Wednesday, September 17, 2025  

ਰਾਜਨੀਤੀ

ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ 'ਤੇ ਪਵਨ ਟੀਨੂੰ ਦਾ ਤੀਖਾ ਵਿਰੋਧ - ਬਰਦਾਸ਼ਤ ਨਹੀਂ ਹੋਵੇਗਾ ਅਪਮਾਨ

June 05, 2025

 ਜਲੰਧਰ, 05 ਜੂਨ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਫਿਲੌਰ ਨੇੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਟੀਨੂੰ ਨੇ ਕਿਹਾ ਕਿ ਇਸ ਘਟਨਾ ਪਿੱਛੇ ਗੁਰਪਤਵੰਤ ਪੰਨੂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪੰਨੂ ਵਿਦੇਸ਼ੀ ਤਾਕਤਾਂ, ਖਾਸ ਕਰਕੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਹੱਥਾਂ ਵਿੱਚ ਖੇਡ ਰਿਹਾ ਹੈ। ਉਹ ਵਿਦੇਸ਼ ਵਿੱਚ ਰਹਿ ਕੇ ਪੰਜਾਬ ਵਿੱਚ ਅਜਿਹੀਆਂ ਕਾਇਰਤਾਪੂਰਨ ਹਰਕਤਾਂ ਕਰ ਰਿਹਾ ਹੈ। ਉਹ ਭਾੜੇ ਦੇ ਲੋਕਾਂ ਨੂੰ ਕੁੱਝ ਪੈਸਿਆਂ ਦਾ ਲਾਲਚ ਦੇ ਕੇ ਅਜਿਹੇ ਘਿਣਾਉਣੇ ਕੰਮ ਕਰਵਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਗੁਰਪਤਵੰਤ ਸਿੰਘ ਨਾ ਤਾਂ ਸਿੱਖ ਹੈ ਅਤੇ ਨਾ ਹੀ ਉਸ ਨੂੰ ਸਿੱਖ ਧਰਮ ਦਾ ਕੋਈ ਗਿਆਨ ਹੈ। ਜੇ ਉਸ ਨੂੰ ਸਿੱਖ ਧਰਮ ਦਾ ਗਿਆਨ ਹੁੰਦਾ ਤਾਂ ਉਹ ਅਜਿਹੇ ਕੰਮ ਨਾ ਕਰਦਾ ਕਿਉਂਕਿ ਸਾਡੇ ਗੁਰੂ ਸਾਹਿਬ ਸਰਬੱਤ ਦੇ ਭਲੇ ਬਾਰੇ ਸੋਚਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗੁਰਪਤਵੰਤ ਪੰਨੂ ਦੀਆਂ ਅਜਿਹੀਆਂ ਘਿਣਾਉਣੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ। ਵੱਡੀਆਂ ਤਾਕਤਾਂ ਨੇ ਪੰਜਾਬੀਆਂ ਨੂੰ ਆਪਸ ਵਿੱਚ ਲੜਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕਦੇ ਸਫਲ ਨਹੀਂ ਹੋਏ। ਇਸ ਲਈ ਪੰਨੂ ਦੇ ਇਰਾਦੇ ਵੀ ਕਦੇ ਸਫਲ ਨਹੀਂ ਹੋਣਗੇ। 

ਪਵਨ ਟੀਨੂੰ ਨੇ ਗੁਰਪਤਵੰਤ ਪੰਨੂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ, ਫਿਰ ਤੈਨੂੰ ਪਤਾ ਲੱਗੇਗਾ ਕਿ ਪੰਜਾਬੀ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸ਼ਹੀਦਾਂ ਅਤੇ ਵਿਦਵਾਨਾਂ ਦਾ ਸਤਿਕਾਰ ਕਰਦੀ ਹੈ। ਇਸੇ ਲਈ 'ਆਪ' ਸਰਕਾਰ ਬਣਨ ਤੋਂ ਬਾਅਦ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਫ਼ੋਟੋਆਂ ਲਗਾਈਆਂ ਗਈਆਂ ਹਨ। ਆਮ ਆਦਮੀ ਪਾਰਟੀ ਇੱਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਦੀ ਸੋਚ 'ਤੇ ਪਹਿਲਾਂ ਵਾਂਗ ਪਹਿਰਾ ਦੇਵੇਗੀ ਅਤੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੇ ਇਰਾਦਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਰਾਹੁਲ ਗਾਂਧੀ, ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਚੰਗੀ ਸਿਹਤ ਦੀ ਕਾਮਨਾ ਕੀਤੀ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 301 ਸਹਾਇਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਆਪ' ਗੋਆ ਨੇ ਜ਼ਿਲ੍ਹਾ ਪੰਚਾਇਤ ਚੋਣਾਂ ਦੀ ਤਿਆਰੀ ਕੀਤੀ, ਕੇਡਰ ਨੂੰ ਹੁਲਾਰਾ ਦੇਣ ਲਈ ਤਾਲੁਕਾ ਇੰਚਾਰਜ ਨਿਯੁਕਤ ਕੀਤੇ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

'ਫੋਟੋ-ਅਪ ਲਈ ਇਹ ਪੰਜਾਬ ਹੈ, ਹੜ੍ਹ ਸਹਾਇਤਾ ਲਈ ਇਹ ਹਿਮਾਚਲ': ਭਾਜਪਾ ਨੇ ਕਾਂਗਰਸ ਦੀ ਨਿੰਦਾ ਕੀਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੰਟਰਨਸ਼ਿਪ ਨਿਯੁਕਤੀ ਪੱਤਰ ਵੰਡੇ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਚੋਣ ਕਮਿਸ਼ਨ ਨੇ ਚੋਣਾਂ ਦੇ ਸੀਜ਼ਨ ਤੋਂ ਪਹਿਲਾਂ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਸ਼ੁਰੂ ਕੀਤੀ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਿਹਤ ਸੰਭਾਲ ਖੇਤਰ ਨੂੰ 124.83 ਕਰੋੜ ਰੁਪਏ ਅਲਾਟ ਕੀਤੇ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਮਹਾਰਾਸ਼ਟਰ ਦਾ ਵਾਧੂ ਚਾਰਜ ਸੰਭਾਲਣਗੇ

ਵਿਦੇਸ਼ਾਂ ਵਿੱਚ ਉਦਯੋਗਾਂ ਨੂੰ ਜ਼ਰੂਰੀ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਹਾਰਾਸ਼ਟਰ ਮੋਹਰੀ: ਮੁੱਖ ਮੰਤਰੀ ਫੜਨਵੀਸ

ਵਿਦੇਸ਼ਾਂ ਵਿੱਚ ਉਦਯੋਗਾਂ ਨੂੰ ਜ਼ਰੂਰੀ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਹਾਰਾਸ਼ਟਰ ਮੋਹਰੀ: ਮੁੱਖ ਮੰਤਰੀ ਫੜਨਵੀਸ