Tuesday, November 04, 2025  

ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਵੱਲੋਂ ਲੋਕਾਂ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ

June 04, 2025

ਸ੍ਰੀ ਫਤਹਿਗੜ੍ਹ ਸਾਹਿਬ/4 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਣੀ ਹੈ, ਜੋ ਕਿ 05 ਜੂਨ ਤੋਂ ਲੈ ਕੇ 05 ਜੁਲਾਈ ਤੱਕ ਜਾਰੀ ਰਹੇਗੀ। ਇਸ ਮੁਹਿੰਮ ਦੇ ਤਹਿਤ ‘ਇੱਕ ਨਾਗਰਿਕ, ਇੱਕ ਰੁੱਖ’ ਦੇ ਨਾਅਰੇ ਮੁਤਾਬਕ ਹਰੇਕ ਨਾਗਰਿਕ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾ ਕੇ ਉਸ ਦੀ ਦੇਖ ਰੇਖ ਦੀ ਜ਼ਿੰਮੇਵਾਰੀ ਵੀ ਸੰਭਾਲਣੀ ਚਾਹੀਦੀ ਹੈ। ਗੁਪਤਾ ਨੇ ਕਿਹਾ ਕਿ ਦਿਨੋ ਦਿਨ ਵਧ ਰਹੀ ਗਲੋਬਲ ਵਾਰਮਿੰਗ ਸਮੁੱਚੀ ਮਨੁੱਖਤਾ ਲਈ ਇੱਕ ਗੰਭੀਰ ਖਤਰਾ ਬਣ ਰਹੀ ਹੈ ਅਤੇ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਹਰਿਆ ਭਰਿਆ ਬਣਾ ਕੇ ਪ੍ਰਦੂਸ਼ਣ ਤੋਂ ਛੁਟਕਾਰਾ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਰੁੱਖਾਂ ਦਾ ਮਨੁੱਖੀ ਜੀਵਨ ਨਾਲ ਨੇੜਲਾ ਰਿਸ਼ਤਾ ਹੁੰਦਾ ਹੈ। ਉਹਨਾਂ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿੱਥੇ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਉੱਥੇ ਹੀ ਸਮਾਜਿਕ ਵਿਸ਼ਿਆਂ ਨਾਲ ਜੁੜੇ ਮਾਮਲਿਆਂ ਤੇ ਵੀ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ