Sunday, October 26, 2025  

ਪੰਜਾਬ

ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵੱਲੋਂ ਉਰਦੂ ਆਮੋਜ਼ ਕੋਰਸ ਦਾ ਦਾਖਲਾ ਸ਼ੁਰੂ

June 05, 2025

ਪਠਾਨਕੋਟ 5 ਜੂਨ ( ਰਮਨ ਕਾਲੀਆ)

ਉਰਦੂ ਭਾਸ਼ਾ ਨੂੰ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਛੇ ਮਹੀਨੇ ਦੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਕੋਰਸ ਲਈ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਦੇ ਖੋਜ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ ਜੋ ਕਿ ਪਹਿਲੀ ਜੁਲਾਈ 2025 ਨੂੰ ਸ਼ੁਰੂ ਹੋਵੇਗਾ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਸਿੱਖਿਆਰਥੀ 30 ਜੂਨ 2025 ਤੱਕ ਆਪਣੇ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸਾਰੇ ਕੋਰਸ ਦੀ (ਫੀਸ ਸਮੇਤ ਪ੍ਰੀਖਿਆ ਫੀਸ) 500 ਰੁਪਏ ਹੈ ਜੋ ਸਿੱਖਿਆਰਥੀ ਵੱਲੋਂ ਦਾਖਲਾ ਲੈਣ ਸਮੇਂ ਅਦਾ ਕਰਨੀ ਪਵੇਗੀ। ਇਸ ਕੋਰਸ ਨੂੰ ਕੋਈ ਵੀ ਵਿਅਕਤੀ ਕਰ ਸਕਦਾ ਹੈ ਤੇ ਇਸ ਦੀ ਜਮਾਤ ਰੋਜ਼ਾਨਾ 5 ਵਜੇ ਸ਼ਾਮ ਤੋਂ 6 ਵਜੇ ਤੱਕ ਲੱਗਿਆ ਕਰੇਗੀ। ਇਸ ਕੋਰਸ ਨੂੰ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਖੋਜ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਹੋਰ ਜਾਣਕਾਰੀ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਪੱਬੰਧਕੀ ਕੰਪਲੈਕਸ ਦੇ ਕਮਰਾ ਨੰਬਰ 306-ਏ ਤੋਂ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 9914748974 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਵਿਅਕਤੀ-ਪੁੱਤਰ ਦੀ ਜੋੜੀ ਨੂੰ ਗ੍ਰਿਫ਼ਤਾਰ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ