Saturday, October 25, 2025  

ਪੰਜਾਬ

ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਪੁਨਰਗਠਨ ਹੋਵੇਗਾ : ਡਿਪਟੀ ਕਮਿਸ਼ਨਰ 

June 03, 2025
ਸ੍ਰੀ ਫ਼ਤਹਿਗੜ੍ਹ ਸਾਹਿਬ/3 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ ਅਤੇ ਜਿਲੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ lਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਹਨਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ l ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ l ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 302 ਦੂਜੀ ਮੰਜਿਲ ਜ਼ਿਲ੍ਹਾ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈl ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ
ਐਸ.ਸੀ.ਓ ਨੰਬਰ 102 ਅਤੇ 103, ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ, ਚੰਡੀਗੜ੍ਹ ਵਿਖੇ ਰਜਿਸਟਰਡ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in 'ਤੇ ਕਰ ਸਕਦੇ ਹਨ ਅਤੇ ਅਪਲਾਈ ਕਰਨ ਦੀ ਅੰਤਿਮ ਮਿਤੀ 17.6.2025 ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ