Saturday, October 25, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਮੁਹੰਮਦੀਪੁਰ, ਛਲੇੜੀ ਕਲਾਂ ਤੇ ਛਲੇੜੀ ਖੁਰਦ ਦੇ ਨਸ਼ਾ ਮੁਕਤੀ ਸਮਾਗਮਾਂ ਵਿੱਚ ਕੀਤੀ ਸਿ਼ਰਕਤ

June 03, 2025

ਸ੍ਰੀ ਫ਼ਤਹਿਗੜ੍ਹ ਸਾਹਿਬ/3 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਮੁਹੰਮਦੀਪੁਰ, ਛਲੇੜੀ ਕਲਾਂ ਤੇ ਛਲੇੜੀ ਖੁਰਦ ਆਦਿ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਸਮਾਗਮਾਂ ਵਿੱਚ ਸਿ਼ਰਕਤ ਕੀਤੀ ਅਤੇ ਲੋਕਾਂ ਵੱਲੋ ਵਧ ਚੜ੍ਹ ਕੇ ਕੀਤੀ ਜਾ ਰਹੀ ਸਿ਼ਰਕਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ ਦਿੱਤਾ ਸੀ ਅਤੇ ਲੋਕਾਂ ਨੇ ਜਿਸ ਤਰ੍ਹਾਂ ਇਸ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਨਦੇਹੀ ਨਾਲ ਪਹਿਰਾ ਦਿੱਤਾ ਹੈ ਉਸ ਲਈ ਨਾਗਰਿਕਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਇਹ ਮੁਹਿੰਮ ਅਸਲ ਅਰਥਾਂ ਵਿੱਚ ਲੋਕ ਲਹਿਰ ਬਣੀ ਹੈ ਅਤੇ ਇਸ ਦੇ ਸਾਕਾਰਾਤਮਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਦਾ ਇਸ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਨਸਿ਼ਆਂ ਵਿਰੁਧ ਵਿੱਢੀ ਜੰਗ ਵਿੱਚ ਲੋਕਾਂ ਦਾ ਕਾਫ਼ਲਾ ਵੱਡਾ ਹੋਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪੇਂਡੂ ਡਿਫੈਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਵਧੀਆ ਕਾਰਗੁ਼ਜਾਰੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹੁਣ ਤਹੱਈਆ ਕਰ ਲਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਦਾ ਖੁੱਲ੍ਹ ਕੇ ਵਿਰੋਧ ਕਰਨਗੇ ਅਤੇ ਅਜਿਹੇ ਮਾੜੇ ਅਨਸਰਾਂ ਨੂੰ ਆਪਣੇ ਘਰਾਂ ਨੇੜੇ ਅਤੇ ਮੁਹੱਲਿਆਂ ਵਿੱਚ ਵੜਨ ਨਹੀਂ ਦੇਣਗੇ। ਐਡਵੋਕੇਟ ਰਾਏ ਨੇ ਕਿਹਾ ਕਿ ਨਸਿ਼ਆਂ ਵਿਰੁੱਧ ਇਸ ਮੁਹਿੰਮ ਨੇ ਲੋਕਾਂ ਵਿੱਚ ਇਕਜੁਟਤਾ ਪੈਦਾ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ