Friday, October 24, 2025  

ਪੰਜਾਬ

ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ: ਡਾ.ਦਵਿੰਦਰਜੀਤ ਕੌਰ

May 31, 2025

ਫਤਿਹਗੜ੍ਹ ਸਾਹਿਬ/ 31 ਮਈ:

(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਚ "ਵਿਸ਼ਵ ਤੰਬਾਕੂ ਰਹਿਤ ਦਿਵਸ" ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਤੰਬਾਕੂਨੋਸ਼ੀ ਨਾ ਕਰਨ ਅਤੇ ਹੋਰਾਂ ਨੂੰ ਤੰਬਾਕੂਨੋਸ਼ੀ ਨਾ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਸਹੁੰ ਵੀ ਚੁਕਾਈ ਗਈ। ਸੈਮੀਨਾਰ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਦੀ ਤੰਦਰੁਸਤੀ ਅਤੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਹਰ ਸਾਲ 31 ਮਈ ਨੂੰ "ਵਿਸ਼ਵ ਤੰਬਾਕੂ ਰਹਿਤ ਦਿਵਸ" ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਤੰਬਾਕੂ ਕੀ ਵਰਤੋਂ ਕਾਰਨ ਹੋ ਜਾਂਦੀ ਹੈ। ਭਾਰਤ ਵਿੱਚ ਹੋਣ ਵਾਲੇ ਔਸਤਨ ਅੱਧੇ ਕੈਂਸਰ ਜਿਵੇਂ ਮੂੰਹ, ਗਲਾ, ਫੇਫੜੇ ਆਦਿ ਦੇ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਹੀ ਹੈ। ਸਿਗਰਟਨੋਸ਼ੀ, ਹੁੱਕਾ, ਈ-ਸਿਗਰੇਟ, ਚਬਾਉਣ ਵਾਲਾ ਤੰਬਾਕੂ ਤੇ ਪਾਨ ਮਸਾਲਾ ਆਦਿ ਦਾ ਸੇਵਨ ਕਰਨ ਨਾਲ ਫੇਫੜੇ, ਦਿਲ ਤੇ ਹੋਰ ਅੰਗਾਂ ਦਾ ਨੁਕਸਾਨ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇੱਛਾ ਸ਼ਕਤੀ ਨਾਲ ਤੰਬਾਕੂਨੋਸ਼ੀ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ। ਇਸ ਲਈ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਸਾਨੂੰ ਇਸ ਦੇ ਆਦੀ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਓਹਨਾ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਹਸਪਤਾਲ ਦੇ ਸੈਸੇਸ਼ਨ ਸੈਂਟਰ ਵਿੱਚ ਤੰਬਾਕੂ ਦੀ ਆਦਤ ਛਡਾਉਣ ਲਈ ਡਾਕਟਰਾਂ ਅਤੇ ਕੌਂਸਲਰਾਂ ਵੱਲੋਂ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਲੋੜ ਪੈਣ ਤੇ ਸਾਨੂੰ ਇਹਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ।ਜਿਲ੍ਹਾ ਸਿਹਤ ਅਫਸਰ ਡਾ.ਅਮਨਦੀਪ ਸਿੰਘ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ.ਪਾਰੁਲ ਗੁਪਤਾ ਅਤੇ ਮੈਡੀਕਲ ਅਫਸਰ (ਡੈਂਟਲ) ਡਾ.ਤਰੁਨਦੀਪ ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀਆਂ ਵੱਖ—ਵੱਖ ਧਾਰਾਵਾਂ ਤਹਿਤ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ,ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ, ਸਿੱਧੇ ਅਤੇ ਅਸਿੱਧੇ ਤੌਰ ਤੇ ਇਸ਼ਤਿਹਾਰਬਾਜੀ ਕਰਨ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰੇਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ, ਦੁਕਾਨਾਂ ਤੇ ਖਾਣ ਪੀਣ ਦੀਆਂ ਵਸਤਾਂ ਰੱਖਣ ਦੇ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨਾ, ਕਿਸੇ ਸਿੱਖਿਆ ਅਦਾਰੇ ਦੀ ਬਾਹਰਲੀ ਦੀਵਾਰ ਤੋਂ ਸੌ ਗਜ ਦੇ ਘੇਰੇ 'ਚ ਸਿਗਰੇਟ ਜਾਂ ਹੋਰ ਤੰਬਾਕੂ ਉਤਪਾਦਾਂ ਦਾ ਸੇਵਨ ਅਤੇ ਵਿਕਰੀ ਕਰਨ ਦੀ ਮਨਾਹੀ ਹੈ। ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਂਦੇ ਹਨ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ, ਮਨਵੀਰ ਸਿੰਘ, ਧਰਮ ਸਿੰਘ ਅਤੇ ਆਮ ਲੋਕ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ