Tuesday, July 29, 2025  

ਰਾਜਨੀਤੀ

ਲੁਧਿਆਣਾ ਪੱਛਮੀ ਦੇ ਲੋਕ ਫਿਰ ਇੱਕ ਵਾਰ ਕਾਂਗਰਸ ਨੂੰ ਨਕਾਰਣਗੇ, ਕਿਉਂਕਿ ਆਮ ਆਦਮੀ ਪਾਰਟੀ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਪਹਿਚਾਣ ਹੈ: ਨੀਲ ਗਰਗ

May 30, 2025

ਚੰਡੀਗੜ੍ਹ, 30 ਮਈ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਹਾਲੀਆ ਬਿਆਨ, ਪੰਜਾਬ ਦੇ ਲੋਕ 'ਆਪ' ਸਰਕਾਰ ਬਣਾਉਣ 'ਤੇ ਪਛਤਾ ਰਹੇ ਹਨ, 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਰਗ ਨੇ ਟਿੱਪਣੀਆਂ ਨੂੰ ਬੇਬੁਨਿਆਦ ਕਰਾਰ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸਰਕਾਰ ਲਈ ਵਿਆਪਕ ਜਨਤਕ ਸਮਰਥਨ ਦੀ ਪੁਸ਼ਟੀ ਕੀਤੀ।

ਨੀਲ ਗਰਗ ਨੇ ਕਿਹਾ, "ਚਰਨਜੀਤ ਚੰਨੀ ਦਾਅਵਾ ਕਰ ਰਹੇ ਹਨ ਕਿ ਪੰਜਾਬੀ 'ਆਪ' ਸਰਕਾਰ ਚੁਣਨ 'ਤੇ ਪਛਤਾ ਰਹੇ ਹਨ, ਪਰ ਸੱਚਾਈ ਇਹ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਫ਼ੈਸਲੇ 'ਤੇ ਬਹੁਤ ਮਾਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕੀਤਾ ਹੈ ਅਤੇ ਬਹੁਤ ਘੱਟ ਸਮੇਂ ਵਿੱਚ ਪਰਿਵਰਤਨਸ਼ੀਲ ਸ਼ਾਸਨ ਪ੍ਰਦਾਨ ਕੀਤਾ ਹੈ।"

ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਬੇਰੁਜ਼ਗਾਰੀ ਨਾਲ ਨਜਿੱਠਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ। ਸਿਹਤ ਸੰਭਾਲ ਖੇਤਰ ਵਿੱਚ ਅਤਿ-ਆਧੁਨਿਕ ਸਹੂਲਤਾਂ ਅਤੇ ਮੁਫ਼ਤ ਇਲਾਜ ਦੀ ਸਥਾਪਨਾ ਨਾਲ ਕ੍ਰਾਂਤੀ ਆਈ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਹਰ ਪੰਜਾਬੀ ਲਈ ਮਿਆਰੀ ਡਾਕਟਰੀ ਦੇਖਭਾਲ ਪਹੁੰਚਣਯੋਗ ਹੋਵੇ। ਸਿੱਖਿਆ ਦੇ ਖੇਤਰ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆੱਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। 

ਇਸ ਤੋਂ ਇਲਾਵਾ, ਹਰੇਕ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਆਮ ਪਰਿਵਾਰਾਂ ਨੂੰ ਵਿੱਤੀ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ, 'ਆਪ' ਸਰਕਾਰ ਦੀ  'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਦੇਸ਼ ਭਰ ਵਿੱਚ ਨਸ਼ਾ ਵਿਰੋਧੀ ਮੁਹਿੰਮਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਜਲ ਸਰੋਤਾਂ ਦੀ ਰਾਖੀ ਲਈ ਮੁੱਖ ਮੰਤਰੀ ਮਾਨ ਦੀ ਪ੍ਰਸ਼ੰਸਾ ਕੀਤੀ। ਇੱਕ ਸਮਰਪਿਤ ਸੜਕ ਸੁਰੱਖਿਆ ਬਲ ਦੀ ਸਿਰਜਣਾ ਨਾਲ ਜਨਤਕ ਸੁਰੱਖਿਆ ਵਿੱਚ ਵਾਧਾ ਹੋਇਆ ਹੈ। ਜਨਤਕ ਭਲਾਈ ਨੂੰ ਤਰਜੀਹ ਦੇਣ ਲਈ, ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦਿਆ ਅਤੇ ਇਸ ਨੂੰ ਜਨਤਕ ਨਿਯੰਤਰਣ ਹੇਠ ਲਿਆਂਦਾ ਗਿਆ। ਇਹ ਸਾਰੀਆਂ ਪ੍ਰਾਪਤੀਆਂ 'ਆਪ' ਸਰਕਾਰ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਖ਼ੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਸਮਰਪਣ ਨੂੰ ਦਰਸਾਉਂਦੀਆਂ ਹਨ। 

ਚੰਨੀ ਦੇ ਕਾਰਜਕਾਲ ਦੀ ਆਲੋਚਨਾ ਕਰਦਿਆਂ ਗਰਗ ਨੇ ਕਿਹਾ, "ਮੁੱਖ ਮੰਤਰੀ ਵਜੋਂ ਤੁਹਾਡੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ, ਲੋਕਾਂ ਨੇ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇਖਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤੁਹਾਡੇ ਭਤੀਜੇ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ। ਅਜਿਹੇ ਘੁਟਾਲੇ ਕਾਂਗਰਸ ਸ਼ਾਸਨ ਅਤੇ ਮਾਫ਼ੀਆ-ਸੰਚਾਲਿਤ ਰਾਜਨੀਤੀ ਦੀਆਂ ਪ੍ਰਣਾਲੀਗਤ ਅਸਫਲਤਾਵਾਂ ਨੂੰ ਬੇਨਕਾਬ ਕਰਦੇ ਹਨ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਜਨਤਾ ਨੇ ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਨਕਾਰ ਦਿੱਤਾ ਅਤੇ ਆਪ ਨੂੰ ਭਾਰੀ ਬਹੁਮਤ ਨਾਲ ਚੁਣਿਆ।" 

ਗਰਗ ਨੇ ਕਿਹਾ "ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਫੁੱਲਿਤ ਹੋਏ ਮਾਫ਼ੀਆ ਸੱਭਿਆਚਾਰ ਨੂੰ ਜੜ੍ਹੋਂ ਪੁੱਟ ਦਿੱਤਾ ਹੈ। ਅਸੀਂ ਭ੍ਰਿਸ਼ਟਾਚਾਰ ਨੂੰ ਰੋਕਿਆ ਹੈ, ਨਸ਼ਿਆਂ ਦੀ ਤਸਕਰੀ ਨੂੰ ਖ਼ਤਮ ਕੀਤਾ ਹੈ ਅਤੇ ਸ਼ਾਸਨ ਵਿੱਚ ਜਵਾਬਦੇਹੀ ਨੂੰ ਯਕੀਨੀ ਬਣਾਇਆ ਹੈ। ਪੰਜਾਬ ਦੇ ਲੋਕਾਂ ਨੇ ਨਾ ਸਿਰਫ਼ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਹੈ, ਸਗੋਂ ਵਿਕਾਸ ਦੇ ਸਾਡੇ ਦ੍ਰਿਸ਼ਟੀਕੋਣ ਦਾ ਵੀ ਸਮਰਥਨ ਕੀਤਾ ਹੈ।"

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਿਤੀਸ਼ ਕੈਬਨਿਟ ਨੇ ਜਨਤਕ ਭਲਾਈ ਲਈ 41 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ

ਨਿਤੀਸ਼ ਕੈਬਨਿਟ ਨੇ ਜਨਤਕ ਭਲਾਈ ਲਈ 41 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ 201 ਕੰਮਕਾਜੀ ਔਰਤਾਂ ਨੂੰ ਵਿਆਜ ਮੁਕਤ ਕਰਜ਼ਾ ਮਿਲਣ 'ਤੇ ਵਧਾਈ ਦਿੱਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ 201 ਕੰਮਕਾਜੀ ਔਰਤਾਂ ਨੂੰ ਵਿਆਜ ਮੁਕਤ ਕਰਜ਼ਾ ਮਿਲਣ 'ਤੇ ਵਧਾਈ ਦਿੱਤੀ

ਮੂਨਕ ਨਹਿਰ ਉੱਤੇ ਐਲੀਵੇਟਿਡ ਕੋਰੀਡੋਰ ਟ੍ਰੈਫਿਕ ਭੀੜ ਨੂੰ ਘਟਾਉਣ ਲਈ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ

ਮੂਨਕ ਨਹਿਰ ਉੱਤੇ ਐਲੀਵੇਟਿਡ ਕੋਰੀਡੋਰ ਟ੍ਰੈਫਿਕ ਭੀੜ ਨੂੰ ਘਟਾਉਣ ਲਈ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ

ਜਗਦੀਪ ਧਨਖੜ ਦਾ ਅਸਤੀਫ਼ਾ ਸੰਵਿਧਾਨਕ ਝੂਠ ਵਜੋਂ ਛੁਪਿਆ ਇੱਕ ਰਾਜਨੀਤਿਕ ਨਿਕਾਸ: ਕਾਂਗਰਸ

ਜਗਦੀਪ ਧਨਖੜ ਦਾ ਅਸਤੀਫ਼ਾ ਸੰਵਿਧਾਨਕ ਝੂਠ ਵਜੋਂ ਛੁਪਿਆ ਇੱਕ ਰਾਜਨੀਤਿਕ ਨਿਕਾਸ: ਕਾਂਗਰਸ

ਭਾਜਪਾ ਨੇ ਓਬੀਸੀ ਤੱਕ ਪਹੁੰਚ ਬਣਾਉਣ ਵਾਲੇ ਤੇ ਚੋਣ ਕਮਿਸ਼ਨ 'ਤੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ

ਭਾਜਪਾ ਨੇ ਓਬੀਸੀ ਤੱਕ ਪਹੁੰਚ ਬਣਾਉਣ ਵਾਲੇ ਤੇ ਚੋਣ ਕਮਿਸ਼ਨ 'ਤੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ

ਮਾਇਆਵਤੀ ਨੇ ਰਾਹੁਲ ਗਾਂਧੀ ਦੀ ਨਿੰਦਾ ਕੀਤੀ, ਪਛੜੇ ਵਰਗਾਂ ਪ੍ਰਤੀ ਉਨ੍ਹਾਂ ਦੀ ਮੁਆਫ਼ੀ ਨੂੰ 'ਸੁਆਰਥੀ ਰਾਜਨੀਤੀ' ਕਿਹਾ

ਮਾਇਆਵਤੀ ਨੇ ਰਾਹੁਲ ਗਾਂਧੀ ਦੀ ਨਿੰਦਾ ਕੀਤੀ, ਪਛੜੇ ਵਰਗਾਂ ਪ੍ਰਤੀ ਉਨ੍ਹਾਂ ਦੀ ਮੁਆਫ਼ੀ ਨੂੰ 'ਸੁਆਰਥੀ ਰਾਜਨੀਤੀ' ਕਿਹਾ

ਨਿਤੀਸ਼ ਕੁਮਾਰ ਨੇ ਪੱਤਰਕਾਰਾਂ ਦੀ ਪੈਨਸ਼ਨ ਵਿੱਚ ਦੁੱਗਣਾ ਵਾਧਾ ਕਰਨ ਦਾ ਐਲਾਨ ਕੀਤਾ

ਨਿਤੀਸ਼ ਕੁਮਾਰ ਨੇ ਪੱਤਰਕਾਰਾਂ ਦੀ ਪੈਨਸ਼ਨ ਵਿੱਚ ਦੁੱਗਣਾ ਵਾਧਾ ਕਰਨ ਦਾ ਐਲਾਨ ਕੀਤਾ

ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ

ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ

ਕੇਂਦਰ ਨੇ ਇਸ ਸਾਲ ਅਪ੍ਰੈਲ-ਜੁਲਾਈ ਦੌਰਾਨ ਖਾਦਾਂ 'ਤੇ 49,330 ਕਰੋੜ ਰੁਪਏ ਸਬਸਿਡੀ ਦਿੱਤੀ ਹੈ: ਮੰਤਰੀ

ਕੇਂਦਰ ਨੇ ਇਸ ਸਾਲ ਅਪ੍ਰੈਲ-ਜੁਲਾਈ ਦੌਰਾਨ ਖਾਦਾਂ 'ਤੇ 49,330 ਕਰੋੜ ਰੁਪਏ ਸਬਸਿਡੀ ਦਿੱਤੀ ਹੈ: ਮੰਤਰੀ

ਦਿੱਲੀ ਦੇ ਮੁੱਖ ਮੰਤਰੀ ਨੇ 1 ਅਗਸਤ ਤੋਂ ਇੱਕ ਮਹੀਨੇ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਐਲਾਨ ਕੀਤਾ

ਦਿੱਲੀ ਦੇ ਮੁੱਖ ਮੰਤਰੀ ਨੇ 1 ਅਗਸਤ ਤੋਂ ਇੱਕ ਮਹੀਨੇ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਐਲਾਨ ਕੀਤਾ