Tuesday, October 28, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਯੂਨਿਟ ਨੇ ਮਨਾਇਆ 'ਵਿਸ਼ਵ ਵਾਤਾਵਰਣ ਦਿਵਸ'

June 05, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 5 ਜੂਨ:

(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਵਿਸ਼ੇਸ਼ ਅਵਸਰ 'ਤੇ ਹਰੇ-ਭਰੇ ਭਵਿੱਖ ਪ੍ਰਤੀ ਆਪਣੀ ਵਚਨਬੱਧਤਾ ਦਰਸਾਉਂਦੇ ਹੋਏ ਵਾਤਾਵਰਣ ਜਾਗਰੂਕਤਾ ਸਬੰਧੀ ਵੱਖ-ਵੱਖ ਸਕਾਰਾਤਮਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਰੁੱਖ ਲਗਾਉਣ ਦੀ ਮੁੱਖ ਗਤੀਵਿਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੀਤੀ ਗਈ ਜਿਸ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਰੁੱਖ ਲਗਾਏ ਗਏ। ਇਸ ਤੋਂ ਇਲਾਵਾ ਕੈਡਿਟਾਂ ਨੇ "ਵੇਸਟ ਟੂ ਵੰਡਰ" ਪ੍ਰੋਜੈਕਟਾਂ ਵਿੱਚ ਰਹਿੰਦ-ਖੂੰਹਦ ਨੂੰ ਰਚਨਾਤਮਕ ਤੌਰ 'ਤੇ ਉਪਯੋਗੀ ਅਤੇ ਸਜਾਵਟੀ ਵਸਤੂਆਂ ਵਿੱਚ ਬਦਲਿਆ ਅਤੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਫ਼ਾਈ ਮੁਹਿੰਮ ਵੀ ਚਲਾਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਸਿਰਫ਼ ਸਰਕਾਰਾਂ ਜਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਨਹੀਂ ਹੈ ਬਲਕਿ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ 'ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਲੋਕਾਂ ਵਿੱਚ ਵਾਤਾਵਰਣ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਗ੍ਰੀਨ ਹਾਊਸ ਪ੍ਰਭਾਵ, ਗਲੋਬਲ ਵਾਰਮਿੰਗ ਆਦਿ ਭਖਦੇ ਮਸਲਿਆਂ ਅਤੇ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।
ਇਸ ਮੌਕੇ ਅਸ਼ੋਕ ਕੁਮਾਰ ਚੌਹਾਨ, ਸੀ.ਜੇ.ਐਮ. ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਤਹਿਗੜ੍ਹ ਸਾਹਿਬ ਨੇ ਐੱਨ.ਸੀ.ਸੀ. ਕੈਡਿਟਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਾਤਾਵਰਣ ਅਨੁਕੂਲ ਪਹਿਲਕਦਮੀਆਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਇਸ ਮਗਰੋਂ ਕਾਲਜ ਦੇ ਐੱਨ.ਸੀ.ਸੀ. ਅਫ਼ਸਰ ਲੈਫ. ਡਾ. ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਇਸ ਸਮਾਗਮ ਨੇ ਵਾਤਾਵਰਣ ਸੰਭਾਲ ਪ੍ਰਤੀ ਨੌਜਵਾਨ ਵਿਦਿਆਰਥੀਆਂ ਦੇ ਸਮਰਪਣ ਅਤੇ ਊਰਜਾ ਨੂੰ ਉਜਾਗਰ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ