Tuesday, August 19, 2025  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਹੋਈ ਅਕਾਦਮਿਕ ਕੌਂਸਲ ਦੀ ਮੀਟਿੰਗ 

May 30, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਮਈ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਵਿਖੇ ਅਕਾਦਮਿਕ ਕੌਂਸਲ ਦੇ ਚੇਅਰਪਰਸਨ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਕਾਲਜ ਦੀ ਅਕਾਦਮਿਕ ਕੌਂਸਲ ਦੀ ਸੋਲ੍ਹਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਨਵੇਂ ਵਿੱਦਿਅਕ ਸੈਸ਼ਨ 2025-2026 ਲਈ ਤਿਆਰ ਕੀਤੇ ਸਲੇਬਸ ਨੂੰ ਪਾਸ ਕਰਵਾਇਆ ਗਿਆ ਅਤੇ ਵੱਖ-ਵੱਖ ਅਕਾਦਮਿਕ ਖੇਤਰਾਂ ਦੇ ਮਾਹਿਰਾਂ ਦੁਆਰਾ ਵੱਖ-ਵੱਖ ਕੋਰਸਾਂ ਦੇ ਸਲੇਬਸ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਨਵੇਂ ਕਿੱਤਾਮੁਖੀ ਕੋਰਸਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।ਇਸ ਮੀਟਿੰਗ ਦੌਰਾਨ ਨਵੀਂ ਸਿੱਖਿਆ ਨੀਤੀ 2020 ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ, ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾਉਣ, ਵਿਦਿਆਰਥੀਆਂ ਨੂੰ ਵਿਵਹਾਰਕ ਸਿੱਖਿਆ ਪ੍ਰਦਾਨ ਕਰਨ, ਵਿਸ਼ਿਆਂ ਦੀ ਚੋਣ ਵਿੱਚ ਲਚਕੀਲਾਪਣ ਲਿਆਉਣ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਯੁੱਗ ਵਿੱਚ ਸਕਾਰਾਤਮਕ ਵਿੱਦਿਅਕ ਬਦਲਾਵਾਂ ਆਦਿ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਉਸਾਰੂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਅਕਾਦਮਿਕ ਖੇਤਰਾਂ ਦੇ ਵਿਸ਼ਾ ਮਾਹਿਰਾਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਤੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਡਾ. ਸੰਜੀਵ ਗੁਪਤਾ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਪ੍ਰੋਫ਼ੈਸਰ ਅਤੇ ਡੀਨ ਅਕਾਦਮਿਕ ਮਾਮਲੇ ਡਾ. ਲਖਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਰਿਤੂ ਲੈਹਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫ਼ੈਸਰ ਅਤੇ ਪਲਾਨਿੰਗ ਐਂਡ ਮੌਨਿਟਰਿੰਗ ਸੈੱਲ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਬਰਾੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਡਾ. ਹਿਮਾਂਸ਼ੂ, ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਕਾਦਮਿਕ ਕੌਂਸਲ ਦੇ ਹੋਰ ਮੈਂਬਰ ਸਾਹਿਬਾਨ ਸ਼ਾਮਲ ਹੋਏ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਹਾਜ਼ਰ ਸਭ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਅਟੌਨੋਮਸ ਕਾਲਜ ਕੋਲ ਇਹ ਅਧਿਕਾਰ ਹੁੰਦਾ ਹੈ ਕਿ ਉਹ ਵਰਤਮਾਨ ਸਮੇਂ ਦੀਆਂ ਸਮਾਜਿਕ ਅਤੇ ਆਰਥਿਕ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਨਵੇਂ ਕੋਰਸ ਉਲੀਕੇ ਜੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰ ਸਕਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਣ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਮਹਾਨ ਸਿੱਖਿਆ ਸੰਸਥਾ ਹੈ ਜਿਸ ਨੇ ਨੈਕ ਵੱਲੋਂ ਲਗਾਤਾਰ ਤਿੰਨ ਵਾਰ ਏ ਗਰੇਡ ਅਤੇ ਅਟੌਨੋਮਸ ਸਟੇਟਸ, ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਅਤੇ ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮਾਨਤਾ, ਭਾਰਤ ਸਰਕਾਰ ਦੇ ਡੀ.ਬੀ.ਟੀ. ਮੰਤਰਾਲੇ ਦੀ ਸਕੀਮ ਤਹਿਤ ਸਟਾਰ ਕਾਲਜ ਦਾ ਮਾਣਮੱਤਾ ਰੁੱਤਬਾ ਅਤੇ ਡੀ.ਐਸ.ਟੀ. ਫਿਸਟ ਆਦਿ ਸਕੀਮਾਂ ਤੇ ਅਨੇਕਾਂ ਮਾਨ-ਸਨਮਾਨ ਹਾਸਲ ਕਰਨ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅੰਤਰ ਖੇਤਰੀ, ਖੇਤਰੀ ਯੁਵਕ ਮੇਲਿਆਂ ਅਤੇ ਮੇਲਿਆਂ ਦੀ ਓਵਰਆਲ ਟਰਾਫ਼ੀ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਸ ਮੌਕੇ ਅਕਾਦਮਿਕ ਕੌਂਸਲ ਦੇ ਮੈਂਬਰ ਸਕੱਤਰ ਪ੍ਰੋ. ਪ੍ਰਦੀਪ ਕੌਰ ਸੰਧੂ ਵੱਲੋਂ ਅਕਾਦਮਿਕ ਕੌਂਸਲ ਦੀ ਮੀਟਿੰਗ ਦਾ ਏਜੰਡਾ ਪੜ੍ਹਿਆ ਗਿਆ। ਮੀਟਿੰਗ ਦੌਰਾਨ ਕਈ ਨਵੇਂ ਕੋਰਸਾਂ ਨੂੰ ਮੀਟਿੰਗ ਵਿੱਚ ਮੌਜੂਦ ਉੱਘੇ ਮਾਹਿਰਾਂ ਦੁਆਰਾ ਵਿਚਾਰ ਵਟਾਂਦਰਾ ਕਰਨ ਮਗਰੋਂ ਪ੍ਰਵਾਨਗੀ ਦੇ ਦਿੱਤੀ ਗਈ। ਕਾਲਜ ਦੇ ਡੀਨ ਅਕਾਦਮਿਕ ਮਾਮਲਿਆਂ ਡਾ. ਕਮਲਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ, ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਅਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਬੋਰਡ ਆਫ਼ ਸਟੱਡੀਜ਼ ਦੇ ਚੇਅਰਪਰਸਨ ਵੀ ਹਾਜ਼ਰ ਸਨ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ