Tuesday, August 19, 2025  

ਪੰਜਾਬ

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਵਿਧਾਇਕ ਸ਼ੈਰੀ ਕਲਸੀ

May 29, 2025

ਬਟਾਲਾ, 29 ਮਈ (ਬੀ.ਐਸ.ਬਾਜਵਾ) -

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦਾ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਉਨਾਂ ਵਲੋਂ ਗਾਂਧੀ ਕੈਂਪ ਬਟਾਲਾ, ਲੱਲੀਆਂ ਵਾਲੀ ਗਲੀ ਤੇ ਪ੍ਰੇਮ ਨਗਰ ਬੋਹੜਾਂਵਾਲ ਵਿਖੇ ਵਾਰਡ ਵਾਸੀਆਂ, ਸਮਾਜ ਸੇਵੀਆਂ ਸਮੇਤ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ। ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਛੇਵੇਂ ਦਰਿਆ ਲਗਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ ਤੋਂ ਮਾਰੂ ਅਸਰ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ।

ਪਰ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿ੍ਰੜ ਰਾਜਸੀ ਇੱਛਾ ਤਹਿਤ ਫੈਸਲਾ ਲੈਂਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਪਿੰਡਾਂ ਤੇ ਸ਼ਹਿਰੀ ਮੁਹੱਲਿਆਂ ‘ਚ ਕੀਤੀਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਆਪ ਮੁਹਾਰੇ ਲੋਕਾਂ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਹੁੰ ਚੁੱਕੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ। ਉਨ੍ਹਾਂ ਨੇ ਲੋਕਾਂ ਦਾ ਇਸ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੇ ਜਾਣ ਲਈ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਆਪਾਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਾ ਮੁਕਤ ਰੱਖਣ ਦੀ ਲੜਾਈ ਲੜ ਰਹੇ ਹਾਂ, ਜਿਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫਰਜ਼ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਡੀ.ਐਸ.ਪੀ ਸਿਟੀ ਸੰਜੀਵ ਕੁਮਾਰ, ਮਨਜੀਤ ਸਿੰਘ ਬਮਰਾਹ, ਦਵਿੰਦਰ ਸਿੰਘ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਅਮਿਤ ਸੋਢੀ, ਸੁਖਦੇਵ ਸਿੰਘ, ਸਤਨਾਮ ਸਿੰਘ, ਤੇਜਿੰਦਰ ਸਿੰਘ ਸ਼ੈਰੀ, ਨੌਜਵਾਨ, ਬਜ਼ੁਰਗ, ਔਰਤਾਂ ਸਮੇਤ ਵਾਰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ