Wednesday, September 17, 2025  

ਰਾਜਨੀਤੀ

ਐਮਪੀ ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ 'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ, ਕਈ ਉੱਘੀਆਂ ਸ਼ਖਸੀਅਤਾਂ ਨਾਲ ਭਾਰਤ ਦੇ ਭਵਿੱਖ ਬਾਰੇ ਕਰਨਗੇ ਚਰਚਾ

May 29, 2025

ਨਵੀਂ ਦਿੱਲੀ/ਲੰਡਨ 29 ਮਈ 2025

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਵੱਕਾਰੀ 'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ ਲਈ ਸੱਦਾ ਦਿੱਤਾ ਗਿਆ ਹੈ। ਇਹ ਯੂਕੇ ਦੇ ਮਸ਼ਹੂਰ ਥਿੰਕ ਟੈਂਕ ਬ੍ਰਿਜ ਇੰਡੀਆ ਦੁਆਰਾ 30 ਮਈ 2025 ਨੂੰ ਰਾਇਲ ਲੈਂਕੈਸਟਰ ਲੰਡਨ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਕਾਨਫਰੰਸ ਇੰਡੀਆ ਵੀਕ ਦਾ ਇੱਕ ਵੱਡਾ ਹਿੱਸਾ ਹੈ। ਸੰਸਦ ਮੈਂਬਰ ਰਾਘਵ ਚੱਢਾ ਇਸ ਕਾਨਫਰੰਸ ਵਿੱਚ ਬੁਲਾਰੇ ਵਜੋਂ ਸ਼ਾਮਲ ਹੋਣਗੇ। ਇਸ ਮਹੱਤਵਪੂਰਨ ਕਾਨਫਰੰਸ ਵਿੱਚ, ਭਾਰਤ ਦੇ ਆਰਥਿਕ ਵਿਕਾਸ ਅਤੇ ਦੁਨੀਆ ਵਿੱਚ ਇਸਦੀ ਭੂਮਿਕਾ ਬਾਰੇ ਡੂੰਘੀ ਚਰਚਾ ਹੋਵੇਗੀ। ਇਸ ਵਿੱਚ ਭਾਰਤ ਦੇ ਕਈ ਨੀਤੀ ਨਿਰਮਾਤਾ ਅਤੇ ਪ੍ਰਮੁੱਖ ਕਾਰੋਬਾਰੀ ਹਿੱਸਾ ਲੈਣਗੇ।

ਯੂਕੇ ਦੇ ਮਸ਼ਹੂਰ ਥਿੰਕ ਟੈਂਕ ਬ੍ਰਿਜ ਇੰਡੀਆ ਦੁਆਰਾ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਇੰਡੀਆ ਵੀਕ ਕਾਨਫਰੰਸ ਵਿੱਚ 1,100 ਤੋਂ ਵੱਧ ਲੋਕ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਕਾਰੋਬਾਰ, ਆਰਥਿਕਤਾ ਅਤੇ ਜੀਓ ਪਲੀਟਿਕਸ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

"ਸਨਮਾਨਿਤ ਮਹਿਸੂਸ ਕਰ ਰਿਹਾ ਹਾਂ"*

ਸੰਸਦ ਮੈਂਬਰ ਰਾਘਵ ਚੱਢਾ ਲੰਡਨ ਵਿੱਚ ਹੋਣ ਵਾਲੇ ਇਸ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿਸ ਦਾ ਨਾਂ "ਭਾਰਤ ਇੱਕ ਬਹੁਧਰੁਵੀ ਸੰਸਾਰ ਵਿੱਚ" (India in a Multipolar World) ਹੈ। ਇਸ ਚਰਚਾ ਵਿੱਚ ਉਹ ਭਾਰਤ ਦੀ ਰਣਨੀਤਕ ਆਜ਼ਾਦੀ, ਦੁਨੀਆ ਵਿੱਚ ਇਸਦੇ ਵਧਦੇ ਪ੍ਰਭਾਵ ਅਤੇ ਗਲੋਬਲ ਨਾਰਥ ਅਤੇ ਸਾਊਥ ਵਿਚਕਾਰ ਇੱਕ ਪੁਲ ਵਜੋਂ ਭਾਰਤ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਉਹ ਭਾਰਤ ਦੀਆਂ ਹਾਲੀਆ ਪ੍ਰਾਪਤੀਆਂ ਬਾਰੇ ਵੀ ਗੱਲ ਕਰਨਗੇ, ਜਿਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ, ਰੱਖਿਆ ਅਤੇ ਕੂਟਨੀਤੀ ਵਿੱਚ ਸਫਲਤਾਵਾਂ ਦੇ ਨਾਲ-ਨਾਲ ਤਕਨਾਲੋਜੀ ਅਤੇ ਨੌਜਵਾਨ ਲੀਡਰਸ਼ਿਪ ਦੇ ਯੋਗਦਾਨ ਸ਼ਾਮਲ ਹਨ।

'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ ਦੇ ਸੱਦੇ ਦਾ ਜਵਾਬ ਦਿੰਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, "ਮੈਨੂੰ ਬ੍ਰਿਜ ਇੰਡੀਆ ਅਤੇ ਇੰਡੀਆ ਵੀਕ 2025 ਦਾ ਹਿੱਸਾ ਬਣ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। 'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਲਈ ਇੱਕ ਵਧੀਆ ਪਲੇਟਫਾਰਮ ਹੈ। ਮੈਨੂੰ ਇਸ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਕੇ ਖੁਸ਼ੀ ਹੋਵੇਗੀ ਅਤੇ ਭਾਰਤ ਦੇ ਵਿਕਾਸ ਅਤੇ ਇਸਦੀ ਵਿਸ਼ਵਵਿਆਪੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਉਤਸ਼ਾਹਿਤ ਹਾਂ।"

ਉਨ੍ਹਾਂ ਕਿਹਾ ਕਿ 'ਆਈਡੀਆਜ਼ ਫਾਰ ਇੰਡੀਆ' ਵਿਸ਼ਵ ਪੱਧਰ 'ਤੇ ਭਾਰਤ ਦੀ ਨੌਜਵਾਨ ਲੀਡਰਸ਼ਿਪ ਸ਼ਕਤੀ ਅਤੇ ਨੀਤੀਗਤ ਸੋਚ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਧੀਆ ਮੌਕਾ ਹੈ। ਲੰਡਨ ਵਿੱਚ ਹੋਣ ਵਾਲਾ ਇਹ ਸੰਮੇਲਨ ਭਾਰਤ ਦੇ "ਵਸੁਧੈਵ ਕੁਟੁੰਬਕਮ" ਦੇ ਦ੍ਰਿਸ਼ਟੀਕੋਣ ਨੂੰ ਵੀ ਮਜ਼ਬੂਤ ਕਰੇਗਾ।

ਪਹਿਲਾਂ ਵੀ ਬਹੁਤ ਸਾਰੀਆਂ ਮਹਾਨ ਸ਼ਖਸੀਅਤਾਂ ਕਰ ਚੁੱਕਿਆਂ ਹਨ ਸੰਬੋਧਨ

ਯੂਕੇ ਦੇ ਮਸ਼ਹੂਰ ਥਿੰਕ ਟੈਂਕ 'ਬਰਿਜ ਇੰਡੀਆ' ਵੱਲੋਂ ਹਰ ਸਾਲ ਕਰਵਾਈ ਜਾਣ ਵਾਲੀ ਕਾਨਫਰੰਸ 'ਇੰਡੀਆ ਵੀਕ' ਵਿੱਚ 1,100 ਤੋਂ ਵੱਧ ਲੋਕ ਸ਼ਾਮਲ ਹੁੰਦੇ ਹਨ। ਇਹਨਾਂ ਵਿੱਚ ਨੀਤੀ ਨਿਰਮਾਤਾ, ਉਦਯੋਗਪਤੀ, ਨਿਵੇਸ਼ਕ, ਅਕਾਦਮਿਕ ਅਤੇ ਭਾਰਤੀ ਮੂਲ ਦੇ ਲੋਕ ਸ਼ਾਮਲ ਹੁੰਦੇ ਹਨ। ਇਸੇ ਤਰ੍ਹਾਂ, ਪਿਛਲੇ ਕਈ ਸਾਲਾਂ ਦੌਰਾਨ ਇਸ ਕਾਨਫਰੰਸ ਵਿੱਚ ਕਈ ਵੱਡੀਆਂ ਹਸਤੀਆਂ ਅਤੇ ਮਸ਼ਹੂਰ ਚਿਹਰੇ ਹਿਸਾ ਲੈ ਚੁੱਕੇ ਹਨ। ਇਹਨਾਂ ਵਿੱਚ ਬ੍ਰਿਟੇਨ ਦੀ ਡਿਪਟੀ ਪ੍ਰਧਾਨ ਮੰਤਰੀ ਏਂਜਲਾ ਰੇਨਰ, ਭਾਰਤ ਦੇ ਸਾਬਕਾ ਆਰਬੀਆਈ ਗਵਰਨਰ ਰਘੁਰਾਮ ਰਾਜਨ, ਸ਼ੈਲ ਦੇ ਸਾਬਕਾ ਚੇਅਰਮੈਨ ਲਾਰਡ ਜੌਨ ਬ੍ਰਾਊਨ ਦੇ ਨਾਲ ਨਾਲ ਯੂਕੇ ਹਾਉਸ ਆਫ਼ ਕਾਮਨਜ਼ ਅਤੇ ਹਾਉਸ ਆਫ਼ ਲਾਰਡਜ਼ ਦੇ ਮੈਂਬਰ ਵੀ ਸ਼ਾਮਲ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਨਿਤੀਸ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ, ਵਿਸ਼ਵਕਰਮਾ ਪੂਜਾ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨੂੰ 5,000 ਰੁਪਏ ਟ੍ਰਾਂਸਫਰ ਕੀਤੇ

ਮੁੱਖ ਮੰਤਰੀ ਨਿਤੀਸ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ, ਵਿਸ਼ਵਕਰਮਾ ਪੂਜਾ 'ਤੇ ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨੂੰ 5,000 ਰੁਪਏ ਟ੍ਰਾਂਸਫਰ ਕੀਤੇ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ