Monday, June 16, 2025  

ਪੰਜਾਬ

ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਗਤੀਵਿਧੀਆਂ

June 04, 2025

ਸ੍ਰੀ ਮੁਕਤਸਰ ਸਾਹਿਬ, 04 ਜੂਨ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)-

ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ’ਚ ਸ਼ਹਿਰ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ’ਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ’ਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਨਗਰ ਕੌਂਸਲ ਦੇ ਅਧਿਕਾਰੀ/ਕਰਮਚਾਰੀ ਵੀ ਜਾ ਰਹੇ ਹਨ ਅਤੇ ਜਿੱਥੇ ਕਿਤੇ ਵੀ ਡੇਂਗੂ ਦਾ ਲਾਰਵਾ ਮਿਲਦਾ ਤਾਂ ਉਸ ਸੰਸਥਾਂ ਦੇ ਇੰਚ/ਮਾਲਕ ਨੂੰ ਮੌਕੇ ਤੇ ਚਲਾਨ ਕੀਤੇ ਜਾ ਰਹੇ ਹਨ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਮਨੀਸ਼ ਕੁਮਾਰ, ਸੱਤਪਾਲ ਸਿੰਘ, ਅਮਿ੍ਰੰਤਪਾਲ ਸਿੰਘ ਅਤੇ ਬ੍ਰਡਿੰਗ ਚੈਕਰ ਵਲੋ ਅੱਜ ਦਸ਼ਮੇਸ਼ ਨਗਰ, ਥਾਂਦੇਵਾਲਾ ਰੋਡ, ਚੱਕਬੀੜ ਸਰਕਾਰ ਰੋਡ ਅਤੇ ਨਾਲ ਲਗਦੇ ਏਰੀਏ ਅਤੇ ਹੋਰ ਜਨਤਕ ਥਾਵਾਂ ਵਿਚ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ ਨੇ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਖੂਨਦਾਨ ਕੈਂਪ ਲਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਖੂਨਦਾਨ ਕੈਂਪ ਲਾਇਆ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਅਹਿਮਦਾਬਾਦ ਜਹਾਜ ਹਾਦਸੇ ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਅਹਿਮਦਾਬਾਦ ਜਹਾਜ ਹਾਦਸੇ ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ