Tuesday, August 19, 2025  

ਪੰਜਾਬ

ਘਾਤਕ ਸਾਬਿਤ ਹੋ ਸਕਦਾ ਹੈ ਵਧਦੇ ਬਲੱਡ ਪ੍ਰੈਸ਼ਰ ਨੂੰ ਅਨਦੇਖਿਆ ਕਰਨਾ: ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

May 30, 2025
ਸ੍ਰੀ ਫਤਿਹਗੜ੍ਹ ਸਾਹਿਬ/ 30 ਮਈ:
(ਰਵਿੰਦਰ ਸਿੰਘ ਢੀਂਡਸਾ) 
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਵਿਸ਼ਵ ਹਾਈਪਰਟੈਨਸ਼ਨ ਮਹੀਨਾ ਦੇ ਸੰਬੰਧ ਵਿੱਚ ਜਿਲੇ ਅੰਦਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀਆਂ ਹਦਾਇਤਾਂ ਮੁਤਾਬਿਕ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਆਮ ਲੋਕਾਂ ਨੂੰ ਹਾਈਪਰਟੈਨਸ਼ਨ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਨੇ ਜਿਲ੍ਹਾ ਹਸਪਤਾਲ ਤੋਂ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਹਾਈਪਰਟੈਨਸ਼ਨ ਹੋਣ ਦੇ ਕਾਰਨਾਂ ਅਤੇ ਉਸਦੇ ਇਲਾਜ ਪ੍ਰਤੀ ਜਾਗਰੂਕ ਕਰਦੀ ਹੋਈ ਵਾਪਸ ਹਸਪਤਾਲ ਵਿਖੇ ਆ ਕੇ ਸਮਾਪਤ ਹੋਈ। ਰੈਲੀ ਨੂੰ ਹਰੀ ਝੰਡੀ ਦੇਣ ਮੌਕੇ ਡਾ. ਦਵਿੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਇਪਰਟੈਨਸ਼ਨ ਵਿਸ਼ਵ ਪੱਧਰ ਤੇ ਤੇਜੀ ਨਾਲ ਵੱਧ ਰਹੀ ਗੰਭੀਰ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਹਰ ਸਾਲ ਲੱਖਾਂ ਲੋਕ ਹਾਈ ਬਲੱਡ ਪ੍ਰੈਸ਼ਰ ਦਾ ਸਿ਼ਕਾਰ ਹੁੰਦੇ ਹਨ। ਜਿਸ ਵਿੱਚ ਹਰ ਉਮਰ ਦੇ ਨੌਜਵਾਨ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ ਨਹੀਂ ਕਰਨਾ ਚਾਹੀਦਾ। ਬਲੱਡ ਪ੍ਰੈਸ਼ਰ ਦੇ ਮਰੀਜਾਂ ਨੂੰ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦਾ ਸਭ ਤੋਂ ਵੱਧ ਜੋਖਮ ਹੁੰਦਾ ਹੈ। ਗਲਤ ਜੀਵਨ ਸੈ਼ਲੀ, ਗਲਤ ਖਾਣ ਪੀਣ, ਮੋਟਾਪਾ, ਸਿਗਰਟਨੋਸ਼ੀ ਅਤੇ ਤਣਾਅ ਹਾਈ ਬਲੱਡ ਪ੍ਰੈਸ਼ਰ ਦੇ ਜੋਖਮ ਨੂੰ ਵਧਾਉਂਦੇ ਹਨ। ਹਾਈਪਰਟੈਨਸ਼ਨ ਦਿਲ ਦੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ ਅਤੇ ਇਸੇ ਕਰਕੇ ਇਸਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ ਹੈ। ਹਾਈਪਰਟੈਨਸ਼ਨ ਤੋਂ ਬਚਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਸਾਈਕਲ ਚਲਾਉਣਾ ਚਾਹੀਦਾ ਹੈ, ਨਮਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ, ਸ਼ਰਾਬ ਤੇ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ । ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ,ਬੀ.ਸੀ.ਸੀ.ਕੁਆਰਡੀਨੇਟਰ ਅਮਰਜੀਤ ਸਿੰਘ ਦੇ ਨਾਲ ਦੇਸ਼ ਭਗਤ ਨਰਸਿੰਗ ਕਾਲਜ ਮੰਡੀ ਗੋਬਿੰਦਗੜ੍ਹ, ਰਿਮਟ ਨਰਸਿੰਗ ਕਾਲਜ ਮੰਡੀ ਗੋਬਿੰਦਗੜ੍ਹ ਅਤੇ ਮੋਹਾਲੀ ਨਰਸਿੰਗ ਸਕੂਲ ਚੁੰਨੀ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ