Tuesday, August 19, 2025  

ਪੰਜਾਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੀ ਮੁਹਿੰਮ ਦਾ ਆਗਾਜ਼

June 05, 2025
ਸ੍ਰੀ ਫ਼ਤਹਿਗੜ੍ਹ ਸਾਹਿਬ/5 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣ ਦੀ ਇਸ ਮੁਹਿੰਮ ਤਹਿਤ ਖਾਲੀ ਸਥਾਨਾਂ ਉੱਤੇ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਈਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਵੀ ਬੂਟੇ ਲਗਾਉਂਦੇ ਹੋਏ ਕਿਹਾ ਕਿ ਇਹ ਰੁੱਖ ਵਿਕਸਤ ਹੋਣ ਨਾਲ ਜਿਥੇ ਧਰਤੀ ਦੀ ਉਪਰਲੀ ਸਤ੍ਹਾ ਨੂੰ ਖੁਰਨ ਤੋਂ ਬਚਾਉਣਗੇ ਉਥੇ ਹੀ ਜੀਵ ਜੰਤੂਆਂ ਦੇ ਵਧਣ ਫੁੱਲਣ ਦਾ ਜ਼ਰੀਆ ਬਣਨਗੇ ਅਤੇ ਸਭ ਤੋਂ ਅਹਿਮ ਆਕਸੀਜਨ ਉਤਪਤੀ ਵਿੱਚ ਸਹਾਈ ਸਾਬਤ ਹੋਣਗੇ। ਇਸ ਮੌਕੇ ਐਸਡੀਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਕਰੁਨ ਗੁਪਤਾ, ਡੀਡੀਪੀਓ ਜਸਪ੍ਰੀਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀਪ ਸ਼ਿਖਾ , ਪੀਏ ਰਣਧੀਰ ਸਿੰਘ, ਡੀਸੀ ਦਫਤਰ ਦਾ ਹੋਰ ਸਟਾਫ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ