ ਕਾਲਜ ਵਿਖੇ ਹੋਈ ਅਕਾਦਮਿਕ ਕੌਂਸਲ ਦੀ ਮੀਟਿੰਗ 

ਮਾਤਾ ਗੁਜਰੀ ਕਾਲਜ ਵਿਖੇ ਹੋਈ ਅਕਾਦਮਿਕ ਕੌਂਸਲ ਦੀ ਮੀਟਿੰਗ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਮਨਾ ਰਿਹੈ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਮਨਾ ਰਿਹੈ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ

ਪੰਜਾਬ ਦੇ ਮੁਕਤਸਰ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਪੰਜ ਮੌਤਾਂ

ਪੰਜਾਬ ਦੇ ਮੁਕਤਸਰ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਪੰਜ ਮੌਤਾਂ

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਵਿਧਾਇਕ ਸ਼ੈਰੀ ਕਲਸੀ