Tuesday, August 19, 2025  

ਪੰਜਾਬ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਰਾਲੀ ਡੰਪ ਸਾਈਟ ਤੋਂ ਘਰਾਂ ਤੇ ਦੁਕਾਨਾਂ ਵਿਚਾਲੇ 'ਗਰੀਨ ਬੈਲਟ' ਵਿਕਸਤ ਕਰਨ ਦੀ ਹਦਾਇਤ

June 02, 2025
 
 
ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਇੱਕ ਪ੍ਰਾਈਵੇਟ ਫਰਮ ਦੀ ਪਰਾਲੀ ਡੰਪ ਸਾਈਟ ਦਾ ਦੌਰਾ ਕਰਦਿਆਂ ਹਦਾਇਤ ਕੀਤੀ ਕਿ ਵੱਡੇ ਲੋਕ ਹਿੱਤਾਂ ਦੇ ਮੱਦੇਨਜ਼ਰ ਇਸ ਡੰਪ ਸਾਈਟ ਅਤੇ ਇਸ ਦੇ ਨੇੜੇ ਬਣੀ ਰਿਹਾਇਸ਼ੀ ਕਲੋਨੀ ਤੇ ਦੁਕਾਨਾਂ ਵਿਚਾਲੇ ਲਗਭਗ 50 ਮੀਟਰ ਏਰੀਏ ਵਿੱਚ ਗਰੀਨ ਬੈਲਟ ਨੂੰ ਵਿਕਸਤ ਕੀਤਾ ਜਾਵੇ। ਡਾ. ਬਲਬੀਰ ਸਿੰਘ ਨੇ ਪਿਛਲੇ ਦਿਨਾਂ ਦੌਰਾਨ ਖੇਤਾਂ ਤੇ ਗੁਹਾਰਿਆਂ ਵਿੱਚ ਅੱਗ ਲੱਗਣ ਕਾਰਨ ਵਾਪਰੀਆਂ ਵੱਖ—ਵੱਖ ਘਟਨਾਵਾਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਅੱਗ ਲੱਗਣ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਇਸ ਲਈ ਇਸ ਪਰਾਲੀ ਡੰਪ ਸਾਈਟ ਨੇੜੇ ਰਹਿੰਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਅਹਿਤਿਆਤੀ ਤੌਰ 'ਤੇ ਢੁਕਵੇਂ ਕਦਮ ਤੁਰੰਤ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਸਾਵਧਾਨੀ ਵਜੋਂ ਅਜਿਹੇ ਪ੍ਰਬੰਧ ਕਰਨੇ ਜ਼ਰੂਰੀ ਹੁੰਦੇ ਹਨ।ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਅਕਸਰ ਇਸ ਸੜਕ ਤੋਂ ਲੰਘਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਇਸ ਪਰਾਲੀ ਡੰਪ ਸਾਈਟ ਤੋਂ ਕੁਝ ਦੂਰੀ 'ਤੇ ਜਿਥੇ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ ਉਥੇ ਹੀ ਸ਼ਰਾਬ ਦਾ ਇੱਕ ਠੇਕਾ ਵੀ ਹੈ।ਇਸ ਉਪਰੰਤ ਉਨ੍ਹਾਂ ਨੇ ਦੋ ਦਿਨ ਪਹਿਲਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਸਮੇਤ ਇਸ ਡੰਪ ਸਾਈਟ ਦਾ ਦੌਰਾ ਕੀਤਾ ਅਤੇ ਵੱਖ—ਵੱਖ ਪੱਖਾਂ ਤੋਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡੰਪ ਕਰਨ ਵਾਲੀ ਫਰਮ ਦੇ ਮਾਲਕਾਂ ਨੂੰ ਪਰਾਲੀ ਡੰਪ ਸਾਈਟ ਉਤੇ ਬੁਲਾ ਕੇ ਹਦਾਇਤ ਕੀਤੀ ਗਈ ਹੈ ਡੰਪ ਸਾਈਟ ਅਤੇ ਰਿਹਾਇਸ਼ੀ ਖੇਤਰ ਵਿਚਲੇ ਲਗਭਗ 50 ਮੀਟਰ ਰਕਬੇ ਵਿੱਚ ਗਰੀਨ ਬੈਲਟ ਨੂੰ ਵਿਕਸਤ ਕੀਤੇ ਜਾਣ ਦੀ ਲੋੜ ਹੈ ਅਤੇ ਇਸ ਕਾਰਜ ਲਈ 5—6 ਕਤਾਰਾਂ ਵਿੱਚ ਅਜਿਹੇ ਸਦਾਬਹਾਰ ਰੁੱਖ ਲਗਾਏ ਜਾਣ ਜੋ ਤੇਜ਼ੀ ਨਾਲ ਵਿਕਸਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਲੱਗੇ ਹੋਣ ਕਾਰਨ ਅੱਗ ਜਿਹੀਆਂ ਘਟਨਾਵਾਂ ਵਾਪਰਨ ਦੀ ਸਥਿਤੀ ਵਿੱਚ ਅੱਗ 'ਤੇ ਤੇਜ਼ੀ ਨਾਲ ਕਾਬੂ ਪਾਇਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਡੰਪ ਫਰਮ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਪਰਾਲੀ ਦੀਆਂ ਜਿਹੜੀਆਂ ਗੱਠਾਂ, ਘਰਾਂ ਤੇ ਦੁਕਾਨਾਂ ਵਾਲੇ ਪਾਸੇ ਬਣੀ ਸਾਈਟ 'ਤੇ ਰੱਖੀਆਂ ਹੋਈਆਂ ਹਨ, ਉਨ੍ਹਾਂ ਨੂੰ ਪਹਿਲੋਂ ਚੁਕਵਾਇਆ ਜਾਵੇ ਤਾਂ ਜੋ ਜਗ੍ਹਾ ਖਾਲੀ ਹੋ ਸਕੇ ਅਤੇ ਦੁਬਾਰਾ ਉਸ ਪਾਸੇ ਭੰਡਾਰ ਕਰਨ ਤੋਂ ਗੁਰੇਜ਼ ਕੀਤਾ ਜਾਵੇ।ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਅਕਸਰ ਆਪਣੇ ਦੌਰਿਆਂ ਦੌਰਾਨ ਕਿਸਾਨਾਂ ਨੂੰ ਵੀ ਅਪੀਲ ਕਰਦੇ ਰਹਿੰਦੇ ਹਨ ਕਿ ਆਪਣੀ ਫਸਲ ਦੇ ਵਿਚਾਲੇ ਇੱਕ ਇੱਕ ਕਿਆਰਾ ਸਰੋਂ ਦਾ ਬੀਜ ਲੈਣ ਤਾਂ ਜੋ ਉਸ ਦੀ ਵਾਢੀ ਹੋਣ ਮਗਰੋਂ ਜਗ੍ਹਾ ਖਾਲੀ ਹੋ ਸਕੇ ਤੇ ਜੇਕਰ ਬਦਕਿਸਮਤੀ ਨਾਲ ਕਿਸੇ ਦੇ ਖੇਤ ਨੂੰ ਅੱਗ ਲੱਗਣ ਜਿਹੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਗੱਡੀਆਂ ਨੂੰ ਰਸਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿੰਡ ਦੰਦਰਾਲਾ ਖਰੋਡ ਵਿਖੇ ਦੋ ਦਿਨ ਪਹਿਲਾਂ ਹੀ ਤੂੜੀ ਦੇ ਕੁੱਪਿਆਂ ਨੂੰ ਅੱਗ ਲੱਗ ਗਈ ਸੀ ਅਤੇ ਲਾਂਘਾ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਗੱਡੀਆਂ ਨੂੰ ਅੱਗ 'ਤੇ ਕਾਬੂ ਪਾਉਣ ਵਿੱਚ ਕਾਫ਼ੀ ਸਮਾਂ ਲੱਗ ਗਿਆ ਸੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਰਾਲੀ ਡੰਪ ਕਰਨ ਵਾਲੀ ਫਰਮ ਨੇ ਕਿਸਾਨਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਦੇ ਹੋਏ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਪਰਾਲੀ ਨੂੰ ਸਟੋਰ ਕਰਨ ਦਾ ਪ੍ਰਬੰਧ ਕੀਤਾ ਹੋਇਆ ਹੈ ਜਿਸ ਤੋਂ ਬਾਇਓ ਸੀ.ਐਨ.ਜੀ ਤਿਆਰ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੰਪ ਸਾਈਟ 'ਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ ਵਾਹਨਾਂ ਦੇ ਲੰਘਣ ਲਈ ਰਸਤਾ ਬਣਿਆ ਹੋਇਆ ਹੈ ਅਤੇ ਪਾਣੀ ਦਾ ਇੰਤਜਾਮ ਵੀ ਕੀਤਾ ਹੋਇਆ ਹੈ ਪਰ ਨੇੜੇ ਹੀ ਜਖਵਾਲੀ ਦਾ ਅੱਡਾ, ਰਿਹਾਇਸ਼ੀ ਘਰ ਤੇ ਦੁਕਾਨਾਂ ਬਣੀਆਂ ਹੋਣ ਕਾਰਨ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਗਰੀਨ ਬੈਲਟ ਨੂੰ ਤਿਆਰ ਕਰਨ ਲਈ ਹਰ ਲੋੜੀਂਦੇ ਕਦਮ ਪੁੱਟਣ ਨੂੰ ਯਕੀਨੀ ਬਣਾਉਣ। ਇਸ ਮੌਕੇ ਬੀ.ਡੀ.ਪੀ.ਓ ਦੀਪ ਸ਼ਿਖਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ