Monday, August 11, 2025  

ਪੰਜਾਬ

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

June 03, 2025

ਚੰਡੀਗੜ੍ਹ, 3 ਜੂਨ-

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜੇ ਵਜੋਂ ਸੂਬੇ ਦੇ ਕਈ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ 'ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਜਿੱਤਣ ਤੱਕ ਆਰਾਮ ਨਾਲ ਨਹੀਂ ਬੈਠੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਕਿਸਾਨ ਯੂਨੀਅਨਾਂ ਨੂੰ ਉਨ੍ਹਾਂ ਨਾਲ ਬਹਿਸ ਕਰਨ ਦੀ ਚਿੰਤਾ ਹੋਈ ਪਈ ਹੈ ਜਦਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਨਾਮ 'ਤੇ ਵੋਟਾਂ ਮੰਗਣ ਨਾਲ ਭਾਜਪਾ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕ ਭਗਵਾਂ ਪਾਰਟੀ ਦੀਆਂ ਚਾਲਾਂ 'ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰਾਮੇ ਹਨ ਅਤੇ ਸੂਬੇ ਅਤੇ ਦੇਸ਼ ਦੇ ਸੂਝਵਾਨ ਲੋਕ ਕਦੇ ਵੀ ਇਨ੍ਹਾਂ ਦੀ ਚਾਲਾਂ ਦਾ ਸ਼ਿਕਾਰ ਨਹੀਂ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹਾਸੋਹੀਣੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਦੂਰ ਭੇਜ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਾਲਜ ਅਤੇ ਉਦਯੋਗ ਸਥਾਪਤ ਕਰਨ ਦੀ ਮੰਗ ਰੱਕੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਬਹੁਤ ਜ਼ਰੂਰੀ ਹੈ ਜੋ ਕਈ ਕਾਰਨਾਂ ਕਰਕੇ ਪਛੜ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ ਹੈ ਜਿਨ੍ਹਾਂ ਦੀ ਜ਼ਮੀਨ ਕੌਮਾਂਤਰੀ ਸਰਹੱਦ ਅਤੇ ਵਾੜ ਦੇ ਵਿਚਕਾਰ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ (ਖਤਰੇ ਦੀ ਕਗਾਰ 'ਤੇ) 'ਚ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਜਿਸ ਕਰਕੇ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲਣ ਦੇ ਮੱਦੇਨਜ਼ਰ ਪਾਣੀਆਂ ਦੇ ਹਰੇਕ ਸਮਝੌਤੇ ਦੀ ਹਰ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਲੈਂਡਲੌਕ ਸਰਹੱਦੀ ਸੂਬਾ ਹੈ ਜਿਸਨੇ ਦੇਸ਼ ਨੂੰ ਅਨਾਜ ਦੇਣ ਲਈ ਪਾਣੀ ਅਤੇ ਉਪਜਾਊ ਮਿੱਟੀ ਦੇ ਮਾਮਲੇ ਵਿੱਚ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤਾਂ ਦੀ ਪਹਿਲਾਂ ਹੀ ਬਹੁਤ ਜ਼ਿਆਦਾ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ 'ਤੇ ਆਪਣੇ ਹਿੱਤਾਂ ਨੂੰ ਸੂਬੇ ਨਾਲੋਂ ਉੱਪਰ ਰੱਖ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਮੁੱਖ ਮੰਤਰੀ ਨੇ ਸੂਬੇ ਨੂੰ ਇਨਸਾਫ਼ ਦਿਵਾਉਣ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਟੇ ਦੀਆਂ 3000 ਅਸਾਮੀਆਂ ਬੀਬੀਐਮਬੀ ਵੱਲੋਂ ਜਾਣਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ 'ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਲਈ ਜ਼ੋਰ ਲਾਇਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੁਸਤਕ ‘ਉੱਠ ਪੰਜਾਬ ਸਿਆਂ’ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

ਪੁਸਤਕ ‘ਉੱਠ ਪੰਜਾਬ ਸਿਆਂ’ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ