Tuesday, November 04, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਐਸ.ਸੀ.ਈ.ਆਰ.ਟੀ. ਮੋਹਾਲੀ ਵੱਲੋਂ ਲਾਈਫ ਸਕਿਲਜ਼ ਅਤੇ ਮਾਨਸਿਕ ਸਿਹਤ ਵਿਸ਼ੇ 'ਤੇ ਕਰਵਾਈ ਵਰਕਸ਼ਾਪ 

June 04, 2025
ਸ੍ਰੀ ਫ਼ਤਹਿਗੜ੍ਹ ਸਾਹਿਬ/4 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਬੀ.ਬੀ.ਐਸ.ਬੀ.ਈ.ਸੀ. (ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ), ਫਤਹਿਗੜ੍ਹ ਸਾਹਿਬ ਵੱਲੋਂ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟੇ੍ਨਿੰਗ ਐਸ.ਸੀ.ਈ.ਆਰ.ਟੀ( ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟੇ੍ਨਿੰਗ) ਮੋਹਾਲੀ ਦੇ ਸਹਿਯੋਗ ਨਾਲ ਐਸ.ਸੀ.ਈ.ਆਰ.ਟੀ. ਦਫ਼ਤਰ ਮੋਹਾਲੀ ਵਿਖੇ ਇੱਕ ਦਿਨਾ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਆਰਟੀਫਿਸ਼ੀਅਲ ਇੰਟੈਲੀਜੈਂਸ, ਡਿਜ਼ੀਟਲ ਸਾਖਰਤਾ, ਲਾਈਫ ਸਕਿਲਜ਼ ਅਤੇ ਮਾਨਸਿਕ ਸਿਹਤ ਵਰਗੇ ਵਿਸ਼ਿਆਂ 'ਤੇ ਕੇਂਦਰਿਤ ਸੀ।ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਡਾਇਟ ਪ੍ਰਿੰਸੀਪਲਾਂ, ਸਰਕਾਰੀ ਸਕੂਲਾਂ ਦੇ ਜ਼ਿਲਾ ਕਾਊਂਂਸਲਰਾਂ ਅਤੇ ਅਨੇਕਾਂ ਅਧਿਆਪਕਾਂ ਨੇ ਭਾਗ ਲਿਆ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਦੀ ਹੈਡ ਅਤੇ ਡਾਇਰੈਕਟੋਰੇਟ ਆਫ ਇੰਟਰਨੈਸ਼ਨਲ ਅਫੇਅਰਜ਼ ਦੀ ਡੀਨ ਡਾ. ਦਮਨਜੀਤ ਸੰਧੂ ਨੇ ਸੰਬੋਧਨ ਕਰਦੇ ਹੋਏ ਆਧੁਨਿਕ ਸਿੱਖਿਆ ਪ੍ਰਣਾਲੀ ਵਿੱਚ ਡਿਜ਼ੀਟਲ ਲਿਟਰੇਸੀ ਅਤੇ ਮਾਨਸਿਕ ਸਿਹਤ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋ. ਅਮਨਜੋਤ ਕੌਰ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਟੂਲਜ਼ ਦੀ ਵਰਤੋਂ ਬਾਰੇ ਪਰੈਟੀਕਲ ਸੈਸ਼ਨ ਲੈ ਕੇ ਹਾਜ਼ਰੀਨਾਂ ਨੂੰ ਰੋਜ਼ਾਨਾ ਦੇ ਦਫ਼ਤਰੀ ਕੰਮਾਂ ਲਈ ਲੋੜੀਂਦੇ ਡਿਜ਼ੀਟਲ ਹੁਨਰ ਸਿਖਾਏ। ਡਾ. ਮੋਹਿੰਦਰਪਾਲ ਕੌਰ ਸੰਧੂ ਨੇ ਲਾਈਫ ਸਕਿਲਜ਼ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਤੇ ਨਾਲ ਹੀ ਸਟੇਜ ਸਚਿਵ ਦੀ ਭੂਮਿਕਾ ਨਿਭਾਉਂਦੇ ਹੋਏ ਸਮਾਗਮ ਦੀ ਸ਼ਾਨਦਾਰ ਸਾਂਝ ਬਣਾਈ ਰੱਖੀ। ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ਬੀ.ਬੀ.ਐਸ.ਬੀ.ਈ.ਸੀ. ਅਤੇ ਐਸ.ਸੀ.ਈ.ਆਰ.ਟੀ. ਦੇ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ।ਐਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਕਿਰਨ ਸ਼ਰਮਾ, ਪੀ.ਸੀ.ਐਸ. ਨੇ ਵਰਕਸ਼ਾਪ ਦੇ ਵਿਸ਼ਿਆਂ ਦੀ ਅਹਿਮੀਅਤ ਉਤੇ ਚਾਨਣਾ ਪਾਇਆ ਅਤੇ ਬੀ.ਬੀ.ਐਸ.ਬੀ.ਈ.ਸੀ. ਦੀ ਟੀਮ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਡਾ. ਬੂਟਾ ਸਿੰਘ ਸੇਖੋਂ, ਐਡੀਸ਼ਨਲ ਡਾਇਰੈਕਟਰ ਐਸ.ਸੀ.ਈ.ਆਰ.ਟੀ, ਨੇ ਵਰਕਸ਼ਾਪ ਦੀ ਸਰਾਹਨਾ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਬੀ.ਬੀ.ਐਸ.ਬੀ.ਈ.ਸੀ. ਨਾਲ ਹੋਰ ਸਾਂਝੇ ਉਪਰਾਲਿਆਂ ਦੀ ਇੱਛਾ ਪ੍ਰਗਟਾਈ। ਬੀ.ਬੀ.ਐਸ.ਬੀ.ਈ.ਸੀ. ਦੇ ਡੀਨ ਸਟੂਡੈਂਟ ਅਫੇਅਰਜ਼ ਡਾ. ਏ.ਪੀ.ਐਸ. ਸੇਠੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਰੂਪ ਵਿੱਚ ਸਪੀਕਰਾਂ, ਆਯੋਜਕਾਂ ਅਤੇ ਹਾਜ਼ਰੀਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਜੇ.ਐਸ. ਓਬਰੌਏ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਸਨ। ਇਸ ਸਮਾਗਮ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਵਿੱਚ ਡਾ. ਬਲਰਾਜ ਸਿੰਘ ਅਤੇ ਬੀ.ਬੀ.ਐਸ.ਬੀ.ਈ.ਸੀ. ਦੀ ਟੀਮ ਨੇ ਐਸ.ਸੀ.ਈ.ਆਰ.ਟੀ. ਦੇ ਸਹਿਯੋਗ ਨਾਲ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਸਾਂਝੀ ਕੋਸ਼ਿਸ਼ ਕਾਰਨ ਇਹ ਵਰਕਸ਼ਾਪ ਬਹੁਤ ਹੀ ਉਤਸ਼ਾਹਜਨਕ ਅਤੇ ਲਾਭਕਾਰੀ ਸਾਬਤ ਹੋਈ। ਇਹ ਵਰਕਸ਼ਾਪ ਸਿੱਖਿਆਕਾਰਾਂ ਦੀ ਸਮਰੱਥਾ ਨਿਰਮਾਣ ਵੱਲ ਇਕ ਮਜ਼ਬੂਤ ਕਦਮ ਹੈ ਜੋ ਉਨ੍ਹਾਂ ਨੂੰ ਨਵੇਂ ਯੁੱਗ ਦੀਆਂ ਤਕਨੀਕਾਂ ਅਤੇ ਸਮਾਜਿਕ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ