Tuesday, August 19, 2025  

ਪੰਜਾਬ

ਨਸ਼ਾ ਮੁਕਤੀ ਯਾਤਰਾ ਅਧੀਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਵੱਖ ਵੱਖ ਪਿੰਡਾਂ ਦੇ ਨਾਗਰਿਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੁੰ

May 29, 2025
 
ਸ੍ਰੀ ਫਤਹਿਗੜ੍ਹ ਸਾਹਿਬ/29 ਮਈ :
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਤੋਂ ਸਪਸ਼ਟ ਹੈ ਕਿ ਸੂਬੇ ਅੰਦਰ ਬਹੁਤੀ ਦੇਰ ਨਸ਼ੇ ਰਹਿਣ ਨਹੀਂ ਦਿੱਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਧੀਰਪੁਰ, ਰੰਧਾਵਾ, ਮੱਠੀ ਤੇ ਬੋਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ, ਪੰਚਾਇਤਾਂ ਤੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨੀ ਅੱਜ ਦੀ ਸਭ ਤੋਂ ਵੱਡੀ ਲੋੜ ਹੈ।ਵਿਧਾਇਕ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਸਗੋਂ ਕੁਝ ਸਿਆਸੀ ਆਗੂ ਹੀ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀਂ ਕਰਦੇ ਰਹੇ। ਜਿਸ ਨਾਲ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਨੇ ਬੇਖੌਫ ਹੋ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਇਤਿਹਾਸ ਗਵਾਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਦਲੇਰੀ ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਫੈਸਲੇ ਕੀਤੇ ਹਨ ਉਹ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਕੀਤੇ।ਵਿਧਾਇਕ ਲਖਬੀਰ ਸਿੰਘ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ।ਵਿਧਾਇਕ ਨੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਦਿਵਾਇਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ