Tuesday, August 19, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ 'ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ' ਦਾ ਵਿਸ਼ੇਸ਼ ਅੰਕ ਲੋਕ ਅਰਪਣ

May 29, 2025
ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਈ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਧਰਮ ਅਧਿਅਨ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ 'ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ' ਦਾ ਵਿਸ਼ੇਸ਼ ਅੰਕ ਲੋਕ ਅਰਪਣ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਇਸ ਰੈਫਰੀਡ ਖੋਜ-ਪੱਤ੍ਰਿਕਾ ਦਾ ਮਨੋਰਥ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਿਆਰੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਦੱਸਿਆ ਕਿ ਖੋਜ ਪਤ੍ਰਿਕਾ ਦਾ ਇਹ ਬਾਹਰਵਾਂ ਅੰਕ ਗੁਰਬਾਣੀ ਦੇ ਵੱਖ–ਵੱਖ ਪਹਿਲੂਆ ਨਾਲ ਸੰਬੰਧਿਤ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਅੰਕ ਵਿੱਚ ਗੁਰਬਾਣੀ ਦੀ ਭਾਸ਼ਾ, ਵਿਆਕਰਨ, ਲਿਪੀ, ਵਿਆਖਿਆਕਾਰੀ ਆਦਿ ਵਿਸ਼ਿਆਂ ਤੇ ਅੰਗਰੇਜ਼ੀ ਅਤੇ ਪੰਜਾਬੀ ਵਿਚ ਚੌਦਾਂ ਖੋਜ-ਭਰਪੂਰ ਪਰਚੇ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਹਾਜ਼ਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਅਤੇ ਜਨਰਲ ਦੇ ਸੰਪਾਦਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਵਾਈਸ ਚਾਂਸਲਰ ਸਾਹਿਬ, ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਭਾਗ ਇਸ ਤਰ੍ਹਾਂ ਦੇ ਕਾਰਜਾਂ ਲਈ ਹਮੇਸ਼ਾ ਹੀ ਕਾਰਸ਼ੀਲ ਹੈ। ਖੋਜ ਪਤ੍ਰਿਕਾ ਦੇ ਸੰਪਾਦਕ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਖੋਜ ਪਤ੍ਰਿਕਾ ਦਾ ਅਗਲਾ ਅੰਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਭਿੰਨ ਪਰਿਪੇਖਾਂ ਉੱਪਰ ਆਧਾਰਿਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਖੋਜ ਪਤ੍ਰਿਕਾ ਦੇ ਆਉਣ ਵਾਲੇ ਅੰਕ ਗੁਰਮਤ ਦਰਸ਼ਨ, ਵਿਆਖਿਆਕਾਰੀ, ਵਿਆਕਰਨ, ਭਾਸ਼ਾ ਆਦਿ ਵੱਖ-ਵੱਖ ਪੱਖਾਂ ਨੂੰ ਸਮਰਪਿਤ ਵਿਸ਼ੇਸ਼ ਅੰਕ ਹੋਣਗੇ। ਉਹਨਾਂ ਨੇ ਖੋਜ ਪੱਤ੍ਰਿਕਾ ਨੂੰ ਮਿਆਰੀ ਬਣਾਉਣ ਲਈ ਖੋਜ ਪਰਚੇ ਭੇਜਣ ਵਾਲੇ ਵਿਦਵਾਨਾ, ਰਿਵਿਊ ਕਮੇਟੀ ਅਤੇ ਸਲਾਹਕਾਰ ਬੋਰਡ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ