Wednesday, September 17, 2025  

ਰਾਜਨੀਤੀ

ਹਰਚੰਦ ਸਿੰਘ ਬਰਸਟ ਨੇ ਲੁਧਿਆਣਾ 'ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਕੀਤਾ ਚੋਣ ਪ੍ਰਚਾਰ 

June 05, 2025

ਲੁਧਿਆਣਾ , 5 ਜੂਨ, 2025

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਪੁਰਾਣੇ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ।

ਬਰਸਟ ਨੇ ਪਾਰਟੀ ਵਲੰਟੀਅਰਾਂ ਨੂੰ ਸੰਜੀਵ ਅਰੋੜਾ ਦੀ ਜਿੱਤ ਲਈ ਪੂਰੀ ਲਗਨ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਬੂਥ- ਪੱਧਰ ਤੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਲੋਕ ਭਲਾਈ ਦੇ ਕਾਰਜਾਂ ਅਤੇ ਸੰਜੀਵ ਅਰੋੜਾ ਵੱਲੋਂ ਕੀਤੇ ਕਾਰਜਾਂ ਬਾਰੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ। 

ਬਰਸਟ ਨੇ ਕਿਹਾ ਕਿ ‘ਆਪ’ ਉਮੀਦਵਾਰ ਸੰਜੀਵ ਅਰੋੜਾ ਸੂਝਵਾਨ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਵਿਅਕਤੀ ਹਨ। ਬਤੌਰ ਰਾਜ ਸਭਾ ਮੈਂਬਰ ਰਹਿੰਦਿਆਂ ਸੰਜੀਵ ਅਰੋੜਾ ਹਮੇਸ਼ਾ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਆ ਰਹੇ ਹਨ। ਸੰਜੀਵ ਅਰੋੜਾ ਦਾ ਲੋਕਾਂ ਨਾਲ ਇੰਨਾ ਜੁੜਾਅ ਅਤੇ ਜਮੀਨੀ ਪੱਧਰ ਤੇ ਇਨ੍ਹਾਂ ਸਰਗਰਮ ਹੋਣਾ ਬਹੁਤ ਹੀ ਸ਼ਲਾਘਾਯੋਗ ਹੈ। 

ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਸਪਸ਼ਟ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। 
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕੰਮ ਕੀਤੇ ਹਨ। ਅੱਜ ਲੋਕਾਂ ਨੂੰ ਹਰ ਮਹੀਨੇ 300 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖਿਆ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।  

ਇਸ ਮੌਕੇ ਵਾਰਡ ਨੰ. 64 ਤੋਂ ਗੁਰਮੀਤ ਸਿੰਘ, ਵਾਰਡ ਨੰ. 62 ਤੋਂ ਬਲਰਾਜ ਸਿੰਘ, ਵਾਰਡ ਨੰ. 65 ਤੋਂ ਬਲਜਿੰਦਰ ਕੌਰ, ਸੋਮਪਾਲ, ਕਰਨ ਸਿੰਘ ਭੱਲਾ, ਤਿਰਲੋਚਨ ਸਿੰਘ ਬੇਦੀ, ਅਮਨਦੀਪ ਸਿੰਘ ਬੇਦੀ, ਜਸਪਾਲ ਦੱਤਾ ਸਮੇਤ ਹੋਰ ਵੀ ਵਲੰਟੀਅਰ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਵਿਦੇਸ਼ਾਂ ਵਿੱਚ ਉਦਯੋਗਾਂ ਨੂੰ ਜ਼ਰੂਰੀ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਹਾਰਾਸ਼ਟਰ ਮੋਹਰੀ: ਮੁੱਖ ਮੰਤਰੀ ਫੜਨਵੀਸ

ਵਿਦੇਸ਼ਾਂ ਵਿੱਚ ਉਦਯੋਗਾਂ ਨੂੰ ਜ਼ਰੂਰੀ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਹਾਰਾਸ਼ਟਰ ਮੋਹਰੀ: ਮੁੱਖ ਮੰਤਰੀ ਫੜਨਵੀਸ