Tuesday, October 28, 2025  

ਪੰਜਾਬ

ਕਰੀਬ ਢਾਈ ਕਰੋੜ ਤੋਂ ਜਿਆਦਾ ਰਾਸੀ ਨਾਲ ਪੱਕੇ ਕੀਤੇ ਰਜਵਾਹੇ ਵਿੱਚ ਕੈਬਨਿਟ ਮੰਤਰੀ ਪੰਜਾਬ ਨੇ ਛੱਡਿਆ ਪਾਣੀ

June 06, 2025

ਪਠਾਨਕੋਟ 6 ਜੂਨ ( ਰਮਨ ਕਾਲੀਆ )

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਅੰਦਰ ਕਿਸਾਨੀ ਮਸਲਿਆਂ ਨੂੰ ਲੈ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਕਰਨ ਲਈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਂਣ ਦੇ ਲਈ ਨਹਿਰੀ ਪਾਣੀ ਨੂੰ ਖੇਤੀ ਵਿੱਚ ਪ੍ਰਯੋਗ ਕਰਨ ਤੇ ਜੋਰ ਦੇ ਰਹੀ ਹੈ ਅਤੇ ਸਰਕਾਰ ਦਾ ਉਪਰਾਲਾ ਹੈ ਕਿ ਜਿਆਦਾ ਤੋਂ ਜਿਆਦਾ ਕਿਸਾਨ ਖੇਤੀ ਨਹਿਰੀ ਪਾਣੀਆਂ ਨਾਲ ਹੀ ਕਰੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਗੁਲਪੁਰ ਸਿੰਬਲੀ ਦੇ ਨਜਦੀਕ ਯੂ.ਬੀ.ਡੀ.ਸੀ. ਨਹਿਰ ਵਿੱਚੋਂ ਕੱਢੇ ਜਾ ਰਹੇ ਪੱਕੇ ਰਜਵਾਹੇ ਵਿੱਚ ਪਾਣੀ ਛੱਡਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ , ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਵਿਜੈ ਕੁਮਾਰ ਕਟਾਰੂਚੱਕ, ਭੁਪਿੰਦਰ ਸਿੰਘ ਮੂੰਨਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਪਾਰਟੀ ਕਾਰਜਕਰਤਾ ਅਤੇ ਨਜਦੀਕੀ ਪਿੰਡਾਂ ਦੇ ਲੋਕ ਵੀ ਹਾਜਰ ਸਨ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਹੈ ਕਿ ਨਹਿਰੀ ਪਾਣੀ ਨੂੰ ਖੇਤੀ ਕਾਰਜਾਂ ਵਿੱਚ ਪ੍ਰਯੋਗ ਕੀਤਾ ਜਾਵੈ ਇੱਕ ਪਾਸੇ ਇਹ ਪਾਣੀ ਵਿੱਚ ਫਸਲਾਂ ਲਈ ਮਿਨਰਲ ਜਿਆਦਾ ਹੋਣ ਕਰਕੇ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਖੁਸੀ ਦੀ ਗੱਲ ਹੈ ਕਿ ਜੋ ਸਾਡੇ ਪੰਜਾਬ ਵਿੱਚ ਮੋਗੇ ਹਨ, ਰਜਵਾਹੇ ਹਨ ਜੋ ਕਿ ਖੇਤੀ ਬਾੜੀ ਦੀ ਧਰੋਹਰ ਹਨ ਅਤੇ ਇਨ੍ਹਾਂ ਪਾਣੀਆਂ ਦੇ ਆਸਰੇ ਸਾਡੇ ਕਿਸਾਨ ਖੇਤੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਦੇ ਮੋਗੇ /ਰਜਵਾਹੇ ਕੱਚੇ ਸਨ ਜਿਸ ਨਾਲ ਕਿਸਾਨਾਂ ਨੂੰ ਖੇਤੀ ਕਰਨ ਵਿੱਚ ਭਾਰੀ ਦਿੱਕਤਾਂ ਆਉਂਦੀਆਂ ਸਨ ਅਤੇ ਕਿਸਾਨ ਨਹਿਰੀ ਪਾਣੀਆਂ ਦਾ ਪੂਰਨ ਲਾਭ ਨਹੀਂ ਲੈ ਸਕਦੇ ਸਨ। ਰਜਵਾਹੇ ਕੱਚੇ ਹੋਣ ਕਰਕੇ ਪਾਣੀ ਅੰਤਿਮ ਖੇਤਾਂ ਤੱਕ ਨਹੀਂ ਸੀ ਪਹੰਚਦਾ ਅਤੇ ਰਸਤੇ ਵਿੱਚ ਪੀ ਪਾਣੀ ਰਜਵਾਹੇ ਚੋਂ ਲੀਕ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅੱਜ ਲਗਭਗ 3.5 ਕਿਲੋਮੀਟਰ ਦਾ ਰਜਵਾਹਾ ਜਿਸ ਨੂੰ ਗੁਲਪੁਰ ਹੈਡ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਰਜਵਾਹਾ ਕਰੀਬ 6-7 ਪਿੰਡਾਂ ਜਿਸ ਵਿੱਚ ਫਰੀਦਾਨਗਰ, ਕਟਾਰੂਚੱਕ, ਚਸਮਾਂ , ਜਕਰੋਰ, ਗੁਜਰਾਤ, ਖੰਨੀ ਖੂਹੀ, ਭੀਮਪੁਰ ਦੀ ਹਜਾਰਾਂ ਏਕੜ ਭੂਮੀ ਦੀ ਸਿੰਚਾਈ ਕਰਦਾ ਹੈ ਅਤੇ ਅੱਜ ਇਸ ਨਵੇਂ ਪੱਕੇ ਬਣੇ ਰਜਵਾਹੇ ਜਿਸ ਤੇ ਕਰੀਬ ਢਾਈ ਕਰੋੜ ਰੁਪਏ ਤੋਂ ਜਿਆਦਾ ਰਾਸੀ ਖਰਚ ਕੀਤੀ ਗਈ ਹੈ ਦੇ ਅੰਦਰ ਪਾਣੀ ਛੱਡਿਆ ਗਿਆ ਹੈ ਇਸ ਲਈ ਸਾਰੇ ਕਿਸਾਨਾਂ ਨੂੰ ਇਸ ਦੀਆਂ ਵਧਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਰਜਵਾਹੇ ਦੇ ਬਣਨ ਨਾਲ ਹੁਣ ਕਿਸਾਨਾਂ ਨੂੰ ਖੇਤੀ ਲਈ ਪੂਰਨ ਰੂਪ ਵਿੱਚ ਪਾਣੀ ਮਿਲ ਸਕੇਗਾ।
ਉਨ੍ਹਾਂ ਕਿਹਾ ਕਿ ਹੁਣ ਇਕੱਲੇ ਇਕੱਲੇ ਖੇਤਾਂ ਨੂੰ ਪਾਣੀ ਮਿਲੇਗਾ ਅਤੇ ਕਰੀਬ 8ਤੋਂ 10 ਹਜਾਰ ਏਕੜ ਜਮੀਨ ਇਸ ਰਜਵਾਹੇ ਦੇ ਪਾਣੀ ਨਾਲ ਸਿੰਚਾਈ ਹੋ ਸਕੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਣਾ ਚਾਹੀਦਾ ਹੈ ਅਤੇ ਨਹਿਰੀ ਪਾਣੀਆਂ ਨੂੰ ਪਹਿਲ ਦਿੰਦਿਆਂ ਖੇਤੀ ਦੇ ਪ੍ਰਯੋਗ ਵਿੱਚ ਲਿਆਉਂਣਾ ਚਾਹੀਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ