Tuesday, August 19, 2025  

ਪੰਜਾਬ

ਨੌਜਵਾਨ ਨੇ ਨਹਿਰ ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਪਤਨੀ ਸਾਲੇ ਅਤੇ ਸਹੁਰੇ ਵਿਰੁੱਧ ਕੇਸ ਦਰਜ

May 29, 2025

ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਈ:

(ਰਵਿੰਦਰ ਸਿੰਘ ਢੀਂਡਸਾ)
 
ਪਿੰਡ ਜਮੀਤਗੜ੍ਹ ਦੇ 35 ਸਾਲਾ ਨੌਜਵਾਨ ਵੱਲੋਂ ਨਹਿਰ 'ਚ ਛਾਲ ਮਾਰ ਕੇ ਕੀਤੀ ਗਈ ਕਥਿਤ ਖੁਦਕਸ਼ੀ ਦੇ ਮਾਮਲੇ ਵਿੱਚ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ,ਸਹੁਰੇ ਅਤੇ ਸਾਲੇ ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਡੀਐਸਪੀ ਬੱਸੀ ਪਠਾਣਾ ਰਾਜ ਕੁਮਾਰ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਜਮੀਤਗੜ੍ਹ ਜੋ ਕਿ ਮੋਹਾਲੀ ਵਿਖੇ ਸਿਕਿਉਰਟੀ ਗਾਰਡ ਦਾ ਕੰਮ ਕਰਦਾ ਸੀ ਕੁਝ ਦਿਨਾਂ ਤੋਂ ਲਾਪਤਾ ਸੀ ਜਿਸ ਦੀ ਲਾਸ਼ ਭਾਖੜਾ ਨਹਿਰ ਵਿੱਚੋ ਬਰਾਮਦ ਹੋਈ ਹੈ। ਮ੍ਰਿਤਕ ਦੇ ਜੀਜੇ ਭਿੰਦਰ ਸਿੰਘ ਵਾਸੀ ਪਿੰਡ ਹਵਾਰਾ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਸਾਲਾ ਸਤਨਾਮ ਸਿੰਘ ਪਿੰਡ ਰਤਨਗੜ੍ਹ (ਰੂਪਨਗਰ) ਦੀ ਹਰਪ੍ਰੀਤ ਕੌਰ ਨਾਲ ਵਿਆਹਿਆ ਹੋਇਆ ਸੀ ਜਿਸਦੇ ਦੋ ਬੱਚੇ ਵੀ ਹਨ। ਸਤਨਾਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਸਹੁਰਾ ਜਸਵੀਰ ਸਿੰਘ ਅਤੇ ਸਾਲਾ ਗੋਰਖਾ ਮਿਲ ਕੇ ਉਸ ਨੂੰ ਕਾਫੀ ਸਮੇਂ ਤੋਂ ਇਸ ਗੱਲ ਲਈ ਪਰੇਸ਼ਾਨ ਕਰ ਰਹੇ ਸਨ ਕਿ ਤੂੰ ਆਪਣੇ ਮਾਂ ਬਾਪ ਦੇ ਨਾਲ ਨਹੀਂ ਰਹਿਣਾ ਤੂੰ ਉਹਨਾਂ ਤੋਂ ਅਲੱਗ ਹੋ ਜਾ। ਪਰ ਮਾਪਿਆਂ ਦੀ ਰੋਟੀ ਪਾਣੀ ਦਾ ਕੋਈ ਹੋਰ ਸਹਾਰਾ ਨਾ ਹੋਣ ਕਰਕੇ ਸਤਨਾਮ ਸਿੰਘ ਬੇਬਸ ਹੋ ਗਿਆ ਤੇ ਕਾਫੀ ਪਰੇਸ਼ਾਨ ਰਹਿਣ ਲੱਗ ਪਿਆ। ਜਿਸ ਨੂੰ ਉਕਤ ਵਿਅਕਤੀਆਂ ਵੱਲੋਂ ਬੀਤੇ ਦਿਨੀ ਫਿਰ ਧਮਕਾਇਆ ਗਿਆ ਜਿਹਨਾਂ ਤੋਂ ਤੰਗ ਆ ਕੇ ਸਤਨਾਮ ਸਿੰਘ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਿਸ ਦੀ ਲਾਸ਼ ਨਹਿਰ ਚੋਂ ਬਰਾਮਦ ਹੋ ਗਈ ਹੈ। ਭਿੰਦਰ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਸਹੁਰੇ ਜਸਵੀਰ ਸਿੰਘ ਅਤੇ ਸਾਲੇ ਗੋਰਖਾ ਵਾਸੀਆਨ ਪਿੰਡ ਰਤਨਗੜ੍ਹ (ਰੂਪਨਗਰ)ਵਿਰੁੱਧ ਅ/ਧ 108,3(5) ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ