Tuesday, October 28, 2025  

ਪੰਜਾਬ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

June 05, 2025

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਸੂਬੇ ਦੀ ਅਮਿੱਟ ਛਾਪ ਛੱਡਣ ਛੱਡਦਿਆਂ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਇੱਕ ਨਵਾਂ ਜੋਸ਼ ਭਰੇਗਾ, ਜਿਸ ਨਾਲ ਦੇਸ਼ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨਵ-ਨਿਯੁਕਤ ਅਧਿਕਾਰੀ ਦੇਸ਼ ਨੂੰ ਆਪਣੀ ਸ਼ਾਨ ਦੇ ਸਿਖਰ 'ਤੇ ਲੈ ਜਾਣਗੇ। ਯੂਪੀਐਸਸੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ 5 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 14,627 ਮੇਨਸ ਦੀ ਪ੍ਰੀਖਿਆ ਲਈ ਜਦਕਿ 2845 ਇੰਟਰਵਿਊ ਲਈ ਚੁਣੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਖੀਰ ਵਿੱਚ 1009 ਉਮੀਦਵਾਰਾਂ ਦੀ ਅਫ਼ਸਰ ਵਜੋਂ ਚੋਣ ਹੋਈ ਹੈ, ਜਿਨ੍ਹਾਂ ਵਿੱਚੋਂ 26 ਸੂਬੇ ਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਚੁਣਿਆ ਗਿਆ ਹੈ ਕਿਉਂਕਿ ਪ੍ਰੀਖਿਆ ਕਰਵਾਉਣ ਤੋਂ ਲੈ ਕੇ ਨਿਯੁਕਤੀਆਂ ਤੱਕ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ। ਨੌਜਵਾਨ ਅਧਿਕਾਰੀਆਂ ਦੇ ਸ਼ਾਨਦਾਰ ਕਰੀਅਰ ਅਤੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਕੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਨੇੜਲੇ ਭਵਿੱਖ ਵਿੱਚ ਪੂਰੇ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤਾਂ ਜੋ ਉਹ ਵਧੇਰੇ ਕੁਸ਼ਲਤਾ ਨਾਲ ਆਪਣੀ ਡਿਊਟੀ ਨਿਭਾ ਸਕਣ।

ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਹੋਰ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ